
ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ)- ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਬਾਬਾ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਚੱਬਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ 26 ਜਨਵਰੀ ਦਿਨ ਸੋਮਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਚਾਇਆ ਜਾ ਰਿਹਾ ਹੈ।ਗੁ: ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਨੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਜਨਵਰੀ ਦਿਨ ਛਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਜਾਣਗੇ ਜਿੰਨਾਂ ਦੇ ਭੋਗ 26 ਜਨਵਰੀ ਨੂੰ ਪੈਣ ਉਪਰੰਤ ਭਾਰੀ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਅਤੇ ਇਤਿਹਾਸਕ ਪ੍ਰਸੰਗ ਸੁਣਾ ਕੇ ਨਿਹਾਲ ਕਰਨਗੇ।ਇਸ ਮੋਕੇ ਪ੍ਰਧਾਨ ਕਸ਼ਮੀਰ ਸਿੰਘ, ਗੁਰਮੀਤ ਸਿੰਘ, ਸੁਰਜੀਤ ਸਿੰਘ ਗਿੱਲ, ਸੁਲਤਾਨ ਸਿੰਘ, ਤਰਸੇਮ ਸਿੰਘ ਆਦਿ ਹਾਜਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media