Wednesday, April 1, 2026

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸਿੰਘ ਸਾਹਿਬ ਗਿ: ਗੁਰਮੁਖ ਸਿੰਘ 27 ਨੂੰ ਸੰਭਾਲਣਗੇ ਸੇਵਾ

Giani Gurmukh Singhਅੰਮ੍ਰਿਤਸਰ, ੨੩ ਜਨਵਰੀ (ਗੁਰਪ੍ਰੀਤ ਸਿੰਘ)-  ਸਿੰਘ ਸਾਹਿਬ ਗਿਆਨੀ ਗੁਰਮੁ’ਖ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ 27 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਦੇ ਕਾਰਜਕਾਰੀ ਜਥੇਦਾਰ ਵਜੋਂ ਦੀ ਸੇਵਾ ਸੰਭਾਲਣਗੇ। ਇਥੋਂ ਜਾਰੀ ਪ੍ਰੈਸ ਬਿਆਾਨ ‘ਚ ਸ: ਦਲਮੇਘ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ ਨੇ ਦੱਸਿਆ ਹੈ ਕਿ ਗਿਆਨੀ ਗੁਰਮੁੱਖ ਸਿੰਘ ਦਾ ਜਨਮ 1971 ‘ਚ ਬੀਬੀ ਬਲਵਿੰਦਰ ਕੌਰ ਦੀ ਕੁੱਖੋਂ ਪਿਤਾ ਜਥੇਦਾਰ ਸੁੱਖਾ ਸਿੰਘ ਪਿੰਡ ਆਰਫ਼ਕੇ (ਫਿਰੋਜ਼ਪੁਰ) ਵਿਖੇ ਹੋਇਆ।ਇਨ੍ਹਾਂ ਨੇ ਪਹਿਲੀ ਵਾਰ ਸ਼ੋ੍ਮਣੀ ਕਮੇਟੀ ਦੇ ਪ੍ਰਬੰਧ ਹੇਠ 1995 ‘ਚ ਕਥਾ ਵਾਚਕ ਵਜੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਲੁਧਿਆਣਾ ਵਿਖੇ ਬਤੌਰ ਕਥਾ ਵਾਚਕ ਸੇਵਾ ਸ਼ੁਰੂ ਕੀਤੀ ਸੀ।ਇਸ ਤੋਂ ਬਾਅਦ ਇਨ੍ਹਾਂ ਨੇ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਕਥਾ ਵਾਚਕ ਵਜੋਂ ਤਕਰੀਬਨ 9 ਸਾਲ ਸੇਵਾ ਨਿਭਾਈ ਹੈ।ਸਾਲ 2010 ‘ਚ ਇਨ੍ਹਾਂ ਨੂੰ ਸ਼ੋ੍ਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਵਜੋਂ ਸੇਵਾ ਸੌਂਪੀ ਸੀ।ਇਨ੍ਹਾਂ ਵੱਲੋਂ ਕੀਤੀ ਜਾ ਰਹੀ ਸੇਵਾ ਨੂੰ ਸਨਮੁੱਖ ਰੱਖਦਿਆਂ ਬੀਤੇ ਦਿਨੀ ਅੰਤ੍ਰਿੰਗ ਕਮੇਟੀ ਨੇ ਅਹਿਮ ਫੈਸਲਾ ਕਰਕੇ ਇਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਬਠਿੰਡਾ ਵਿਖੇ ਕਾਰਜਕਾਰੀ ਜਥੇਦਾਰ ਥਾਪਿਆ ਹੈ ਇਹ ਪੰਥਕ ਰਵਾਇਤਾਂ ਅਨੁਸਾਰ 27 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਵਿਖੇ ਜਥੇਦਾਰ ਵਜੋਂ ਸੇਵਾ ਸੰਭਾਲਣਗੇ।ਸz: ਦਲਮੇਘ ਸਿੰਘ ਸਕੱਤਰ ਨੇ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ, ਦਮਦਮੀ ਟਕਸਾਲ, ਸੰਪਰਦਾਵਾਂ, ਸਿੰਘ ਸਭਾਵਾਂ, ਟਕਸਾਲਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਸਿੰਘ ਸਾਹਿਬ ਦੇ ਸੇਵਾ ਸੰਭਾਲ ਸਮਾਗਮ ਵਿੱਚ ਪਹੁੰਚਣ ਦੀ ਕ੍ਰਿਪਾਲਤਾ ਕਰਨ।ਪੰਥਕ ਰਵਾਇਤਾਂ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣਗੇ।
ਜਿਕਰਯੌਗ ਹੈ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਦੌਰਾਨ ਅਹਿਮ ਫੈਸਲਾ ਕਰਦਿਆਂ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੂੰ ਸੇਵਾ ਮੁਕਤ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਮੁ’ਖ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਦਾ ਕਾਰਜਕਾਰੀ ਜਥੇਦਾਰ ਨਿਯ’ੁਕਤ ਕੀਤਾ ਗਿਆ ਸੀ ।

Check Also

ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ ਪੁਸਤਕ “ਇਹ ਜੁ ਦੁਨੀਆ ਸਿਹਰੁ ਮੇਲਾ” ਲੋਕ ਅਰਪਣ

ਮੋਹਾਲੀ, 1 ਅਪ੍ਰੈਲ (ਪੰਜਾਬ ਪੋਸਟ) – ਮੋਹਾਲੀ ਵੱਸਦੇ ਨੌਜੁਆਨ ਲੇਖਕ ਹਰਪ੍ਰੀਤ ਸਿੰਘ ਸਵੈਚ ਦੀ ਤੀਜ਼ੀ …

Leave a Reply