Thursday, March 5, 2026

 ਗੁ: ਅਟਾਰੀ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਛੇਵੇਂ ਪਾਤਸ਼ਾਹ ਦਾ ਵਿਆਹ ਪੁਰਬ

ਵਿਧਾਇਕ ਇੰਦਬੀਰ ਸਿੰਘ ਬੁਲਾਰੀਆ ਨੇ ਹਾਜਰੀ ਲਵਾਈ

PPN2201201508 PPN2201201509

ਅੰਮ੍ਰਿਤਸਰ, ੨੧ ਜਨਵਰੀ (ਗੁਰਪ੍ਰੀਤ ਸਿੰਘ)- ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਸਬੰਧੀ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੌਹ ਪ੍ਰਾਪਤ ਗੁ: ਅਟਾਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਇਸ ਤੋਂ ਬਾਅਦ ਖੁੱਲ੍ਹੇ ਪੰਡਾਲ ਵਿੱਚ ਦੀਵਾਨ ਸਜਾਏ ਗਏ। ਜਿਸ ਦੌਰਾਨ ਪੰਥ ਦੇ ਉਘੇ ਰਾਗੀ, ਢਾਡੀ, ਕਥਾ ਵਾਚਕ, ਕਵੀਸ਼ਰੀ ਜਥਿਆਂ ਨੇ ਸ਼ਬਦ ਗਾਇਣ ਅਤੇ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਜੋੜ ਮੇਲੇ ਵਿੱਚ ਹਲਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ, ਕੌਂਸਲਰ ਭੁਪਿੰਦਰ ਸਿੰਘ ਰਾਹੀ, ਪੀ.ਏ ਅਰਵਿੰਦਰ ਸਿੰਘ ਭਾਟੀਆ, ਅਮਰਬੀਰ ਸਿੰਘ ਢੋਟ, ਨੰਬਰਦਾਰ ਇੰਦਰਜੀਤ ਸਿੰਘ ਸੁਲਤਾਨਵਿੰਡ, ਨੰਬਰਦਾਰ ਜਸਬੀਰ ਸਿੰਘ ਸੁਲਤਾਵਿੰਡ, ਅਕਾਲੀ ਆਗੂ ਮਹਾਂਬੀਰ ਸਿੰਘ ਸੁਲਤਾਨਵਿੰਡ, ਮੁਖਤਿਆਰ ਸਿੰਘ ਖਾਲਸਾ, ਮਲਕੀਅਤ ਸਿੰਘ ਵੱਲਾ, ਸੁਖਵਿੰਦਰ ਸਿੰਘ ਪੱਪੂ, ਨਿਰਵੈਲ ਸਿੰਘ,  ਹਰਬੰਸ ਸਿੰਘ ਮਾਹਲ, ਪ੍ਰਤਾਪ ਸਿੰਘ ਪੱਖਿਆਂ ਵਾਲਾ ਸਾਬਕਾ ਕੌਂਸਲਰ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਮੌਕੇ ਵਿਧਾਇਕ ਸz. ਬੁਲਾਰੀਆ ਨੇ ਕਿਹਾ ਕਿ ਇਤਿਹਾਸਕ ਦਿਹਾੜੇ ਮਨਾਉਣ ਨਾਲ ਅਜੋਕੀ ਪੀੜੀ ਖਾਸਕਰ ਬੱਚਿਆਂ ਤੇ ਨੌਜਵਾਨਾਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਮਿਲਦੀ ਹੈ।ਉਨਾਂ ਨੇ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਪ੍ਰਬੰਧਕੀ ਕਮੇਟੀ ਦੀ ਵੀ ਵਿਆਹ ਪੁਰਬ ਮਨਾਉਣ ‘ਤੇ ਸ਼ਲਾਘਾ ਕੀਤੀ।

ਲੋਕਲ ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਦੋਬੁਰਜੀ ਅਤੇ ਮੀਤ ਪ੍ਰਧਾਨ ਵੱਸਣ ਸਿੰਘ ਵੱਲ੍ਹਾ ਵਲੋਂ ਆਈਆਂ ਸ਼ਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਲਾਨਾ ਜੋੜ ਮੇਲੇ ਵਿੱਚ ਦੀਦਾਰ ਸਿੰਘ ਦੋਬੁਰਜੀ, ਮੈਨੇਜਰ ਜੋਬਨਜੀਤ ਸਿੰਘ ਸ਼ੰਕਰਪੁਰੀਆ ਤੇ ਤਰਸੇਮ ਸਿੰਘ, ਸਕੱਤਰ ਸਿੰਘ, ਹਰਜਿੰਦਰ ਸਿੰਘ ਸੁਲਤਾਨਵਿੰਡ, ਗਿਅਨੀ ਜਸਵੰਤ ਸਿੰਘ, ਬਲਜੀਤ ਸਿੰਘ ਬੱਬੂ ਦੋਬੁਰਜੀ, ਬਾਬਾ ਰਸਾਲ ਸਿੰਘ, ਰਾਜਪਾਲ ਸਿੰਘ, ਰਾਜ ਸਿੰਘ, ਸੁਖਰਾਜ ਸਿੰਘ, ਪ੍ਰਭਜੋਤ ਸਿੰਘ, ਜਸਵਿੰਦਰ ਸਿੰਘ, ਬਲਰਾਜ ਸਿੰਘ, ਦਵਿੰਦਰ ਸਿੰਘ, ਹਰਬੰਸ ਸਿੰਘ ਮਾਹਲ ਆਦਿ ਸੰਗਤਾਂ ਨੇ ਪਹੁੰਚ ਕੇ ਹਾਜ਼ਰੀ ਲਵਾਈ।ਸਮਾਗਮ ਦੌਰਾਨ ਕਬੱਡੀ ਅਤੇ ਕੁਸ਼ਤੀ ਦੇ ਮੈਚ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੇਲੇ ਵਿੱਚ ਵੱਡੀ ਗਿਣਤੀ’ ਚ ਸੰਗਤਾਂ ਨੇ ਹਾਜਰੀਆਂ ਭਰੀਆਂ ਅਤੇ ਦੁਕਾਨਦਾਰਾਂ ਵਲੋਂ ਵੱਖ-ਵੱਖ ਸਟਾਲ ਲਗਾਏ ਗਏ ਅਤੇ ਬੱਚਿਆਂ ਤੇ ਨੌਜਵਾਨਾਂ ਨੇ ਪੰਘੂੜਿਆਂ ਦੇ ਝੂਟਿਆਂ ਦਾ ਵੀ ਅਨੰਦ ਮਾਣਿਆ।ਲੋਕਲ ਗੁਰਦੁਆਰਾ ਕਮੇਟੀ ਅਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਸਾਰਾ ਦਿਨ ਚਾਹ ਪਕੌੜਿਆਂ ਅਤੇ ਗੁਰੂ ਕਾ ਲੰਗਰ ਵਰਤਾਇਆ ਗਿਆ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply