Sunday, March 16, 2025

ਬਾਜਵਾ ਨੇ ਬਾਬਾ ਦਇਆ ਸਿੰਘ ਜੀ ਸੁਰਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ

24011406

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ) –  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਬ੍ਰਹਮ ਗਿਆਨੀ ਬਾਬਾ ਦਇਆ ਸਿੰਘ ਜੀ ਸੁਰਸਿੰਘ ਪ੍ਰਤੀ ਸ਼ੋਕ ਪ੍ਰਗਟ ਕਰਦਿਆਂ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਉਹ ਪਿਛਲੇ ਹਫਤੇ ਸਵਰਗ ਸੁਧਾਰ ਗਏ ਸਨ। ਬਾਜਵਾ ਨੇ ਕਿਹਾ ਕਿ ਬਾਬਾ ਦਇਆ ਸਿੰਘ ਜੀ ਨੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਦਾ ਪ੍ਰਸਾਰ ਕਰਦਿਆਂ ਮਨੁੱਖਤਾ ਦਾ ਸੰਦੇਸ਼ ਦਿੱਤਾ ਅਤੇ ਸਮਾਜ ਭਲਾਈ ਦਾ ਕੰਮ ਕੀਤਾ। ਬਾਬਾ ਦਇਆ ਸਿੰਘ ਜੀ ਦੇ ਬਾਬਾ ਬਿਧੀ ਚੰਦ ਜੀ ਦੇ ਚੇਲਿਆਂ ‘ਚੋਂ ਸਨ ਤੇ ਉਹਨਾਂ ਨੂੰ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦਾ ਅਸ਼ੀਰਵਾਦ ਪ੍ਰਾਪਤ ਸੀ। ਇਸ ਮੌਕੇ ਬਾਜਵਾ ਨਾਲ ਸਾਬਕਾ ਮੰਤਰੀ ਤੇ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਸਰਦੂਲ ਸਿੰਘ, ਸੁਖਪਾਲ ਸਿੰਘ ਭੁੱਲਰ, ਅਨੂਪ ਸਿੰਘ ਭੁੱਲਰ ਤੇ ਸੁਖਵਿੰਦਰ ਸਿੰਘ ਡੈਨੀ ਵੀ ਮੌਜ਼ੂਦ ਰਹੇ।

Check Also

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …

Leave a Reply