ਹੁਸ਼ਿਆਰਪੁਰ, 24 ਜਨਵਰੀ (ਸਤਵਿੰਦਰ ਸਿੰਘ) – ਅਕਾਲੀ-ਭਾਜਪਾ ਸਰਕਾਰ ਵੱਲੋਂ ਪਿੰਡਾਂ ਵਿੱਚ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਿਸ਼ੇਸ਼ ਪ੍ਰੋਜੈਕਟ ਤਿਆਰ ਕੀਤੇ ਗਏ ਹਨ ਜਿਸ ਤਹਿਤ ਪਿੰਡਾਂ ਵਿੱਚ ਸੋਲਰ ਲਾਈਟਾਂ ਅਤੇ ਸੀਵਰੇਜ਼ ਸਿਸਟਮ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਖੜਕਾਂ ਦੀ ਪੰਚਾਇਤ ਨੂੰ 5.50 ਲੱਖ ਰੁਪਏ ਦਾ ਚੈਕ ਵੱਖ-ਵੱਖ ਵਿਕਾਸ ਕਾਰਜਾਂ ਲਈ ਦੇਣ ਮੌਕੇ ਦਿੱਤੀ।ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਕਿਹਾ ਕਿ ਵਿਕਾਸ ਕਾਰਜਾਂ ਲਈ ਦਿੱਤੇ ਗਏ ਚੈਕ ਸਮੇਂ ਸਿਰ ਖਰਚ ਕਰਕੇ ਉਨ੍ਹਾਂ ਦਾ ਵਰਤੋਂ ਸਰਟੀਫਿਕੇਟ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਰਹਿੰਦੇ ਵਿਕਾਸ ਕਾਰਜਾਂ ਲਈ ਹੋਰ ਗਰਾਂਟ ਦੇਣ ਲਈ ਉਪਰਾਲੇ ਕੀਤੇ ਜਾਣ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪ੍ਰਧਾਨ ਜ਼ਿਲ੍ਹਾ ਭਾਜਪਾ ਸ਼ਿਵ ਸੂਦ, ਜਨਰਲ ਸਕੱਤਰ ਪੰਜਾਬ ਭਾਜਪਾ ਜਗਤਾਰ ਸਿੰਘ ਸੈਣੀ, ਵਾਈਸ ਚੇਅਰਮੈਨ ਮਾਰਕੀਟ ਕਮੇਟੀ ਵਿਜੇ ਪਠਾਨੀਆ, ਵਾਈਸ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਚੰਦਰ ਕਾਂਤਾ ਦੱਤਾ, ਸ਼ਾਮ ਸੁੰਦਰ ਦੱਤਾ, ਰਮੇਸ਼ ਜ਼ਾਲਮ, ਰਾਜ ਕੁਮਾਰ, ਯਸ਼ਪਾਲ, ਹੈਪੀ ਸੂਦ, ਕ੍ਰਿਸ਼ਨ ਅਰੋੜਾ, ਸੰਤੋਖ ਸਿੰਘ, ਚੰਦਰ ਸ਼ੇਖਰ ਤਿਵਾੜੀ, ਸਰਪੰਚ ਸਰਵਨ ਸਿੰਘ, ਪੰਚ ਬਾਵਾ ਸਿੰਘ, ਹਰਮੇਸ਼ ਲਾਲ, ਸੋਹਨ ਲਾਲ, ਗੁਰਮੇਲ ਚੰਦ, ਜੋਗਿੰਦਰ ਸਿੰਘ, ਰਣਧੀਰ ਸਿੰਘ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …