ਫਾਜ਼ਿਲਕਾ, 22 ਜਨਵਰੀ (ਵਿਨੀਤ ਅਰੋੜਾ) – ਭਾਰਤ ਪਾਕਿ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਅਤੇ ਸੁਝਾਅ ਦੇ ਲਈ ਬੀਐਸਐਫ਼ ਦੀ 90ਵੀਂ ਬਟਾਲੀਅਨ ਵੱਲੋਂ ਪਿੰਡ ਮੁਹਾਰ ਸੈਨਾ ਵਿਚ ਲੋਕਾਂ ਨਾਲ ਮੀਟਿੰਗ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਜਾਣਕਾਰੀ ਦਿੰਦਿਆਂ ਕਮਾਂਡੈਂਟ ਐਮਪੀ ਸਿੰਘ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਨਾਲ ਮਿਲ ਕੇ ਮੀਟਿੰਗ ਵਿਚ ਸਰਹੱਦੀ ਪਿੰਡਾਂ ਵਿਚ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕੀਤਾ। ਪਿੰਡਾਂ ਦੇ ਸੁਝਾਅ ਤੇ ਵੀ ਵਿਚਾਰ ਕੀਤਾ । ਸ਼੍ਰੀ ਸਿੰਘ ਨੇ ਦੱਸਿਆ ਕਿ ਬੀਐਸਐਫ਼ ਵੱਲੋਂ ਸਰਹੱਦੀ ਪਿੰਡਾਂ ਦੇ ਕਿਸਾਨਾਂ ਨੂੰ ਆਉਣ ਸੱਮਸਿਆਵਾਂ ਤੇ ਵਿਚਾਰ ਕੀਤਾ। ਉਨ੍ਹਾਂ ਦੱਸਿਆ ਕਿ ਬੀਐਸਐਫ ਵੱਲੋਂ ਸਮੇਂ ਸਮੇਂ ਤੇ ਵੱਖ ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੀਆਂ ਮੀਟਿੰਗਾਂ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਹੱਦ ਦੀ ਰੱਖਿਆ ਦੇ ਨਾਲ ਨਾਲ ਪਿੰਡਾਂ ਵਿਚ ਸਮਾਜਿਕ ਕੰਮਾਂ ਲਈ ਵੀ ਅੱਗੇ ਰਹਿੰਦੇ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …