ਅੰਮ੍ਰਿਤਸਰ, 23 ਜਨਵਰੀ ( ਸੁਖਬੀਰ ਸਿੰਘ) – ਜ਼ਿਲ੍ਹਾ ਮੈਜ਼ਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਦੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਪਤੰਗ/ਗੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਅਤੇ ਉਹ ਬਹੁਤ ਮਜਬੂਤ, ਨਾ ਗਲਣਯੋਗ ਅਤੇ ਨਾ-ਟੁੱਟਣਯੋਗ ਹੈ। ਇਹ ਡੋਰ ਪਤੰਗਬਾਜੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਇਕਲ ਅਤੇ ਸਕੂਟਰ-ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਂਣ, ਉਡਦੇ ਪੰਛੀਆਂ ਦੇ ਫਸ ਜਾਣ ਤੇ ਉਨਖ਼ਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ।ਇਸ ਤੋਂ ਇਲਾਵਾ ਡੋਰ
ਵਿੱਚ ਫਸੇ ਪੰਛੀਆਂ ਦੀ ਮੌਤ ਹੋਣ ਤੇ ਉਨਖ਼ਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।ਇਸ ਤਰਖ਼ਾਂ ਸੰਥੈਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗਾਂ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਹ ਪਾਬੰਦੀ ਧਾਗੇ ਵਾਲੀ ਡੋਰ ਤੇ ਲਾਗੂ ਨਹੀ ਹੋਵੇਗੀ ।ਇਨਾਂ ਘਟਨਾਵਾਂ ਦੇ ਮੱਦੇ ਨਜ਼ਰ ਰੱਖਦੇ ਹੋਏ ਇਹ ਹੁਕਮ 21 ਜੁਲਾਈ 2015 ਤੱਕ ਲਾਗੂ ਰਹੇਗਾ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …