Sunday, June 15, 2025
Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਚ ਵੀ. ਸੀ ਪ੍ਰੋ: ਬਰਾੜ ਨੇ ਲਹਿਰਾਇਆ ਕੌਮੀ ਝੰਡਾ

Ajaib Singh Brar GNDUਅੰਮ੍ਰਿਤਸਰ, 26 ਜਨਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 66ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਯੂਨੀਵਰਸਿਟੀ ਦੇ ਗੈਸਟ ਹਾਊਸ ਲਾਅਨਜ਼ ਵਿਖੇ ਕੌਮੀ ਝੰਡਾ ਲਹਿਰਾਇਆ।ਇਸ ਮੌਕੇ ‘ਤੇ ਵੱਡੀ ਗਿਣਤੀ ਵਿਚ ਯੂਨੀਵਰਸਿਟੀ ਦੇ ਟੀਚਿੰਗ, ਨਾਨ ਟੀਚਿੰਗ ਅਧਿਕਾਰੀ,ਕਰਮਚਾਰੀ ਵਿਦਿਆਰਥੀ ਅਤੇ ਕੈਂਪਸ ਦੇ ਵਸਨੀਕ ਹਾਜ਼ਰ ਸਨ। ਇਸ ਮੌਕੇ ‘ਤੇ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਦੇਸ਼ ਪਿਆਰ ਦੇ ਗੀਤ ਪੇਸ਼ ਕੀਤੇ।

ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ ਨੇ ਮੁਖ ਮਹਿਮਾਨ ਅਤੇ ਹੋਰਨ੍ਹਾਂ ਦਾ ਸਵਾਗਤ ਕੀਤਾ ਜਦੋਂਕਿ ਯੂਨੀਵਰਸਿਟੀ ਦੇ ਰਜਿਸਟਰਾਰ, ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।ਸੰਗੀਤ ਵਿਭਾਗ ਦੀ ਮੁਖੀ ਡਾ. ਗੁਰਪ੍ਰੀਤ ਕੌਰ ਨੇ ਇਸ ਮੌਕੇ ਮੰਚ ਸੰਚਾਲਨ ਕੀਤਾ।
ਪ੍ਰੋਫੈਸਰ ਬਰਾੜ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਲੱਖਾਂ ਕੁਰਬਾਨੀਆਂ ਹੋਈਆਂ ਅਤੇ ਸਾਨੂੰ ਅਜ਼ਾਦੀ ਮਿਲੀ ਅਤੇ ਦੇਸ਼ ਦਾ ਸੰਵਿਧਾਨ ਹੋਂਦ ਵਿਚ ਆਇਆ।ਉਨ੍ਹਾਂ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸੰਵਿਧਾਨ ਦੀ ਪਾਲਨਾ ਸਹੀ ਢੰਗ ਨਾਲ ਕੀਤੀ ਜਾਵੇ ਜਿਸ ਦੇ ਲਈ ਸਾਨੂੰ ਆਪਣੇ ਬੱਚਿਆਂ ਨੂੰ ਨੈਤਿਕ ਅਤੇ ਵਧੀਆ ਸਿਖਿਆ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਦੇਸ਼ ਵਿਚ ਵੱਧ ਰਹੀਆਂ ਅਪਰਾਧ ਦੀਆਂ ਘਟਨਾਵਾਂ ਪਿਛੇ ਮੁਖ ਕਾਰਣ ਬੇਰੁਜ਼ਗਾਰੀ ਅਤੇ ਵਿਦਿਆਰਥੀਆਂ ਵਿਚ ਕਿੱਤਾ ਮੁਖੀ ਸਿੱਖਿਆ ਪ੍ਰਤੀ ਰੁਜ਼ਾਨ ਦਾ ਘੱਟਾ ਹੋਣਾ ਵੀ ਮੁਖ ਕਾਰਨ ਹੈ।ਉਨ੍ਹਾਂ ਕਿਹਾ ਕਿ ਸਾਨੂੰ ਵੱਧ ਤੋ ਵੱਧ ਕੋਰਸਾਂ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਤਾਂ ਜੋ ਸਾਡੀ ਨਵੀਂ ਪੀੜ੍ਹੀ ਸਵੈਰੁਅਪਣਾ ਸਕੇ ਅਤੇ ਨਸ਼ੇ ਜਿਹੀਆਂ ਲਾਹਨਤਾਂ ਤੋ ਬਚਿਆਂ ਜਾ ਸਕੇ।
ਵਾਈਸ-ਚਾਂਸਲਰ ਨੇ ਕਿਹਾ ਕਿ ਯੂਨੀਵਰਸਿਟੀ ਨੇ ਨਾ ਕੇਵਲ ਸਿਖਿਆ ਸਗੋਂ ਹਰ ਖੇਤਰ ਵਿਚ ਤਰੱਕੀ ਕੀਤੀ ਹੈ, ਜਿਸ ਦੇ ਫਲਸਵਰੂਪ ਅੱਜ ਇਹ ਦੇਸ਼ ਦੀਆਂ ਮੂਹਰਲੀਆਂ ਯੂਨੀਵਰਸਿਟੀਆਂ ਦੀ ਕਤਾਰ ਵਿਚ ਖੜੀ ਹੈ।ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਆਪਣੇ ਵਿਤੀ ਸਾਧਨ ਵਧਾਉਣ ਲਈ ਵੱਧ ਤੋ ਵੱਧ ਉਪਰਾਲੇ ਕਰਨੇ ਪੈਣਗੇ ਤਾਂ ਜੋ ਅਸੀ ਭਵਿੱਖ ਦੀਆਂ ਚੁਨੌਤੀਆਂ ਦਾ ਸਾਹਮਣਾ ਕੀਤਾ ਜਾ ਸਕੇ।
ਪ੍ਰੋਫੈਸਰ ਬਰਾੜ ਨੇ ਯੂਨੀਵਰਸਿਟੀ ਦੇ ਸਮੁੂਹ ਅਧਿਆਪਕਾਂ, ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਯੂਨੀਵਰਸਿਟੀ ਦੀ ਤਰਕੀ ਵਿਚ ਯੋਗਦਾਨ ਪਾਉਣ ਲਈ ਅਗੇ ਆਉਣ ਅਤੇ ਨਿਯਮਾਂ ਅਤੇ ਸ਼ਰਤਾਂ ਦਾ ਪਾਲਨ ਕਰਨ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply