ਨਵੀਂ ਦਿੱਲੀ, 22 ਜਨਵਰੀ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਉਣ ਲਈ ਸੋਮਵਾਰ 26 ਜਨਵਰੀ (ਮੁਤਾਬਕ 13 ਮਾਘ ਸੰਮਤ ਨਾਨਕਸ਼ਾਹੀ 546) ਸ਼ਾਮ ਨੂੰ ਗੁਰਦੁਅਰਾ ਬੰਗਲਾ ਸਾਹਿਬ ਵਿਖੇ ਵਿਸੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦੱਸਿਆ ਕਿ ਇਸ ਦਿਨ ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਰਹਿਰਾਸ ਸਾਹਿਬ ਦੇ ਪਾਠ ਤੋਂ ਉਪਰੰਤ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ (ਸੀਸਗੰਜ) ਦੇ ਕੀਰਤਨ ਰਾਹੀਂ ਗੁਰਮਤਿ ਸਮਾਗਮ ਦੀ ਅਰੰਭਤਾ ਹੋਵੇਗੀ, ਜਿਸ ਵਿੱਚ ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ, ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਅਤੇ ਕਾਰਜਾਂ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦੇਣਗੇ ਅਤੇ ਇਨ੍ਹਾਂ ਤੋਂ ਇਲਾਵਾ ਭਾਈ ਗੁਰਿੰਦਰ ਸਿੰਘ ਪਾਰਸ, ਭਾਈ ਸੁਰਿੰਦਰ ਸਿੰਘ (ਪਟੇਲ ਨਗਰ) ਅਤੇ ਭਾਈ ਰਵਿੰਦਰ ਸਿੰਘ (ਦਰਬਾਰ ਸਾਹਿਬ) ਦੇ ਪੰਥ ਪ੍ਰਵਾਨਤ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੁੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ ਚੜ੍ਹਦੀਕਲਾ ਟਾਈਮ ਟੀਵੀ ਅਤੇ ਗੁਰਦੁਆਰਾ ਕਮੇਟੀ ਦੀ ਵੈੱਬਸਾਈਟ ‘ਤੇ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …