
ਨਵੀਂ ਦਿੱਲੀ, 22 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਸ਼ਮੇਸ਼ ਨੌਜਵਾਨ ਸਭਾ ਵੱਲੋਂ ਜਮਨਾਪਾਰ ਦੀਆਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ਦਾ ਸਵਾਗਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ। ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਦੇ ਮੁੱਖੀ ਬਾਬਾ ਫੁਮੱਣ ਸਿੰਘ ਅਤੇ ਦਿੱਲੀ ਕਮੇਟੀ ਮੈਂਬਰ ਤੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਚੇਅਰਮੈਨ ਮਨਮੋਹਨ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਗੁਰੂ ਨਾਲ ਸੰਗਤਾਂ ਦੇ ਵੱਡੀ ਤਦਾਤ ਵਿਚ ਜੋੜਨ ਦਾ ਵੀ ਮਨਮੋਹਨ ਸਿੰਘ ਨੇ ਦਾਅਵਾ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਕੋਈ ਵੀ ਕਮੇਟੀ ਤਦ ਤੱਕ ਗੁਰੂਘਰਾਂ ਦੀ ਚੜ੍ਹਦੀਕਲਾ ਅਤੇ ਧਰਮ ਪ੍ਰਚਾਰ ਪ੍ਰਸਾਰ ਵਧੀਆਂ ਤਰੀਕੇ ਨਾਲ ਨਹੀਂ ਕਰ ਸਕਦੀ ਜਦੋ ਤੱਕ ਉਸ ਕਮੇਟੀ ਨੂੰ ਸੰਗਤਾਂ ਪਾਸੋਂ ਸਹਿਯੋਗ ਨਾਲ ਮਿਲੇ। ਇਸ ਮੌਕੇ ਅਕਾਲੀ ਆਗੂ ਪ੍ਰਿਤਪਾਲ ਸਿੰਘ ਪਾਲੀ ਵੀ ਮੌਜੂਦ ਸਨ।
Punjab Post Daily Online Newspaper & Print Media