Tuesday, October 6, 2026

ਲ਼ਲਕਾਰ ਰੈਲੀ ਲਈ ਪਿੰਡ ਸੁਲਤਾਨਵਿੰਡ ਤੋਂ ਵੱਡਾ ਕਾਫਲਾ ਰਵਾਨਾ

PPN2401201502
ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ) – ਗੁਰੂ ਨਗਰੀ ਤੋਂ ਸੰਸਦ ਮੈਂਬਰ, ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਣਜੀਤ ਐਵਨਿਊ ਵਿਖੇ ਅਯੋਜਿਤ ਲਲਕਾਰ ਰੈਲੀ ‘ਚ ਸ਼ਾਮਲ ਹੋਣ ਲਈ ਕਰਨ ਲਈ ਪਿੰਡ ਸੁਲਤਾਨਵਿੰਡ ਤੋਂ ਕਾਂਗਰਸੀ ਵਰਕਰਾਂ ਦਾ ਵੱਡਾ ਕਾਫਲਾ ਰਵਾਨਾ ਹੋਇਆ।ਇਸ ਕਾਫਲੇ ਵਿੱਚ ਜਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਸ੍ਰ. ਗੁਰਬਿੰਦਰ ਸਿੰਘ ਮਾਹਲ, ਜਿਲਾ ਕਾਂਗਰਸ ਦੇ ਜਨ: ਸੈਕਟਰੀ ਪ੍ਰਭਜੋਤ ਸਿੰਘ ਸੁਲਤਾਨਵਿੰਡ, ਇੰਦਰਜੀਤ ਸਿੰਘ ਸੋਨੂੰ, ਬਲਰਾਜ ਸਿੰਘ ਬੱਲਾ, ਪ੍ਰਧਾਨ ਦਿਲਬਾਗ ਸਿੰਘ, ਜਗਤਾਰ ਸਿੰਘ, ਬਿਕਰਮਜੀਤ ਸਿੰਘ ਹੈਪੀ ਆਦਿ ਮੌਜੂਦ ਸਨ। ਇਸ ਮੌਕੇ  ਸ੍ਰ. ਮਾਹਲ ਅਤੇ ਸੁਲਤਾਨਵਿੰਡ ਨੇ ਕਿਹਾ ਕਿ ਅੱਜ ਦੀ ਰੈਲੀ ਇਤਿਹਾਸਕ ਹੋਵੇਗੀ ਅਤੇ ਅਤੇ ਅਕਾਲੀ-ਭਾਜਪਾ ਗਠਜੋੜ ਨੂੰ ਹਿਲਾ ਕੇ ਰੱਖ ਦੇਵੇਗੀ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply