ਹੁਸ਼ਿਆਰਪੁਰ, 22 ਜਨਵਰੀ (ਸਤਵਿੰਦਰ ਸਿੰਘ) – ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ ਦੀ ਸਹੂਲਤ ਲਈ ਕੰਮਿਉਨਟੀ ਹਾਲ ਬਣਾਏ ਜਾ ਰਹੇ ਹਨ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਨਿਊ ਬੈਂਕ ਕਲੋਨੀ ਦੇ ਵਿਕਾਸ ਕਾਰਜਾਂ ਲਈ ੫ ਲੱਖ ਰੁਪਏ ਦਾ ਚੈਕ ਦੇਣ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 1 ਲੱਖ ਰੁਪਏ ਕਮਿਊਨਟੀ ਹਾਲ ਦੀ ਚਾਰ-ਦੀਵਾਰੀ ਬਣਾਉਣ ਲਈ ਖਰਚ ਕੀਤੇ ਜਾਣਗੇ।ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪ੍ਰਧਾਨ ਜ਼ਿਲ੍ਹਾ ਭਾਜਪਾ ਸ਼ਿਵ ਸੂਦ, ਜਨਰਲ ਸਕੱਤਰ ਪੰਜਾਬ ਭਾਜਪਾ ਜਗਤਾਰ ਸਿੰਘ ਸੈਣੀ, ਵਾਈਸ ਚੇਅਰਮੈਨ ਮਾਰਕੀਟ ਕਮੇਟੀ ਵਿਜੇ ਪਠਾਨੀਆ, ਵਾਈਸ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਅਤੇ ਸਰਪੰਚ ਨਿਊ ਬੈਂਕ ਕਲੋਨੀ ਚੰਦਰ ਕਾਂਤਾ ਦੱਤਾ, ਸ਼ਾਮ ਸੁੰਦਰ ਦੱਤਾ, ਰਮੇਸ਼ ਜ਼ਾਲਮ, ਰਾਜ ਕੁਮਾਰ, ਯਸ਼ਪਾਲ, ਹੈਪੀ ਸੂਦ, ਕ੍ਰਿਸ਼ਨ ਅਰੋੜਾ, ਸੰਤੋਖ ਸਿੰਘ, ਚੰਦਰ ਸ਼ੇਖਰ ਤਿਵਾੜੀ, ਪੰਚ ਵਿਨੋਦ ਕਨੌਜੀਆ, ਜੋਗਿੰਦਰ ਪਾਲ, ਰੇਨੂ ਦੱਤਾ, ਆਸ਼ਾ ਸ਼ਰਮਾ, ਓਮੇਧ ਸਿੰਘ ਜਸਵਾਲ, ਹਰੀਪਾਲ ਰਤਨ, ਲੋਹਿਤਾ ਦੱਤਾ ਹਾਜ਼ਰ ਸਨ।
Check Also
350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ ਨੂੰ
ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ …