
ਹੁਸ਼ਿਆਰਪੁਰ, 25 ਜਨਵਰੀ (ਸਤਵਿੰਦਰ ਸਿੰਘ) – ਨਵੇ ਸਾਲ ਤੇ ਲੋਹੜੀ ਦੀ ਆਮਦ ਤੇ ਕੋਆਪ੍ਰੇਟਿਵ ਬੈਂਕ ਵਿਚ ਸ੍ਰੀ ਅੰਖਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਰਾਗੀ ਜਥਿਆਂ ਨੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਤੇ ਬੋਲਦਿਆਂਸਤਵਿੰਦਰ ਪਾਲ ਸਿੰਘ ਢੰਡ ਨੇ ਕਿਹਾ ਕਿ ਵਾਹਿਗੁਰੁ ਜੀ ਅਗੇ ਸਰਬਤ ਦੇ ਭਲੇ ਦੀ ਅਰਦਾਸ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਾਠ ਕਰਵਾਇਆ ਗਿਆ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਹਰਵੀਰ ਸਿੰਘ ਨੇ ਹਾਜ਼ਰ ਕੋਆਪ੍ਰੇਟਿਵ ਬੈਕ ਮੁਲਾਜਮਾ ਤੇ ਸੁਸਾਇਟੀ ਮੈਬਰਾ ਨੂੰ ਵਧਾਈ ਦਿੱਤੀ ਇਸ ਮੌਕੇ ਜਿਲ੍ਹਾ ਹੁਸ਼ਿਆਰਪੁਰ ਦੇ ਕੋਆਪ੍ਰੇਟਿਵ ਬੈਕ, ਸੁਸਾਇਟੀ ਮੈਬਰਾ, ਪ੍ਰਸ਼ਾਸਨਿਕ ਅਧਿਕਾਰੀ ਤੇ ਹੋਰ ਵੱਡੀ ਗਿਣਤੀ ‘ਚ ਸੰਗਤ ਹਾਜ਼ਰ ਸੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media