Thursday, March 5, 2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ

PPN2401201503

ਅੰਮ੍ਰਿਤਸਰ, 24 ਜਨਵਰੀ (ਗੁਰਪ੍ਰੀਤ ਸਿੰਘ – ਸੁਖਬੀਰ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ।
ਇਹ ਨਗਰ ਕੀਰਤਨ ਸਰਾਂ ਗੁਰੂ ਰਾਮਦਾਸ, ਜ਼ਲ੍ਹਿਆਂਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪੰਨ ਹੋਇਆ।
ਨਗਰ ਕੀਰਤਨ ਵਿੱਚ ਸ. ਦਲਮੇਘ ਸਿੰਘ ਤੇ ਸ.ਰੂਪ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾ ਤੇ ਸ. ਹਰਭਜਨ ਸਿੰਘ ਮਨਾਵਾਂ ਐਡੀ:ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ.ਹਰਮਿੰਦਰ ਸਿੰਘ ਮਧੂਲ, ਸ. ਬਿਜੈ ਸਿੰਘ ਤੇ ਸ. ਜਗਜੀਤ ਸਿੰਘ ਮੀਤ ਸਕੱਤਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਪ੍ਰਤਾਪ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ. ਕੁਲਵਿੰਦਰ ਸਿੰਘ ਰਮਦਾਸ, ਸ.ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ.ਮਲਕੀਤ ਸਿੰਘ ਬਹਿੜਵਾਲ ਸਫ਼ਸੁਪ੍ਰਿੰਟੈਂਡੈਟ, ਇੰਚਾਰਜ ਸ. ਸੁਖਬੀਰ ਸਿੰਘ ਤੇ ਸ.ਗੁਰਦਿਆਲ ਸਿੰਘ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ, ਸ. ਅਰਵਿੰਦਰ ਸਿੰਘ ਏ ਪੀ ਆਰ ੳ, ਸ. ਸੁਖਰਾਜ ਸਿੰਘ, ਸ. ਮਹਿੰਦਰ ਸਿੰਘ, ਸ. ਜਤਿੰਦਰ ਸਿੰਘ ਤੇ ਸ. ਗੁਰਾ ਸਿੰਘ ਐਡੀਸ਼ਨਲ ਮੈਨੇਜਰ ਤੋਂ ਇਲਾਵਾ ਸਮੂਹ ਧਾਰਮਿਕ ਸਭਾ-ਸੁਸਾਇਟੀਆਂ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ, ਵੱਖ-ਵੱਖ ਸਕੂਲਾਂਫ਼ਕਾਲਜਾਂ ਦੇ ਵਿਦਿਆਰਥੀ ਤੇ ਅਧਿਆਪਕ, ਵੱਖ-ਵੱਖ ਗੱਤਕਾ ਪਾਰਟੀਆਂ, ਧਾਰਮਿਕ, ਰਾਜਸੀ ਜਥੇਬੰਦੀਆਂ ਤੇ ਵੱਡੀ ਗਿਣਤੀ ਵਿੱਚ “ਸਤਿਨਾਮ-ਵਾਹਿਗੁਰੂ” ਦਾ ਜਾਪ ਕਰਦੀਆਂ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply