ਬਟਾਲਾ, 22 ਜਨਵਰੀ (ਨਰਿੰਦਰ ਬਰਨਾਲ) – ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ. ਇੰਦਰਬੀਰ ਸਿੰਘ ਬੁਲਾਰੀਆ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਬਟਾਲਾ ਵਿਖੇ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਗਈਆਂ ਹਨ ਅਤੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਸ਼ਾਨਦਾਰ ਮਾਰਚ ਪਾਸਟ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇੇ ਸਾਨੂੰ ਸਾਰਿਆਂ ਨੂੰ ਇਸ ਤਿਉਹਾਰ ਨੂੰ ਰਲ-ਮਿਲ ਕੇ ਪੂਰੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ ਹੈ।ਐਸ.ਡੀ.ਐਮ. ਬਟਾਲਾ ਨੇ ਸਮੂਹ ਲੋਕਾਂ ਨੂੰ ਖੁੱਲਾ ਸੱਦਾ ਦਿੰਦਿਆਂ ਅਪੀਲ ਕੀਤੀ ਹੈ ਕਿ ਉਹ 26 ਜਨਵਰੀ ਨੂੰ ਰਾਜੀਵ ਗਾਂਧੀ ਸਟੇਡੀਅਮ, ਕਾਹਨੂੰਵਾਨ ਰੋਡ ਬਟਾਲਾ ਵਿਖੇ ਪਹੁੰਚ ਕੇ ਗਣਤੰਤਰ ਦਿਵਸ ਸਮਾਗਮ ਦੀਆਂ ਰੌਣਕਾਂ ਨੂੰ ਵਧਾਉਣ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media