
ਹੁਸ਼ਿਆਰਪੁਰ, 25 ਜਨਵਰੀ (ਸਤਵਿੰਦਰ ਸਿੰਘ) – ਵਿਧਾਨ ਸਭਾ ਹਲਕਾ ਚੱਬੇਵਾਲ ਦੇ 27 ਪਿੰਡਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ 1 ਕਰੋੜ ਰੁਪਏ ਤੋਂ ਵੱਧ ਦੇ ਚੈਕ ਤਕਸੀਮ ਕੀਤੇ ਗਏ ਹਨ।ਇਹ ਜਾਣਕਾਰੀ ਜੇਲ੍ਹਾਂ, ਸੈਰ ਸਪਾਟਾ, ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸz: ਸੋਹਨ ਸਿੰਘ ਠੰਡਲ ਨੇ ਪਿੰਡ ਬਡਿਆਲ ਵਿਖੇ ਚੈਕ ਵੰਡ ਸਮਾਗਮ ਦੌਰਾਨ ਦਿੰਦਿਆਂ ਦੱਸਿਆ ਕਿ 19 ਪਿੰਡਾਂ ਨੂੰ 82 ਲੱਖ ਰੁਪਏ ਦੇ ਚੈਕ ਪਿੰਡ ਮਰਨਾਈਆਂ ਕਲਾਂ ਵਿਖੇ ਤਕਸੀਮ ਕੀਤੇ ਗਏ ਹਨ ਅਤੇ ਪਿੰਡ ਬਡਿਆਲ ਵਿੱਚ 8 ਪੰਚਾਇਤਾਂ ਨੂੰ 20 ਲੱਖ ਰੁਪਏ ਦੇ ਚੈਕ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੇ ਗਏ ਹਨ ਜਿਨ੍ਹਾਂ ਵਿੱਚ ਪਿੰਡ ਬਡਿਆਲ ਅਤੇ ਤਾਜੋਵਾਲ ਨੂੰ 4-4 ਲੱਖ ਰੁਪਏ, ਸਲੇਮਪੁਰ, ਮਹਿਮੋਵਾਲ, ਫਲਾਹੀ, ਭਟਰਾਣਾ, ਹਰਮੋਏ ਅਤੇ ਖੇੜਾਕਲਾਂ ਨੂੰ 2-2 ਲੱਖ ਰੁਪਏ ਦੇ ਚੈਕ ਦਿੱਤੇ ਗਏ ਹਨ।ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਆਪਣੀ ਨਿਗਰਾਨੀ ਹੇਠ ਕਰਾਉਣ ਤਾਂ ਜੋ ਕੰਮਾਂ ਦਾ ਉਚ ਮਿਆਰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਦਿੱਤੀਆਂ ਗਈਆਂ ਗਰਾਂਟਾਂ ਰਾਹੀਂ ਵਿਕਾਸ ਕਾਰਜ ਸਮੇਂ ਸਿਰ ਕਰਾਉਣ ਉਪਰੰਤ ਉਸ ਦਾ ਵਰਤੋਂ ਸਰਟੀਫਿਕੇਟ ਜਲਦੀ ਦੇਣ ਤਾਂ ਜੋ ਉਨ੍ਹਾਂ ਨੂੰ ਵਿਕਾਸ ਕਾਰਜਾਂ ਲਈ ਹੋਰ ਫੰਡ ਦਿੱਤੇ ਜਾ ਸਕਣ।
ਸz: ਠੰਡਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਇਲਾਕੇ ਵਿੱਚ ਮਟਰਾਂ ਦੀ ਫ਼ਸਲ ਕਾਫ਼ੀ ਜ਼ਿਆਦਾ ਹੁੰਦੀ ਹੈ।ਇਸ ਲਈ ਕਿਸਾਨਾਂ ਦੀ ਸਹੂਲਤ ਨੂੰ ਦੇਖਦੇ ਹੋਏ ਚੱਬੇਵਾਲ ਦੇ ਨਜਦੀਕ 7 ਏਕੜ ਜਮੀਨ ਵਿੱਚ ਮਟਰ ਮੰਡੀ ਉਸਾਰੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੱਬੇਵਾਲ ਵਿੱਚ ਬਿਜਲੀ ਦੀ ਕਮੀ ਨੂੰ ਦੂਰ ਕਰਨ ਲਈ ਇੱਕ ਹੋਰ ਨਵਾਂ ਬਿਜਲੀ ਘਰ ਬਣਾਉਣ ਲਈ ਪ੍ਰੋਜੈਕਟ ਤਿਆਰ ਕੀਤਾ ਗਿਆ ਹੈ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਨੀਲੇ ਕਾਰਡਾਂ ਦੇ ਸਰਵੇ ਕਰਨ ਲਈ ਆਉਣ ਵਾਲੇ ਅਧਿਕਾਰੀਆਂ ਨੂੰ ਆਪਣਾ ਸਹਿਯੋਗ ਦੇਣ ਅਤੇ ਸਹੀ ਲਾਭਪਾਤਰੀਆਂ ਦੇ ਨੀਲੇ ਕਾਰਡ ਤਸਦੀਕ ਕਰਨ ਤਾਂ ਜੋ ਉਨ੍ਹਾਂ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਮੇਂ ਸਿਰ ਮਿਲ ਸਕਣ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਪਿੰਡ ਵਾਸੀਆਂ ਨੂੰ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਤਹਿਤ ਬੈਂਕ ਖਾਤੇ ਖੋਲ੍ਹਣ ਅਤੇ ਜਿਨ੍ਹਾਂ ਪਿੰਡ ਵਾਸੀਆਂ ਨੇ ਆਪਣੇ ਆਧਾਰ ਕਾਰਡ ਨਹੀਂ ਬਣਾਏ ਹਨ, ਉਨ੍ਹਾਂ ਨੂੰ ਆਧਾਰ ਕਾਰਡ ਬਣਾਉਣ ਲਈ ਪ੍ਰੇਰਿਤ ਕਰਨ ਤਾਂ ਜੋ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦੇ ਲਾਭ ਸਿੱਧੇ ਤੌਰ ਤੇ ਉਨ੍ਹਾਂ ਦੇ ਖਾਤੇ ਵਿੱਚ ਜਮ੍ਹਾਂ ਹੋ ਸਕਣ। ਉਨ੍ਹਾਂ ਕਿਹਾ ਕਿ ਸਵੱਛ ਭਾਰਤ ਅਭਿਆਨ ਤਹਿਤ ਪੰਜਾਬ ਸਰਕਾਰ ਸੂਬੇ ਅੰਦਰ ਸਫ਼ਾਈ ਦੀ ਵਿਵਸਥਾ ਠੀਕ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪਿੰਡ ਦੀਆਂ ਪੰਚਾਇਤਾਂ ਵੀ ਆਪਣੇ-ਆਪਣੇ ਪਿੰਡਾਂ ਵਿੱਚ ਸਾਫ਼-ਸਫ਼ਾਈ ਰੱਖਣ ਲਈ ਪਿੰਡ ਵਾਸੀਆਂ ਨੂੰ ਪ੍ਰੇਰਿਤ ਕਰਨ।
ਡੀ.ਐਸ.ਪੀ ਹਰਦੀਪ ਕੁਮਾਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਾਹਿਲਪੁਰ ਸੁਖਦੇਵ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹੁਸ਼ਿਆਰਪੁਰ-2 ਸਰਬਜੀਤ ਸਿੰਘ ਬੈਂਸ, ਮਾਸਟਰ ਰਛਪਾਲ ਸਿੰਘ, ਮਨਜੀਤ ਸਿੰਘ, ਮਲਕੀਤ ਸਿੰਘ ਠੰਡਲ, ਕੁਲਦੀਪ ਕੁਮਾਰ ਲਵਲੀ, ਪਿੰਡ ਬਡਿਆਲ ਦੇ ਸਰਪੰਚ ਨਿਰਮਲ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ, ਪੰਚ ਤੁਲਸੀਦਾਸ, ਹਰਭਜਨ ਸਿੰਘ, ਬਲਜੀਤ ਕੌਰ, ਸੋਮ ਲਾਲ, ਕ੍ਰਿਸ਼ਨ ਬਾਲਾ, ਨੰਬਰਦਾਰ ਸੁਰਜੀਤ ਸਿੰਘ, ਠੇਕੇਦਾਰ ਸਵਰਨ ਰਾਮ, ਨਿਰਮਲ ਸਿੰਘ ਭੀਲੋਵਾਲ ਅਤੇ ਵੱਖ-ਵੱਖ ਪੰਚਾਇਤਾਂ ਦੇ ਸਰਪੰਚ ਤੇ ਪੰਚ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media