Tuesday, April 7, 2026

ਜਮਨਾਪਾਰ ਵਿਖੇ ਹੋਏ ਲੜੀਵਾਰ ਕਥਾ ਸਮਾਗਮ

PPN2301201505
ਨਵੀਂ ਦਿੱਲੀ, 23 ਜਨਵਰੀ (ਅੰਮ੍ਰਿਤ ਲਾਲ ਮੰਨਣ) – ਜਮਨਾਪਾਰ ਦੀ ਸਮੁਹ ਸਿੰਘ ਸੰਗਤਾਂ ਦੀ ਪ੍ਰਤਿਨਿਧ ਸੰਸਥਾ ਗੁਰੁੂ ਨਾਨਕ ਸਿੱਖ ਸੋਸਾਇਟੀ ਵੱਲੋਂ ਜਮਨਾਪਾਰ ਦੀਆਂ ਵੱਖ-ਵੱਖ ਸਿੰਘ ਸਭਾਵਾਂ ‘ਚ ਸ਼ਾਮ ਦੇ ਦੀਵਾਨ ਵੇਲ੍ਹੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਦੀ ਲਹਿਰ ਨੂੰ ਪ੍ਰਚੰਡ ਕਰਨ ਵਾਸਤੇ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਵੱਲੋਂ ਲੜੀਵਾਰ ਕਥਾ ਸਮਾਗਮ ਕਰਵਾਏ ਗਏ। ਸੋਸਾਇਟੀ ਦੇ ਪ੍ਰਧਾਨ ਅਤੇ ਦਿੱਲੀ ਕਮੇਟੀ ਮੈਂਬਰ ਜਤਿੰਦਰਪਾਲ ਸਿੰਘ ਗੋਲਡੀ, ਜਨਰਲ ਸਕੱਤਰ ਮਨਮੋਹਨ ਸਿੰਘ ਅਤੇ ਬਾਬਾ ਫੁਮੱਣ ਸਿੰਘ ਨੇ ਰਸ਼ੀਦ ਮਾਰਕਿਟ ਵਿਖੇ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਵਿਖੇ ਸਮਾਪਤੀ ਸਮਾਗਮ ਦੌਰਾਨ ਭਾਈ ਸਾਹਿਬ ਵੱਲੋਂ ਕੀਤੀ ਗਈ ਗੁਰੂ ਸ਼ਬਦ ਦੀ ਵਿਆਖਿਆ ਲਈ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਭਾਈ ਸਾਹਿਬ ਨੂੰ ਇਸ ਮੌਕੇ ਸੋਸਾਇਟੀ ਵੱਲੋਂ ਕਿਰਪਾਣ ਅਤੇ ਸ੍ਰੀ ਸਾਹਿਬ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮਨਮੋਹਨ ਸਿੰਘ ਨੇ ਇਸ ਮੌਕੇ ਭਾਈ ਸਾਹਿਬ ਦੀ ਕਥਾ ਸ਼ੈਲੀ ਦੀ ਸ਼ਲਾਘਾ ਕਰਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਤ ਕਰਨ ਵਾਸਤੇ  ਦਿੱਤੇ ਗਏ ਸੁਝਾਵਾਂ ਨੂੰ ਵੀ ਅਪਨਾਉਣ ਦੀ ਸਲਾਹ ਦਿੱਤੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply