ਵੱਖ ਵੱਖ ਸਕੂਲੀ ਬੱਚਿਆਂ ਨੇ ਸ਼ਾਨਦਾਰ ਪੇਸ਼ ਕੀਤਾ ਸੱਭਿਆਚਾਰਕ ਪ੍ਰੋਗਰਾਮ
ਅੰਮ੍ਰਿਤਸਰ, 26 ਜਨਵਰੀ (ਰੋਮਿਤ ਸ਼ਰਮਾ/ ਸੁਖਬੀਰ ਸਿੰਘ) – ਸ੍ਰੀ ਅਨਿਲ ਜੋਸ਼ੀ ਸਥਾਨਕ ਕੈਬਨਿਟ ਵਜ਼ੀਰ ਪੰਜਾਬ ਨੇ ਅੱਜ ਮਨਾਏ ਗਏ 66ਵੇਂ ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ, ਗਾਧੀਂ ਗਰਾਊਂਡ ਅੰਮ੍ਰਿਤਸਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਗਣਤੰਤਰ ਦਿਵਸ ਦੇ ਮੌਕੇ ਜਿਲ੍ਹਾ ਨਿਵਾਸੀਆਂ ਨੂੰ ਆਪਣਾ ਸੰਦੇਸ਼ ਦਿੰਦਿਆਂ ਸ੍ਰੀ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਅਸੀਂ 66ਵਾਂ ਗਣਤੰਤਰ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ।ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੇਸ਼ ਭਾਰਤ ਦੇ ਸੰਵਿਧਾਨ ਲਈ ਅੱਜ ਫਖਰ ਵਾਲਾ ਦਿਨ ਹੈ। ਪੰਜਾਬ ਦੀ ਧਰਤੀ ਤੋਂ ਹੀ ਉੱਠੀਆਂ ਲਹਿਰਾਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਪੰਜਾਬ ਦੀ ਧਰਤੀ ਤੋਂ ਹੀ ਉੱਠੀਆਂ ਲਹਿਰਾਂ ਨੇ ਦੇਸ਼ ਨੂੰ ਆਜ਼ਾਦੀ ਦਿਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।
ਸ੍ਰੀ ਅਨਿਲ ਜੋਸ਼ੀ ਨੇ ਅੱਗੇ ਕਿਹਾ ਕਿ ਅੱਜ ਭਾਰਤ ਦੇਸ਼ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਅੱਗੇ ਵੱਧ ਰਿਹਾ ਹੈ ਅਤੇ ਜਿਸ ਉਤਸ਼ਾਹ ਤੇ ਲਗਨ ਨਾਲ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੇਸ਼ ਦੀ ਅਗਵਾਈ ਕਰ ਰਹੇ ਹਨ, ਭਾਰਤ ਦੇਸ਼ ਮੁੜ ਬੁਲੰਦੀਆਂ ਨੂੰ ਛੁਹੇਗਾ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ ਅੱਠਾਂ ਮਹਿਨਿਆਂ ਵਿਚ ਭਾਰਤ ਦੇਸ਼, ਦੁਨੀਆਂ ਵਿਚ ਆਪਣੀ ਇਕ ਵੱਖਰੀ ਪਹਿਚਾਣ ਬਣਾਉਣ ਵਿਚ ਸਫਲ ਹੋਇਆ ਹੈ ਅਤੇ ਅੱਜ ਹਰ ਖੇਤਰ ਵਿਚ ਦੇਸ਼ ਅੱਗੇ ਵੱਧ ਰਿਹਾ ਹੈ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਤੋਂ ਵਧੀਆ ਸ਼ਾਸ਼ਨ ਪ੍ਰਦਾਨ ਕਰ ਰਹੀ ਅਤੇ ਦੇਸ਼ ਦੇ ਲੋਕਾਂ ਨੂੰ ਨਵੀਂ ਆਸ ਜਾਗੀ ਹੈ ਕਿ ਭਾਰਤ ਦੇਸ਼ ਮੁੜ ਸੋਨੇ ਦੀ ਚਿੜੀਆਂ ਬਣੇਗਾ।
ਉਨ੍ਹਾਂ ਆਪਣੇ ਸੰਬੋਧਨ ਵਿਚ ਸਰਦਾਰ ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਨੂੰ ‘ਪਦਮ ਭੂਸ਼ਨ’ ਐਵਾਰਡ ਮਿਲਣ ‘ਤੇ ਵਧਾਈ ਦੇਦਿੰਆਂ ਕਿਹਾ ਕਿ ਪੰਜਾਬੀਆਂ ਲਈ ਇਹ ਮਾਣ ਵਾਲੀ ਗੱਲ ਹੈ। ਉਨਾਂ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸੂਬਾ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਪੂਰੇ ਦੇਸ਼ ਦਾ ਮਾਰਗਦਰਸ਼ਕ ਹੈ। ਉਨਾਂ ਕਿਹਾ ਕਿ ਸ. ਬਾਦਲ ਦੀ ਦੂਰ ਅੰਦੇਸ਼ੀ, ਮਿਹਨਤ ਤੇ ਲਗਨ ਨਾਲ ਪੰਜਾਬ ਸੂਬਾ ਦੇਸ਼ ਦੇ ਮੋਹਰੀ ਸੂਬਿਆਂ ਵਿਚ ਸ਼ੁਮਾਰ ਹੈ ਅਤੇ ਪੰਜਾਬ ਤਰੱਕੀ ਦੀਆਂ ਮੰਜ਼ਿਲਾਂ ਸਰ ਕਰ ਰਿਹਾ ਹੈ।
ਆਪਣੇ ਸੰਬੋਧਨ ਦੌਰਾਨ ਕੈਬਨਿਟ ਵਜ਼ੀਰ ਸ੍ਰੀ ਅਨਿਲ ਜੋਸ਼ੀ ਨੇ ਅੱਗੇ ਕਿਹਾ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਰਹਿਨੁਮਾਈ ਅਤੇ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਵਿੱਚ ਪੰਜਾਬ ਸੂਬਾ ਅੱਜ ਖੇਤੀਬਾੜੀ, ਬਿਜਲੀ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ, ਸਨਅਤ ਆਦਿ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਹੈ। ਉਨਾਂ ਕਿਹਾ ਕਿ ਕੇਂਦਰੀ ਵਜ਼ੀਰ ਸ੍ਰੀ ਨਿਤਿਨ ਗਡਕਰੀ ਵਲੋਂ ਬਠਿੰਡਾ ਵਿਖੇ 3342 ਕਰੋੜ ਰੁਪਏ ਦੀ ਲਾਗਤ ਨਾਲ 7 ਰੋਡ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਹਨ ਅਤੇ 18 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਵਿਚ ਰੋਡ ਪ੍ਰੋਜੈਕਟ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਜੋਸ਼ੀ ਨੇ ਕਿਹਾ ਕਿ ਪੰਜਾਬ ਸੂਬਾ ਤੇਜ਼ ਗਤੀ ਨਾਲ ਅੱਗੇ ਵੱਧ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਜਿਥੇ ਜਲ੍ਹਿਆਵਾਲਾਂ ਬਾਗ ਦੀ ਧਰਤੀ ‘ਤੇ ਸ਼ਹੀਦਾ ਦਾ ਖੂਨ ਡੁੱਲਿਆ ਹੈ, ਸ਼ਹੀਦਾਂ ਨੂੰ ਪ੍ਰਣਾਮ ਕਰਨ ਦੇ ਮਨਰੋਥ ਨਾਲ ਕੰਪਨੀ ਬਾਗ ਵਿਖੇ 130 ਫੁੱਟ ਉੱਚਾ ‘ਰਾਸ਼ਟਰੀ ਝੰਡਾ’ ਲਗਾਇਆ ਜਾਵੇਗਾ ਜੋ ਸਾਨੂੰ ਸਾਰਿਆਂ ਨੂੰ ਸਾਡੇ ਲਈ ਸ਼ਹੀਦ ਹੋਏ ਲੋਕਾਂ/ਯੋਧਿਆਂ ਦੀ ਯਾਦ ਦਿਵਾਏਗਾ। ਉਨਾਂ ਕਿਹਾ ਕਿ ਇਸ ਦੀ ਪ੍ਰਪੋਜਲ ਤਿਆਰ ਕਰਕੇ ਜਲਦੀ ਹੀ ਅੰਤਿਮ ਰੂਪ ਦੇ ਦਿੱਤਾ ਜਾਵੇਗਾ।
ਉਨਾਂ ਅੱਗੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋ ਖਤਮ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ।ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਿਆਂ ਖਿਲਾਫ ਜੰਗ ਛੇੜਦਿਆਂ ਲੋਕ ਲਹਿਰ ਖੜ੍ਹੀ ਕੀਤੀ ਗਈ ਹੈ ਉਥੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਪੰਜਾਬ ਪੁਲਿਸ ਇਸ ਗੱਲੋਂ ਵਧਾਈ ਦਾ ਪਾਤਰ ਹੈ ਜਿਸ ਨੇ ਕੌਮਾਂਤਰੀ ਤੇ ਕੌਮੀ ਸਰਹੱਦਾਂ ਪਾਰ ਤੋਂ ਆਉਾਂਦੀਆਂ ਸ਼ਿਆਂ ਦੀਆਂ ਵੱਡੀਆਂ ਖੇਪਾਂ ਨੂੰ ਫੜ ਕੇ ਸਮੱਗਲਰਾਂ ਨੂੰ ਸਲਾਖਾਂ ਪਿੱਛੇ ਕੀਤਾ ਹੈ।ਸੂਬਾ ਸਰਕਾਰ ਵੱਲੋਂ ਕੀਤੇ ਪ੍ਰਸ਼ਾਸਕੀ ਸੁਧਾਰਾਂ ਕਾਰਨ ਅੱਜ ਪੰਜਾਬ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਗਿਆ ਹੈ।ਸਰਕਾਰ ਵਲੋਂ ਨਵੀਂ ਸਨਅਤੀ ਨੀਤੀ ਬਣਾਈ ਗਈ ਜਿਸ ਦਾ ਉਦੇਸ਼ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ ਅਤੇ ਉਦਯੋਗ ਲਾਉਣ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣਾ ਹੈ।ਪੰਜਾਬ ਸਰਕਾਰ ਵੱਲੋਂ ਪਿਛਲੀਂ ਦੀਵਾਲੀ ਦੇ ਸ਼ੁਭ ਦਿਹਾੜੇ ‘ਤੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿਖੇ ਸਾਰੇ ਦੇਸ਼-ਵਿਦੇਸ਼ਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਵਿਖੇ ਗੋਲਡਨ ਪਲਾਜ਼ਾ ਸੰਗਤ ਨੂੰ ਅਰਪਿਤ ਕੀਤਾ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿਸ ਨੇ ਸੇਵਾ ਦਾ ਅਧਿਕਾਰ ਕਾਨੂੰਨ ਬਣਾਇਆ ਜਿਸ ਤਹਿਤ ਰੋਜ਼ਮੱਰਾ ਦੀਆਂ ਸੇਵਾਵਾਂ ਤੈਅ ਸਮੇਂ ਅੰਦਰ ਦਿੱਤੀਆਂ ਜਾ ਰਹੀਆਂ ਹਨ।ਸੁਵਿਧਾ, ਫਰਦ ਤੇ ਸਾਂਝ ਕੇਂਦਰਾਂ ਨੇ ਆਮ ਲੋਕਾਂ ਦੀ ਸਰਕਾਰੀ ਦਫਤਰਾਂ ਵਿੱਚ ਖੱਜਲ-ਖੁਆਰੀ ਨੂੰ ਠੱਲ੍ਹ ਪਾਈ ਹੈ।ਪ੍ਰਸ਼ਾਸਕੀ ਸੁਧਾਰਾਂ ਨੂੰ ਅੱਗੇ ਵਧਾਉਂਦਿਆਂ ੰਜਾਬ ਸਰਕਾਰ ਵੱਲੋਂ ਈ-ਸਟੈਂਪਿੰਗ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ ਅਤੇ ਜਲਦ ਹੀ ਈਂਰਜਿਸਟ੍ਰੇਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ ਜਿਸ ਨਾਲ ਕਿਸੇ ਵੀ ਵਿਅਕਤੀ ਨੂੰ ਜ਼ਮੀਨ ਜਾਂ ਮਕਾਨ ਦੀ ਰਜਿਸਟਰੀ ਲਈ ਤਹਿਸੀਲਦਾਰ ਕੋਲ ਨਹੀਂ ਜਾਣਾ ਪਵੇਗਾ।ਪੰਜਾਬ ਸਰਕਾਰ ਨੇ ਇਕ ਹੋਰ ਬਹੁਤ ਇਤਿਹਾਸਕ ਫੈਸਲਾ ਕੀਤਾ ਹੈ ਜਿਸ ਤਹਿਤ ਇਸ ਸਾਲ ਦੇ ਜੁਲਾਈ ਮਹੀਨੇ ਤੱਕ ਸੂਬੇ ਵਿੱਚ 2174 ਸੇਵਾ ਕੇਂਦਰ ਖੋਲ੍ਹੇ ਜਾ ਰਹੇ ਹਨ। ਇਨ੍ਹਾਂ ਵਿੱਚੋਂ 1750 ਸੇਵਾ ਕੇਂਦਰ ਪਿੰਡਾਂ ਅਤੇ 424 ਸ਼ਹਿਰਾਂ ਵਿੱਚ ਖੋਲ੍ਹਣਗੇ ਜਿਨ੍ਹਾਂ ਵਿੱਚ 249 ਨਾਗਰਿਕ ਸੇਵਾਵਾਂ ਇਕੋ ਛੱਤ ਹੇਠ ਮੁਹੱਈਆ ਕਰਵਾਈਆਂ ਜਾਣਗੀਆਂ।ਹੁਣ ਕਿਸੇ ਨਾਗਰਿਕ ਕੋਈ ਵੀ ਸਰਕਾਰੀ ਕੰਮ ਲਈ ਤਹਿਸੀਲ ਜਾਂ ਜ਼ਿਲਾ ਦਫਤਰ ਜਾਣ ਦੀ ਲੋੜ ਨਹੀਂ ਪਵੇਗੀ।
ਉਨ੍ਹਾਂ ਕਿਹਾ ਕਿ ਸੈਰ ਸਪਾਟਾ ਖੇਤਰ ਵਿੱਚ ਪੰਜਾਬ ਨੇ ਬਹੁਤ ਸ਼ਲਾਘਾਯੋਗ ਕਦਮ ਪੁੱਟੇ ਹਨ। ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ, ਕੁੱਪ ਰੋਹੀੜਾ ਵਿਖੇ ਵੱਡਾ ਘੱਲੂਘਾਰਾ ਯਾਦਗਾਰ, ਕਾਹਨੂੰਵਾਨ ਛੰਭ ਵਿਖੇ ਛੋਟਾ ਘੱਲੂਘਾਰਾ ਯਾਦਗਾਰ, ਚੱਪੜ ਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਬਣਾਈ ਗਈ ਜਿਨ੍ਹਾਂ ਨੂੰ ਸਿਜਦਾ ਕਰਨ ਲੱਖਾਂ ਸ਼ਰਧਾਲੂ ਦੇਸ਼-ਵਿਦੇਸ਼ ਤੋਂ ਪੰਜਾਬ ਆਉਂਦੇ ਹਨ।ਫਾਰਮ ਟੂਰਿਜ਼ਮ ਨੂੰ ਹੁਲਾਰਾ ਦੇਣ ਵਿੱਚ ਪੰਜਾਬ ਨੂੰ ਕੌਮੀ ਐਵਾਰਡ ਮਿਲਿਆ।ਪੰਜਾਬ ਵਿੱਚ ਸੜਕਾਂ, ਰੇਲਵੇ ਪੁਲਾਂ, ਅੰਡਰ ਬਰਿੱਜਾਂ, ਫਲਾਈਓਵਰਾਂ ਦਾ ਅਤਿ-ਆਧੁਨਿਕ ਢਾਂਚਾ ਤਿਆਰ ਕੀਤਾ ਗਿਆ ਹੈ।ਪੰਜਾਬ ਦਾ ਹਰ ਸ਼ਹਿਰ ਤੇ ਕਸਬਾ ਚਾਰ ਤੇ ਛੇ ਮਾਰਗੀ ਨਾਲ ਜੁੜਿਆ ਜਾ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ, ਫਰੀਦਕੋਟ ਤੇ ਪਟਿਆਲਾ ਵਿਖੇ ਕੈਂਸਰ ਯੂਨਿਟਾਂ ਦੀ ਸਥਾਪਨਾ ਲਈ 300 ਕਰੋੜ ਰੁਪਏ ਪ੍ਰਵਾਨ ਕੀਤੇ ਗਏ। ਸੂਬਾ ਸਰਕਾਰ ਦੇ ਯਤਨਾਂ ਸਦਕਾ ‘ਨਿਊ ਚੰਡੀਗੜ੍ਹ’ ਵਿੱਚ ਦੇਸ਼ ਦਾ ਸਭ ਤੋਂ ਵੱਡਾ ਕੈਂਸਰ ਹਸਪਤਾਲ ਬਣਨ ਜਾ ਰਿਹਾ ਹੈ। ਪੀ.ਜੀ.ਆਈ. ਵੱਲੋਂ ਵੀ ਸੰਗਰੂਰ ਅਤੇ ਫਿਰੋਜ਼ਪੁਰ ਵਿਖੇ ਆਪਣੇ ਸੈਟੇਲਾਈਟ ਸੈਂਟਰ ਸਥਾਪਤ ਕੀਤੇ ਜਾ ਰਹੇ ਹਨ। ਸੂਬੇ ਦੇ ਸਮੂਹ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦੇ ਨਵੀਨੀਕਰਨ ਉਪਰ 423 ਕਰੋੜ ਖਰਚੇ ਗਏ ਹਨ। ਨਸ਼ਿਆਂ ਨੂੰ ਖਤਮ ਕਰਨ ਲਈ ਸੂਬੇ ਦੇ ਤਿੰਨੋਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਨਸ਼ਾ ਛਡਾਊ ਕੇਂਦਰ ਸਥਾਪਤ ਕੀਤੇ ਗਏ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਬਣਾਈ ਨਵੀਂ ਖੇਡ ਨੀਤੀ ਤਹਿਤ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਨੂੰ ਕੁੱਲ ਦੁਨੀਆਂ ਵਿੱਚ ਪਹੁੰਚਦਿਆਂ ਪੰਜ ਕਬੱਡੀ ਵਿਸ਼ਵ ਕੱਪ ਕਰਵਾਏ ਗਏ। ਰਾਸ਼ਟਰਮੰਡਲ ਤੇ ਏਸ਼ਿਆਈ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਖੇਡ ਨੀਤੀ ਤਹਿਤ ਕਰੋੜਾਂ ਰੁਪਏ ਦੇ ਨਗਦ ਇਨਾਮ ਵੰਡੇ ਗਏ। ਪੰਜਾਬ ਦੇ ਸਾਰੇ ਸ਼ਹਿਰਾਂ ਤੇ ਕਸਬਿਆਂ ਵਿੱਚ ਸਾਫ-ਸੁਥਰਾ ਪਾਣੀ, ਸੀਵਰੇਜ ਟਰੀਟਮੈਂਟ ਪਲਾਂਟ, ਸੜਕਾਂ ਤੇ ਸਟਰੀਟ ਲਾਈਟਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਸੂਬੇ ਦੇ ਹਰ ਵਸਨੀਕ ਨੂੰ ਸਾਫ ਪੀਣ ਵਾਲਾ ਪਾਣੀ ਅਤੇ ਟਾਇਲਟ ਦੀ ਸਹੂਲਤ ਦੇਣ ਲਈ ਵਚਨਬੱਧ ਹੈ। ਜਲੰਧਰ, ਲੁਧਿਆਣਾ, ਅੰਮ੍ਰਿਤਸਰ ਤੇ ਬਠਿੰਡਾ ਵਿਖੇ ਸਿਟੀ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ।
?ਸ੍ਰੀ ਜੋਸ਼ੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਨਾਜਾਇਜ਼ ਕਾਲੋਨੀਆਂ ਨੂੰ ਥੋੜ੍ਹੇ ਜਿਹੀ ਫੀਸ ਨਾਲ ਨਿਯਮਤ ਕੀਤਾ।ਇਸ ਉਦਮ ਸਦਕਾ ਪੰਜਾਬ ਭਰ ਵਿਚ ਲੱਖਾਂ ਘਰ ਨਿਯਮਤ ਹੋਏ, ਜਿਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ। ਭਵਿੱਖ ਵਿਚ ਗੈਰ-ਕਾਨੂੰਨੀ ਉਸਾਰੀਆਂ ਰੋਕਣ ਲਈ ਆਨ-ਸਾਈਟ ਵੈਰੀਫਿਕੇਸ਼ਨ ਨੂੰ ਜ਼ਰੂਰੀ ਬਣਾ ਦਿੱਤਾ।ਇਸ ਨਾਲ ਸਬੰਧਿਤ ਵਿਭਾਗ ਵਿਚ ਪਾਰਦਰਸ਼ਤਾ ਲਿਆਉਂਦੇ ਹੋਏ 2 ਲੱਖ ਤੋਂ ਵੱਧ ਦੇ ਕੰਮਣ ਲਈ ਈ-ਟੈਂਡਰਿੰਗ ਲਾਜ਼ਮੀ ਕਰ ਦਿੱਤੀ।ਜਨਤਾ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਪੋਰੇਸ਼ਨਾਂ ਵਿਚ ਸਿੰਗਲ ਵਿੰਡੋ ਸਿਸਟਮ ਲਾਗੂ ਕੀਤਾ ਅਤੇ ਇਕ ਟੋਲ ਫ੍ਰੀ ਨੰਬਰ ਦੇ ਕੇ ਆਮ ਲੋਕਾਂ ਨੂੰ ਵਧੀਆ ਗਵਰਨੈਂਸ ਦੇਣ ਲਈ ਹਰ ਤਰਾਂ ਦੀ ਸ਼ਿਕਾਇਤ ਦਾ ਸੰਖੇਪ ਹੱਲ ਦਿੱਤੀ।
ਆਪਣੇ ਸੰਬੋਧਨ ਦੇ ਆਖਰ ਵਿਚ ਉਨਾਂ ਕਿਹਾ ਕਿ ਆਓ ਅਸੀਂ ਅੱਜ ਇਸ ਮਹਾਨ ਦਿਨ ‘ਤੇ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖੀਏ ਅਤੇ ਦੇਸ਼ ਦੀ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਈਏ। ਮੈਂ ਅੰਤ ਵਿੱਚ ਸਾਨੂੰ ਅਜਿਹੇ ਸ਼ੁਭ ਦਿਹਾੜੇ ਮਨਾਉਣ ਦੇ ਯੋਗ ਬਣਾਉਣ ਵਾਲੇ ਭਾਰਤ ਦੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ।
ਇਸ ਤੋਂ ਪਹਿਲਾਂ ਸ੍ਰੀ ਅਨਿਲ ਜੋਸ਼ੀ ਨੇ ਪਰੇਡ ਕਮਾਂਡਰ ਸ੍ਰੀ ਹਰਜੀਤ ਸਿੰਘ ਧਾਲੀਵਾਲ ਏ.ਸੀ.ਪੀ ਦੀ ਅਗਵਾਈ ਹੇਠਲੀ ਪਰੇਡ ਦਾ ਨਿਰੀਖਣ ਕੀਤਾ ਅਤੇ ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਐਨ:ਸੀ:ਸੀ, ਸਕਾਉਟਸ ਅਤੇ ਗਰਲ ਗਾਈਡਜ਼ ਦੀਆਂ ਟੁਕੜੀਆਂ ਤੋਂ ਇਲਾਵਾ ਪੰਜਾਬ ਪੁਲਿਸ ਅਤੇ ਸਕੂਲੀ ਬੈਂਡਾਂ ਤੇ ਅਧਾਰਿਤ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਉਪਰੰਤ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਪੀ:ਟੀ:ਸ਼ੋਅ, ਭੰਗੜਾ, ਗਿੱਧਾ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ 14 ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੀਆਂ। ਇਸ ਤੋਂ ਇਲਾਵਾ ਲੋੜਵੰਦਾਂ ਨੂੰ ਤਿਪਹੀਆ ਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡੀਆਂ।ਮੁੱਖ ਮਹਿਮਾਨ ਨੇ ਆਜ਼ਾਦੀ ਘੁਲਾਟੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਉਘੀਆਂ ਸਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।ਇਸ ਤੋਂ ਇਲਾਵਾ ਮੁੱਖ ਮਹਿਮਾਨ ਸ੍ਰੀ ਅਨਿਲ ਜੋਸ਼ੀ ਨੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਾਨਦਾਰ ਕਾਰੁਜ਼ਗਾਰੀ ‘ਤੇ ਖੁਸ਼ ਹੋ ਕੇ ਆਪਣੇ ਆਪਣੇ ਕੋਲੋਂ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ ਅਤੇ ਜਿਨਾਂ ਵਿਦਿਆਰਥੀਆਂ/ਸਕੂਲਾਂ ਨੇ 26 ਜਨਵਰੀ ਦੇ ਸਮਾਗਮ ਵਿਚ ਹਿੱਸਾ ਲਿਆ ਉਨਾਂ ਲਈ ਕੱਲ੍ਹ 27 ਜਨਵਰੀ ਨੂੰ ਛੁੱਟੀ ਦਾ ਐਲਾਨ ਵੀ ਕੀਤਾ।ਸਮਾਗਮ ਦੌਰਾਨ ਸ੍ਰੀ ਸਰੂਪ ਸਿੰਘ ਸੇਵਾ ਮੁਕਤ ਆਈ.ਪੀ.ਐਸ ਵਲੋਂ ਅੰਮ੍ਰਿਤਸਰ ਵਿਖੇ ਚੱਲ ਰਹੇ ਮੈਰੀਟੋਰੀਅਸ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਵਾਸਤੇ ਕਿਤਾਬਾਂ ਲੈਣ ਲਈ ਡੇਢ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਬਖਸ਼ੀ ਰਾਮ ਅਰੋੜਾ ਮੇਅਰ ਅੰਮ੍ਰਿਤਸਰ, ਸ੍ਰੀ ਰਜਿੰਦਰਮੋਹਨ ਛੀਨਾ ਭਾਜਪਾ ਨੇਤਾ, ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਸ੍ਰੀ ਜਤਿੰਦਰ ਸਿੰਘ ਔਲਖ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ੍ਰੀ ਪ੍ਰਦੀਪ ਸੱਭਰਵਾਲ ਕਮਿਸ਼ਨਰ ਨਗਰ ਨਿਗਮ, ਸ੍ਰੀ ਜਸਬੀਰ ਸਿੰਘ ਜੁਆਇੰਟ ਕਮਿਸ਼ਨਰ ਨਗਰ ਨਿਗਮ, ਸ੍ਰੀ ਭੁਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਬਲਦੇਵ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਜੇਸ਼ ਸ਼ਰਮਾ ਐਸ.ਡੀ.ਐਮ-2. ਸ੍ਰੀ ਰੋਹਿਤ ਗੁਪਤਾ ਐਸ.ਡੀ.ਐਮ-1 ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।