Thursday, July 16, 2026

ਜ਼ਿਲ੍ਹਾ ਫਾਜ਼ਿਲਕਾ ਵਿਚ ਸਵਾਈਨ ਫਲੂ ਦਾ ਕੋਈ ਮਰੀਜ਼ ਨਹੀਂ-ਡਿਪਟੀ ਕਮਿਸ਼ਨਰ

ਸਿਹਤ ਵਿਭਾਗ ਨੂੰ ਲੋੜੀਂਦੇ ਅਗਾਊਂ ਪ੍ਰਬੰਧ ਕਰਨ ਦੀਆਂ ਹਦਾਇਤਾਂ

ਮਨਜੀਤ ਸਿੰਘ ਬਰਾੜ
ਮਨਜੀਤ ਸਿੰਘ ਬਰਾੜ

ਫਾਜ਼ਿਲਕਾ, 23 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਵਿਚ ਹਾਲੇ ਤੱਕ ਸਵਾਈਨ ਫਲੂ ਬਿਮਾਰੀ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਇਸ ਸਬੰਧੀ ਸਿਹਤ ਵਿਭਾਗ ਨੂੰ ਪਹਿਲਾਂ ਹੀ ਚੌਕਸ ਕਰ ਦਿੱਤਾ ਗਿਆ ਹੈ ਅਤੇ ਕੋਈ ਵੀ ਮਰੀਜ਼ ਆਉਣ ਤੇ ਉਸ ਦੇ ਇਲਾਜ ਲਈ ਢੁਕਵੇਂ ਅਗਾਊਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਸ: ਮਨਜੀਤ ਸਿੰਘ ਬਰਾੜ ਆਈ.ਏ.ਐਸ. ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਦਿੱਤੀ । ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਵਰਤਨ ਪਰ ਕਿਸੇ ਘਬਰਾਹਟ ਵਿਚ ਨਾ ਆਉਣ।
ਇਸ ਸਬੰਧੀ ਸਿਵਲ ਸਰਜਨ ਡਾ: ਬਲਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਉਨ੍ਹਾਂ ਵੱਲੋਂ ਫਾਜ਼ਿਲਕਾ ਵਿਖੇ ਸਵਾਈਨ ਫਲੂ ਸਬੰਧੀ ਚੇਤਨਾ ਅਤੇ ਹੋਰ ਲੋੜੀਂਦੀਆਂ ਸਾਵਧਾਨੀਆਂ ਅਤੇ ਸਿਹਤ ਸੰਸਥਾਵਾਂ ਵਿਖੇ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਪ੍ਰੋਗਰਾਮ ਅਫਸਰਾਂ ਦੀ ਮੀਟਿੰਗ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਐਸ.ਐਮ.ਓ. ਨੂੰ ਹਦਾਇਤ ਕੀਤੀ ਕਿ ਠੰਡ ਦੇ ਮੌਸਮ ਵਿਚ ਸਵਾਈਨ ਫਲੂ ਦੇ ਕੇਸ ਸਾਹਮਣੇ ਆਉਣ ਤੇ ਅਜਿਹੇ ਮਰੀਜ਼ਾਂ ਤਾ ਤੁਰੰਤ ਇਲਾਜ ਕੀਤਾ ਜਾਵੇ ਅਤੇ ਇਸ ਲਈ ਸਵਾਈਨ ਇਨਫਲੂਜਾਂ ਵਾਇਰਸ ਤੋਂ ਪ੍ਰਭਾਵਿਤ ਮਰੀਜ਼ ਦੀ ਦੇਖ ਰੇਖ ਲਈ ਵੱਖਰੇ ਆਇਸੋਲੇਸ਼ਨ ਵਾਰਡ ਤਿਆਰ ਕਰਨ ਨੂੰ ਵੀ ਕਿਹਾ ਗਿਆ ਹੈ।।ਇਸ ਸਬੰਧ ਵਿਚ ਉਨ੍ਹਾਂ ਦੱਸਿਆ ਕਿ ਸਵਾਈਨ ਫਲੂ ਇੱਕ ਮਨੁੱਖ ਤੋਂ ਦੂਜੇ ਨੂੰ ਫੈਲ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਬਿਮਾਰੀ ਦੇ ਟਾਕਰੇ ਲਈ ਸਿਹਤ ਵਿਭਾਗ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੇ ਲੱਛਣ ਜਿਵੇਂ ਕਿ ਬੁਖਾਰ, ਖਾਂਸੀ, ਦੁੱਖਦਾ ਗਲਾ, ਡਾਇਰੀਆ, ਉਲਟੀਆਂ ਅਤੇ ਸਾਹ ਆਉਣ ਵਿਚ ਮੁਸ਼ਕਲ ਆਉਣ ਆਦਿ ਦਿਖਾਈ ਦੇਣ ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿਚ ਸੰਪਕਰ ਕੀਤਾ ਜਾਵੇ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply