Saturday, June 14, 2025
Breaking News

ਜਥੇਦਾਰਾਂ ਦੀ ਨਿਯੂਕਤੀ ਅਤੇ ਨਾਨਕਸ਼ਾਹੀ ਕੈਲੰਡਰ ਤੇ ਸਰਨਾ ਦੇ ਦੋਹਰੇ ਮਾਪਦੰਡ ਸਾਹਮਣੇ ਆਏ

Parminder Pal Singhਨਵੀਂ ਦਿੱਲੀ, 22 ਜਨਵਰੀ (ਅੰਮ੍ਰਿਤ ਲਾਲ ਮੰਨਣ) – ਨਾਨਕਸ਼ਾਹੀ ਕੈਲੰਡਰ ਤੇ ਸ਼੍ਰੋਮਣੀ ਅਕਾਲੀ ਦਲ ਸਰਨਾ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਰੋਜ਼ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਗੈਰਜ਼ਰੂਰੀ ਦੱਸਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੀਡਿਆ ਸਲਾਹਕਾਰ ਪਰਮਿੰਦਰਪਾਲ ਸਿੰਘ ਨੇ ਨਾਨਕਸ਼ਾਹੀ ਕੈਲੰਡਰ ਤੇ ਸਰਨਾ ਭਰਾਵਾਂ ਨੂੰ ਰਾਜਨੀਤੀ ਨਾ ਕਰਨ ਦੀ ਸਲਾਹ ਦਿੱਤੀ ਹੈ। ਨਾਨਕਸ਼ਾਹੀ ਕੈਲੰਡਰ ਨੂੰ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਦੱਸਦੇ ਹੋਏ ਉਨ੍ਹਾਂ ਨੇ ਸਰਨਾ ਤੇ ਇਸ ਮਾਮਲੇ ਤੇ ਦੋਹਰੇ ਮਾਪਦੰਡ ਅਪਨਾਉਣ ਦਾ ਵੀ ਦੋਸ਼ ਲਾਇਆ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ‘ਚ ਸਰਨਾ ਭਰਾਵਾਂ ਦੀ ਸਰਪ੍ਰਸਤੀ ‘ਚ ਕੰਮ ਕਰ ਰਹੀ ਪ੍ਰਬੰਧਕ ਕਮੇਟੀ ਵੱਲੋਂ 2003 ਤੋਂ ਹੁਣ ਤੱਕ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਨਹੀਂ ਦੇਣ ਤੇ ਸਵਾਲ ਖਵੇ ਕਰਦੇ ਹੋਏ ਉਨ੍ਹਾਂ ਨੇ ਸਰਨਾ ਭਰਵਾਂ ਨੂੰ ਇਸ ਮਾਮਲੇ ਤੇ ਸਪਸ਼ਟੀਕਰਨ ਦੇਣ ਦੀ ਵੀ ਸਲਾਹ ਦਿੱਹੀ ਹੈ।

ਸਰਨਾ ਦਲ ਦੀ ਸਿਆਸੀ ਜ਼ਮੀਨ ਨੂੰ ਬਚਾਉਣ ਲਈ ਕੋਈ ਨਾ ਕੋਈ ਨਵਾ ਸਿਆਸੀ ਸ਼ਗੁੂਫਾ ਛਡਣ ਤੋਂ ਪਹਿਲਾਂ ਉਨ੍ਹਾਂ ਨੇ ਸਰਨਾ ਭਰਾਵਾਂ ਨੂੰ ਆਪਣੀ ਵਿਚਾਰਧਾਰਾ ਅਤੇ ਪੰਥਕ ਸੋਚ ਦੇ ਦਾਅਰੇ ਨੂੰ ਸਿਆਸਤ ਤੋਂ ਬਾਹਰ ਕੱਢਣ ਦੀ ਵੀ ਸਲਾਹ ਦਿੱਤੀ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੈਲੰਡਰ ਦੇ ਮਸਲੇ ਤੇ ਲਿਤੇ ਜਾਣ ਵਾਲੇ ਹਰ ਫੈਸਲੇ ਨੂੰ ਦਿੱਲੀ ਕਮੇਟੀ ਵੱਲੋਂ ਮਨਣ ਦੀ ਵੀ ੳਨ੍ਹਾਂ ਗੱਲ ਕਹੀ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਨਦੜ ਦੇ ਸਮਰਥਨ ‘ਚ ਸਰਨਾ ਭਰਾਵਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਖਿਲਾਫ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਮੰਦਭਾਗਾ ਦੱਸਦੇ ਹੋਏ ਪਰਮਿੰਦਰਪਾਲ ਸਿੰਘ ਨੇ ਬੀਤੇ ਸਾਲ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਕਮੇਟੀ ਵੱਲੋਂ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਹਟਾਉਣ ਦੇ ਲਏ ਗਏ ਫੈਸਲੇ ਨੂੰ ਉਸ ਵੇਲ੍ਹੇ ਸਰਨਾ ਭਰਾਵਾਂ ਵੱਲੋਂ ਸਹੀ ਠਹਿਰਾਉਂਦੇ ਹੋਏ ਜਥੇਦਾਰ ਨੂੰ ਹਟਾਉਣ ਦੇ ਅਧਿਕਾਰ ਪ੍ਰਬੰਧਕ ਕਮੇਟੀ ਕੋਲ ਹੋਣ ਦੇ ਦਿੱਤੇ ਗਏ ਬਿਆਨਾ ਨੂੰ ਵੀ ਯਾਦ ਕਰਵਾਇਆ। ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਅਤੇ ਕੈਲੰਡਰ ਦੇ ਮਸਲੇ ਤੇ ਕੌਮ ‘ਚ ਫੁੱਟ ਪਾ ਕੇ ਆਪਣੇ ਨਿਜੀ ਮੁਫਾਦਾਂ ਦੀ ਪੁਰਤੀ ਨਾ ਕਰਨ ਦੀ ਵੀ ਉਨ੍ਹਾਂ ਨੇ ਸਰਨਾ ਭਰਾਵਾਂ ਨੂੰ ਅਪੀਲ ਕੀਤੀ ਹੈ।

Check Also

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ …

Leave a Reply