Saturday, September 12, 2026

ਅਧਿਕਾਰੀ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਰਕਾਰੀ ਸਹੂਲਤਾਂ ਸਮੇਂ ਸਿਰ ਦੇਣੀਆਂ ਯਕੀਨੀ ਬਨਾਉਣ ਚੇਅਰਮੈਨ ਬਾਘਾ

Rajesh Bagha Chairman

ਹੁਸ਼ਿਆਰਪੁਰ, 24 ਜਨਵਰੀ (ਸਤਵਿੰਦਰ ਸਿੰਘ) – ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਅੱਜ ਹੁਸ਼ਿਆਰਪੁਰ ਦੇ ਲੋਕ ਨਿਰਮਾਣ ਵਿਭਾਗ ਦੇ ਰੈਸਟ ਵਿਖੇ ਸਿੱਖਿਆ ਅਤੇ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ।ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਬੱਚਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਵਜੀਫ਼ਾ, ਵਰਦੀਆਂ, ਦੁਪਹਿਰ ਦਾ ਖਾਣਾ, ਕਾਪੀਆਂ ਕਿਤਾਬਾਂ ਅਤੇ ਹੋਰ ਸਹੂਲਤਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਤੇ ਤਸੱਲੀ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਮੇਂ ਸਿਰ ਦੇਣੀਆਂ ਯਕੀਨੀ ਬਣਾਉਣ। ਇਸ ਮੌਕੇ ਤੇ ਉਨ੍ਹਾਂ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਉਨ੍ਹਾਂ ਦਾ ਮੌਕੇ ਤੇ ਹੱਲ ਕੀਤਾ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦਰਸ਼ਨ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼ਲਿੰਦਰ ਸਿੰਘ, ਜ਼ਿਲ੍ਹਾ ਗਾਇਡੈਂਸ ਕੌਂਸਲਰ ਬੇਅੰਤ ਸਿੰਘ, ਜ਼ਿਲ੍ਹਾ ਭਲਾਈ ਦਫ਼ਤਰ ਤੋਂ ਮਨਦੀਪ ਕੁਮਾਰ, ਤਰਸੇਮ ਮਿੱਤਲ, ਅਰੁਣ ਸ਼ਰਮਾ, ਰਾਜ ਕੁਮਾਰ ਵੀ ਇਸ ਮੌਕੇ ਤੇ ਹਾਜ਼ਰ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply