
ਫਾਜ਼ਿਲਕਾ, 23 ਜਨਵਰੀ (ਵਿਨੀਤ ਅਰੋੜਾ) -ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ ਦੇ ਨਿਰਦੇਸ਼ਾਂ ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਐਸ.ਡੀ.ਐਮ. ਸ੍ਰੀ ਸੁਭਾਸ਼ ਖਟਕ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਲੋਕਤੰਤਰ ਪ੍ਰਣਾਲੀ ਲਈ ਵੋਟਰਾਂ ਦੀ ਭਾਗੀਦਾਰੀ ਵਧਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਣ ਦਿਵਾਇਆ।ਉਨ੍ਹਾਂ ਕਿਹਾ ਕਿ ਭਾਰਤ ਦੇ 18 ਸਾਲ ਦੀ ਉਮਰ ਮੁਕੰਮਲ ਕਰ ਚੁੱਕੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਹੈ।ਉਨ੍ਹਾਂ ਕਿਹਾ ਕਿ ਵੋਟਰ ਹੀ ਲੋਕਤੰਤਰ ਹੈ, ਇਸ ਲਈ ਸਾਨੂੰ ਆਪਣਾ ਨਾਂ ਵੋਟਰ ਸੂਚੀ ‘ਚ ਦਰਜ ਕਰਵਾ ਕੇ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਕਰਨਾ ਚਾਹੀਦਾ ਹੈ, ਤਾਂ ਜੋ ਲੋਕਤੰਤਰ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਸਕੇ।
ਇਸ ਮੌਕੇ ਸਹਾਇਕ ਕਮਿਸ਼ਨਰ(ਜ.) ਸ. ਕੁਲਪ੍ਰੀਤ ਸਿੰਘ, ਸ. ਹੁਕਮ ਸਿੰਘ ਸੋਢੀ ਤਹਿਸੀਲਦਾਰ ਚੋਣਾ, ਸ. ਹਰਬੰਸ ਸਿੰਘ ਚੋਣ ਕਾਨੂੰਗੋ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media