Wednesday, April 1, 2026

ਵਿਦਿਆਰਥੀਆਂ ਨੂੰ ਤਕਨੀਕੀ ਖੇਤਰ ਵਿੱਚ ਵੀ ਵਿਦਿਆ ਪ੍ਰਾਪਤ ਕਰਨੀ ਚਾਹੀਦੀ ਹੈ- ਠੰਡਲ

PPN2401201510

ਹੁਸ਼ਿਆਰਪੁਰ, 24 ਜਨਵਰੀ (ਸਤਵਿੰਦਰ ਸਿੰਘ) – ਪੰਜਾਬ ਦੀਆਂ ਪੁਰਾਣੀਆਂ ਵਿਰਾਸਤਾਂ ਨੂੰ ਸੈਰ ਸਪਾਟਾ ਵਿਭਾਗ ਵੱਲੋਂ ਵਿਕਸਿਤ ਕਰਨ ਲਈ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ।ਇਹ ਜਾਣਕਾਰੀ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸz: ਸੋਹਨ ਸਿੰਘ ਠੰਡਲ ਨੇ ਅੱਜ ਫੂਡ ਕਰਾਫਟ ਇੰਸਟੀਚਿਊਟ ਵਿਖੇ ਸੰਸਥਾ ਵੱਲੋਂ ਚਲਾਏ ਜਾ ਰਹੇ ਹੁਨਰ ਸੇ ਰੋਜ਼ਗਾਰ ਦੇ ਕੂਕਿੰਗ ਦੇ 18ਵੇਂ ਬੈਚ ਦੇ ਵਿਦਿਆਰਥੀਆਂ ਨੂੰ ਕੋਰਸ ਮੁਕੰਮਲ ਹੋਣ ਤੇ ਸਰਟੀਫਿਕੇਟ ਦੇਣ ਮੌਕੇ ਦਿੱਤੀ। ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਵੀ ਇਸ ਮੌਕੇ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।

ਸz: ਠੰਡਲ ਨੇ ਵਿਦਿਆਰਥੀਆਂ ਨੂੰ ਸਫ਼ਲਤਾ ਪੂਰਵਕ ਕੋਰਸ ਮੁਕੰਮਲ ਕਰਨ ਤੇ ਉਨ੍ਹਾਂ ਨੂੰ ਸਰਟੀਫਿਕੇਟ ਦਿੰਦਿਆਂ ਖੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਇਸ ਕੋਰਸ ਦੇ ਨਾਲ-ਨਾਲ ਵਿਦਿਆਰਥੀਆ ਨੂੰ ਰੋਜ਼ਗਾਰ ਦੇ 100 ਪ੍ਰਤੀਸ਼ਤ ਮੌਕੇ ਮਿਲ ਰਹੇ ਹਨ ਅਤੇ ਅੰਤਰ ਰਾਸ਼ਟਰੀ ਕੰਪਨੀਆਂ ਵਿੱਚ ਵੀ ਇਨ੍ਹਾਂ ਦੀ ਨਿਯੁੱਕਤੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਵਿੱਚ 4 ਯੂਨੀਵਰਸਿਟੀਆਂ ਤੋਂ ਵੱਧ ਕੇ 23 ਯੂਨੀਵਰਸਿਟੀਆਂ ਹੋ ਗਈਆਂ ਹਨ।ਪਹਿਲਾਂ ਸਾਡੇ ਵਿਦਿਆਰਥੀ ਵਿਦੇਸ਼ਾਂ ਵਿੱਚ ਪੜਾਈ ਕਰਨ ਲਈ ਜਾਂਦੇ ਸਨ ਪਰ ਅੱਜ ਵਿਦੇਸ਼ਾਂ ਤੋਂ ਵਿਦਿਆਰਥੀ ਹਿੰਦੋਸਤਾਨ ਵਿੱਚ ਉਚ ਵਿਦਿਆ ਹਾਸਲ ਕਰਨ ਲਈ ਆ ਰਹੇ ਹਨ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਤਕਨੀਕੀ ਖੇਤਰ ਵਿੱਚ ਵੀ ਵਿਦਿਆ ਪ੍ਰਾਪਤ ਕਰਨੀ ਚਾਹੀਦੀ ਹੈ ਕਿਉਂਕਿ ਤਕਨੀਕੀ ਵਿਦਿਆ ਰਾਹੀਂ ਰੋਜ਼ਗਾਰ ਦੇ ਵਧੇਰੇ ਅਵਸਰ ਪ੍ਰਾਪਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਫੂਡ ਕਰਾਫ਼ਟ ਇੰਸਟੀਚਿਊਟ ਵਿਖੇ ਸਿਖਲਾਈ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੇ ਰਹਿਣ ਲਈ ਹੋਸਟਲ ਬਣਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਸ ਸੰਸਥਾ ਵੱਲੋਂ ਵਧੀਆ ਸਿਖਲਾਈ ਦਿੱਤੇ ਜਾਣ ਕਾਰਨ ਇਹ ਭਾਰਤ ਵਿੱਚ ਪਹਿਲੇ ਨੰਬਰ ਤੇ ਹੈ। ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਫੂਡ ਕਰਾਫ਼ਟ ਇੰਸਟੀਚਿਊਟ ਮੁੱਖ ਮੰਤਰੀ ਪੰਜਾਬ ਦੇ ਯਤਨਾਂ ਸਦਕਾ ਚਾਰ ਸਾਲ ਪਹਿਲਾਂ ਸ਼ੁਰੂ ਕੀਤਾ ਗਿਆ ਸੀ ਜਿਸ ਵਿੱਚ ਵੱਖ-ਵੱਖ ਕਿੱਤਿਆਂ ਵਿੱਚ ਵਿਦਿਆਰਥੀਆਂ ਨੇ ਸਿਖਲਾਈ ਹਾਸਲ ਕੀਤੀ ਹੈ ਅਤੇ ਹੁਣ ਤੱਕ ਲਗਭਗ 1400 ਵਿਦਿਆਰਥੀ ਵੱਖ-ਵੱਖ ਕੋਰਸਾਂ ਵਿੱਚ ਟਰੇਨਿੰਗ ਲੈ ਕੇ ਨੌਕਰੀ ਪ੍ਰਾਪਤ ਕਰ ਚੁੱਕੇ ਹਨ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਦੇ ਪਿੱਛੇ ਜਾਣ ਦੀ ਬਜਾਏ ਕਿੱਤਾ ਮੁੱਖੀ ਕੋਰਸ ਅਪਨਾ ਕੇ ਸਵੈਰੋਜ਼ਗਾਰ ਹੋਣ।ਸੈਰ ਸਪਾਟਾ ਵਿਭਾਗ ਦੇ ਡਿਪਟੀ ਡਾਇਰੈਕਟਰ ਸz: ਬਲਰਾਜ ਸਿੰਘ ਨੇ ਵੀ ਫੂਡ ਕਰਾਫ਼ਟ ਇੰਸਟੀਚਿਊਟ ਵਿਖੇ ਚਲ ਰਹੇ ਕੋਰਸਾਂ ਵਿੱਚ ਦਿੱਤੀ ਜਾ ਚੰਗੀ ਸਿਖਲਾਈ ਦੀ ਸ਼ਲਾਘਾ ਕੀਤੀ ਅਤੇ ਕੋਰਸ ਪੂਰਾ ਕਰ ਚੁੱਕੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।
ਫੂਡ ਕਰਾਫ਼ਟ ਇੰਸਟੀਚਿਊਟ ਦੇ ਪ੍ਰਿੰਸੀਪਲ ਨਵਦੀਪ ਸ਼ਰਮਾ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਇੰਸਟੀਚਿਊਟ ਵਿਖੇ 6 ਮਹੀਨੇ ਦੇ ਕੋਰਸ ਵੀ ਕਰਵਾਏ ਜਾਂਦੇ ਹਨ ਜਿਸ ਵਿੱਚ 6000 ਰੁਪਏ ਦਾ ਵਜੀਫ਼ਾ, ਵਰਦੀ, ਟੂਲ ਕਿੱਟ ਅਤੇ ਦੁਪਹਿਰ ਦਾ ਖਾਣਾ ਮੁਫ਼ਤ ਦਿੱਤਾ ਜਾਂਦਾ ਹੈ। ਹੁਨਰ ਸੇ ਰੋਜ਼ਗਾਰ ਪ੍ਰੋਗਰਾਮ ਵਿਦਿਆਰਥੀਆਂ ਨੂੰ ਕੋਰਸ ਮੁਕੰਮਲ ਹੋਣ ਤੇ 90 ਪ੍ਰਤੀਸ਼ਤ ਹਾਜ਼ਰੀ ਅਤੇ 50 ਪ੍ਰਤੀਸ਼ਤ ਤੋਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ 2000 ਰੁਪਏ ਦਾ ਮਾਣ ਭੱਤਾ ਅਤੇ ਸਰਟੀਫਿਕੇਟ ਵੀ ਦਿੱਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਇੰਸਟੀਚਿਊਟ ਵਿੱਚ ਇਨ੍ਹਾਂ ਕੋਰਸਾਂ ਤੋਂ ਇਲਾਵਾ ਡੇਢ ਸਾਲਾਂ ਡਿਪਲੋਮਾ ਦੇ ਕੋਰਸ ਵੀ ਚਲ ਰਹੇ ਹਨ ਜਿਸ ਵਿੱਚ 182 ਵਿਦਿਆਰਥੀ ਡਿਪਲੋਮਾ ਕਰ ਚੁੱਕੇ ਹਨ।
ਸੁਪਰਡੈਂਟ ਜੇਲ੍ਹ ਅਜਮੇਰ ਸਿੰਘ ਰਾਣਾ, ਲੋਕ ਨਿਰਮਾਣ ਵਿਭਾਗ ਕਾਰਜਕਾਰੀ ਇੰਜੀਨੀਅਰ ਆਰ ਐਸ ਬੈਂਸ, ਮਾਸਟਰ ਰਛਪਾਲ ਸਿੰਘ, ਰਾਮਦੇਵ ਯਾਦਵ, ਹੈਪੀ ਸੂਦ, ਨਿਪੁੰਨ ਸ਼ਰਮਾ, ਗਿਆਨ ਬਾਂਸਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …

Leave a Reply