Friday, September 11, 2026

ਚੌਥੀ ਇੰਟਰਨੈਸ਼ਨਲ ਥਾਈਬੌਕਸਿੰਗ ਚੈਂਪੀਅਨਸ਼ਿਪ ‘ਚ ਤਿੰਨ ਕਾਂਸੀ ਦੇ ਤਮਗੇ ਜਿੱਤੇ

PPN2201201514

ਬਠਿੰਡਾ, 22 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਬਠਿੰਡਾ ਸ਼ਹਿਰ ਵਿੱਦਿਅਕ ਅਤੇ ਖੇਡ ਖੇਤਰ ਵਿਚ ਪਿਛਲੇ ਕਈ ਸਾਲਾਂ ਤੋਂ ਦੁਨੀਆਂ ਦੇ ਨਕਸ਼ੇ ‘ਤੇ ਅਜਿਹਾ ਉੱਭਰ ਗਿਆ ਹੈ ਕਿ ਹੁਣ ਹਰ ਕੋਈ ਬਠਿੰਡਾ ਖੇਤਰ ਵਿਚ ਆ ਕੇ ਆਪਣਾ ਨਾਮ ਕਮਾ ਰਿਹਾ ਹੈ।ਇਸੇ ਦੌਰ ਵਿੱਚ ਇਲਾਕੇ ਵਿੱਚ ਆਪਣੀ ਪਹਿਚਾਣ ਬਣਾ ਰਿਹਾ ਸਕੂਲ ਪੀ.ਕੇ. ਐਸ ਇੰਟਰਨੈਸ਼ਨਲ ਸਕੂਲ ਬੱਲੂਆਣਾ ਦੇ ਤਿੰਨ ਹੋਣਹਾਰ ਵਿਦਿਆਰਥੀ ਦਵਿੰਦਰ ਸਿੰਘ, ਜਸਲੀਨ ਸਿੰਘ ਅਤੇ ਜਸਵੀਰ ਸਿੰਘ ਨੇ ਪਿਛਲੇ ਦਿਨੀਂ ਬੈਂਕਾਕ ਥਾਈਲੈਂਡ ਵਿਖੇ ਹੋਈ ਚੌਥੀ ਇੰਟਰਨੈਸ਼ਨਲ ਥਾਈਬੌਕਸਿੰਗ ਚੈਂਪੀਅਨਸ਼ਿਪ ਵਿਚ ਆਪਣੇ ਜੌਹਰ ਦਿਖਾ ਕੇ ਕਾਂਸੀ ਦੇ ਤਮਗੇ ਆਪਣੀ ਝੋਲੀ ਵਿਚ ਪਾ ਕੇ ਆਪਣੇ ਪਰਿਵਾਰ ਅਤੇ ਸਕੂਲ ਦਾ ਨਾਮ ਰੌਸ਼ਨ ਕਰਕੇ ਵਾਪਸ ਆਉਣ ‘ਤੇ ਸਕੂਲ ਦੇ ਵਿਹੜੇ ਵਿੱਚ ਆਸ ਪਾਸ ਦੇ ਪਿੰਡਾਂ ਦੀਆਂ ਪੰਚਾਇਤਾਂ, ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪਤਵੰਤੇ ਸੱਜਣਾਂ ਵਲੋਂ ਭਰਵਾਂ ਸੁਆਗਤ ਕੀਤਾ ਗਿਆ।ਇਸ ਮੌਕੇ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਸਿੰਘ ਭੋਲਾ, ਡਾਇਰੈਕਟਰ ਪ੍ਰੋ: ਡੀ.ਐਸ ਮਸਤਾਨਾ ਅਤੇ ਪ੍ਰਿੰਸੀਪਲ ਸਮੇਤ ਸਕੂਲ ਦੇ ਸਮੂਹ ਸਟਾਫ਼ ਨੇ ਉਚੇਚੇ ਤੌਰ ‘ਤੇ ਜੇਤੂ ਬੱਚਿਆਂ ਦਾ ਸਨਮਾਨ ਕੀਤਾ। ਚੇਅਰਮੇਨ ਸੁਖਦੇਵ ਸਿੰਘ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਦੇ ਨਾਲ ਨਾਲ ਪੜਾਈ ਵਿਚ ਵੱਧ ਚੜ੍ਹ ਕੇ ਮਿਹਨਤ ਕਰਨ ਦੀ ਪ੍ਰੇਰਣਾ ਦਿੱਤੀ ਅਤੇ ਕੋਚ ਪ੍ਰਦੀਪ ਸ਼ਰਮਾਂ ਦਾ ਵਿਸ਼ੇਸ ਸਨਮਾਨ ਕੀਤਾ। ਇਸ ਮੌਕੇ ਪਿੰਡ ਬੱਲੂਆਣਾ ਦੇ ਸਰਪੰਚ ਗੁਰਮੇਲ ਸਿੰਘ, ਜਥੇਦਾਰ ਜਗਸੀਸ ਸਿੰਘ, ਡਾ: ਗੁਰਚਰਨ ਸਿੰਘ ਵਿਰਕ ਅਤੇ ਗੁਰਮੀਤ ਸਿੰਘ ਵਿਰਕ ਆਦਿ ਵੀ ਹਾਜ਼ਰ ਸਨ।

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply