
ਹੁਸ਼ਿਆਰਪੁਰ, 23 ਜਨਵਰੀ (ਸਤਵਿੰਦਰ ਸਿੰਘ) – ਸਵੱਛ ਭਾਰਤ ਅਭਿਆਨ ਤਹਿਤ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਮੰਤਵ ਨਾਲ ਇੱਕ ਹੋਰ ਕਦਮ ਵਧਾਉਂਦੇ ਹੋਏ ਅੱਜ ਨਗਰ ਨਿਗਮ ਦੇ ਦਫ਼ਤਰ ਵਿਖੇ ਮੁੱਖ ਪਾਰਲੀਮਾਨੀ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਸੋਮ ਪ੍ਰਕਾਸ਼ ਨੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਗਰਾਮ ਤਹਿਤ ਸ਼ਹਿਰ ਦੀ ਸਫ਼ਾਈ ਲਈ ਦੋ ਕੰਮਪੈਕਟਰ ਹਰੀ ਝੰਡੀ ਦੇ ਕੇ ਰਵਾਨਾ ਕੀਤੇ। ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਤੇ ਸ੍ਰੀ ਸੋਮ ਪ੍ਰਕਾਸ਼ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਗਰਾਮ ਅਧੀਨ ਬਣਾੲੈ ਗਏ ਪ੍ਰੋਜੈਕਟ ਨੂੰ ਪੰਜਾਬ ਭਰ ਵਿੱਚ 8 ਕਲੱਸਟਰਾਂ ਵਿੱਚ ਵੰਡਿਆ ਗਿਆ ਹੈ। ਜ਼ਿਲ੍ਹਾ ਜਲੰਧਰ ਦੇ ਕਲੱਸਟਰ 27 ਕਮੇਟੀਆਂ ਆਉਂਦੀਆਂ ਹਨ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਵੀ ਸ਼ਾਮਲ ਹੈ। ਇਹ ਪ੍ਰੋਜੈਕਟ ਪਹਿਲਾਂ ਜਲੰਧਰ ਤੋਂ ਸ਼ੁਰੂ ਕੀਤਾ ਗਿਆ, ਉਸ ਤੋਂ ਉਪਰੰਤ ਫਗਵਾੜਾ ਅਤੇ ਅੱਜ ਹੁਸ਼ਿਆਰਪੁਰ ਵਿੱਚ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੂਰੇ ਭਾਰਤ ਨੂੰ 2019 ਤੱਕ ਸਾਫ਼-ਸੁਥਰਾ ਬਣਾਉਣ ਦ ਮਿਥੇ ਗਏ ਟੀਚੇ ਨੂੰ ਲੈ ਕੇ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।
ਸ੍ਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਪੂਰੇ ਸੂਬੇ ਵਿੱਚ 2 ਸਾਲਾਂ ਤੱਕ 100 ਪ੍ਰਤੀਸ਼ਤ ਸੀਵਰੇਜ਼, ਸੜਕਾਂ, ਗਲੀਆਂ ਦੀਆਂ ਲਾਈਟਾਂ, ਪੀਣ ਵਾਲੇ ਸਾਫ਼ ਸੁਥਰੇ ਪਾਣੀ ਅਤੇ ਪਾਰਕ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ ਉਨ੍ਹਾਂ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੀ ਨੁਹਾਰ ਬਦਲਣ ਲਈ ਇਸ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਗਰਾਮ ਦੇ ਦੂਜੇ ਪੜਾਅ ਤਹਿਤ ਸ਼ਹਿਰ ਵਿੱਚ 100 ਡੰਪ ਸੈਂਟਰਾਂ ਤੋਂ ਇਸ ਮਾਡਰਨ ਸਿਸਟਮ ਕੰਮਪੈਕਟਰ ਰਾਹੀਂ ਕੂੜਾ ਇਕੱਠਾ ਕੀਤਾ ਜਾਵੇਗਾ ਅਤੇ ਲੋੜ ਪੈਣ ਤੇ ਇਸ ਤੋਂ ਵੱਧ ਵੀ ਡੰਪ ਸੈਂਟਰ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਚਲਾਏ ਗਏ ਸਵੱਛ ਭਾਰਤ ਅਭਿਆਨ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਵਿੱਚ ਸਫ਼ਾਈ ਰੱਖਣ ਲਈ ਵਿਸ਼ੇਸ਼ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਗਰਾਮ ਤਹਿਤ ਅੱਜ 2 ਕੰਮਪੈਕਟਰਾਂ ਨੇ ਅੱਜ ਤੋਂ ਸ਼ਹਿਰ ਵਿੱਚ ਕੂੜਾ ਇਕੱਠਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਕੰਪੈਕਟਰ ਹਰ ਰੋਜ਼ 55 ਟਨ ਕੂੜਾ ਇਕੱਠਾ ਕਰਨਗੇ। ਇਸ ਤੋਂ ਇਲਾਵਾ 4 ਏਸ ਗੱਡੀਆਂ ਅਤੇ ਗਲੀਆਂ ਵਿੱਚੋਂ ਕੂੜਾ ਇਕੱਠਾ ਕਰਨ ਲਈ ਰਿਕਸ਼ਾ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 1 ਫਰਵਰੀ 2015 ਤੱਕ ਲੋੜੀਂਦੀ ਸਾਰੀ ਮਸ਼ੀਨਰੀ ਲਗਾ ਦਿੱਤੀ ਜਾਵੇਗੀ। ਇਸ ਨਾਲ ਸ਼ਹਿਰ ਵਿੱਚ ਸਫ਼ਾਈ ਦਾ ਕੰਮ ਤੇਜ਼ੀ ਨਾਲ ਹੋਵੇਗਾ ਅਤੇ ਸ਼ਹਿਰ ਨੂੰ ਸਾਫ਼-ਸੁਥਰੀ ਦਿੱਖ ਦਿੱਤੀ ਜਾਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਹੁਸ਼ਿਆਰਪਰ ਆਨੰਦ ਸਾਗਰ ਸ਼ਰਮਾ, ਕਾਰਜਸਾਧਕ ਅਫ਼ਸਰ ਰਮੇਸ਼ ਕੁਮਾਰ, ਮੁੱਖ ਸੈਨਟਰੀ ਇੰਸਪੈਕਟਰ ਬਿਕਰ ਸਿੰਘ, ਜਿਲ੍ਹਾ ਪ੍ਰਧਾਨ ਭਾਜਪਾ ਸ਼ਿਵ ਸੂਦ, ਵਾਈਸ ਚੇਅਰਮੈਨ ਮਾਰਕੀਟ ਕਮੇਟੀ ਵਿਜੇ ਪਠਾਨੀਆ, ਮੰਡਲ ਪ੍ਰਧਾਨ ਸੁਰੇਸ਼ ਭਾਟੀਆ, ਰਾਮਦੇਵ ਯਾਦਵ, ਅਨੰਦਵੀਰ ਸਿੰਘ, ਯਸ਼ਪਾਲ ਸ਼ਰਮਾ, ਨਿਤਿਨ ਗੁਪਤਾ, ਵਿਜੇ ਸੂਦ, ਗਿਆਨ ਬਾਂਸਲ,ਕ੍ਰਿਸ਼ਨ ਸ਼ਰਮਾ ਤੇ ਹੋਰ ਪਤਵੰਤੇ ਹਾਜ਼ਰ ਸਨ।
Check Also
ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ
ਮੋਹਾਲੀ, 1 ਅਪ੍ਰੈਲ (ਪੰਜਾਬ ਪੋਸਟ) – ਮੋਹਾਲੀ ਵੱਸਦੇ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ …
Punjab Post Daily Online Newspaper & Print Media