Monday, June 30, 2025
Breaking News

ਰਾਸ਼ਟਰੀ ਵੋਟਰ ਜਾਗਰੂਕਤਾ ਰੈਲੀ ਡਿਪਟੀ ਕਮਿਸ਼ਨਰ ਵਲੋਂ ਹਰੀ ਝੰਡੀ ਵਿਖਾ ਕੇ ਰਵਾਨਾ

18 ਸਾਲ ਦਾ ਹਰੇਕ ਨੌਜਵਾਨ ਆਪਣਾ ਨਾਮ ਵੋਟਰ ਸੂਚੀ ‘ਚ ਜ਼ਰੂਰ ਦਰਜ ਕਰਵਾਏ-ਬਰਾੜ

PPN2601201515

ਫਾਜ਼ਿਲਕਾ, 26 ਜਨਵਰੀ (ਵਿਨੀਤ ਅਰੋੜਾ) – ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿਚ ਲੋਕਾਂ ਨੂੰ ਵੋਟ ਦੇ ਹਕ ਦੇ ਸਹੀ ਇਸਤੇਮਾਲ, ਨਵੀਂਆਂ ਵੋਟਾ ਬਨਾਉਣ, ਲੋਕਤੰਤਰ ਦੀ ਮਜਬੂਤੀ ਦੇ ਕੰਮ ਕਰਨ ਲਈ ਪ੍ਰੇਰਿਤ ਕਰਨ ਦੇ ਮਨੋਰਥ ਵੱਜੋਂ ਅੱਜ ਰਾਸ਼ਟਰੀ ਵੋਟਰ ਦਿਵਸ ਤੇ ਜਾਗਰੂਕਤਾ ਰੈਲੀ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ

ਇਸ ਮੌਕੇ ਜਿਲ੍ਹਾ ਚੋਣ ਅਫਸਰ ਸ. ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਲੋਕਤੰਤਰ ਦੀ ਮਜਬੂਤੀ ਲਈ ਵੱਧ ਤੋਂ ਵੱਧ ਲੋਕਤੰਤਰੀ ਪ੍ਰਣਾਲੀ ਵਿਚ ਭਾਗ ਲਇਏ ਅਤੇ ਨੌਜਵਾਨਾਂ ਦੀਆਂ ਨਵੀਆਂ ਵੋਟਾਂ ਬਣਾਉਣ ਅਤੇ ਵੋਟ ਦੇ ਹੱਕ ਦੇ ਸਹੀ ਇਸਤੇਮਾਲ ਲਈ ਪ੍ਰੇਰਿਤ ਕਰਇਏ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਰਤ ਵਿੱਚ ਹਰੇਕ ਵਰਗ, ਨਸਲ, ਜਾਤ, ਧਰਮ ਤੇ ਭਾਈਚਾਰੇ ਦੇ ਵਿਅਕਤੀ ਨੂੰ 18 ਸਾਲ ਦਾ ਹੋ ਜਾਣ ‘ਤੇ ਵੋਟ ਪਾਉਣ ਦਾ ਅਧਿਕਾਰ ਹੈ ਅਤੇ ਇਹੀ ਖੂਬੀ ਸਾਡੇ ਦੇਸ਼ ਨੂੰ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੋਣ ਦਾ ਦਰਜਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਪਾਈਆਂ ਜਾਣ ਵਾਲੀਆਂ ਵੋਟਾਂ ਦੇਸ਼ ਦੀ ਦਿਸ਼ਾ ਤੇ ਦਸ਼ਾ ਨਿਰਧਾਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਅਸੀਂ ਆਪਣੇ ਮਨ-ਪਸੰਦ ਦੀ ਸਰਕਾਰ ਚੁਣ ਸਕਦੇ ਹਾਂ, ਇਸ ਲਈ ਸਾਨੂੰ ਆਪਣੀ ਵੋਟ ਬਣਾ ਕੇ ਇਸ ਦਾ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਤੋਂ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਭਾਰਤ ਦੇ ਵਿਕਾਸ ਤੇ ਸੁਚੱਜੇ ਨਿਰਮਾਣ ‘ਚ ਆਪਣਾ ਸਾਰਥਕ ਯੋਗਦਾਨ ਪਾਉਣ ਦਾ ਸੱਦਾ ਦਿੱਤਾ।ਇਹ ਰੈਲੀ ਸ਼ਹਿਰ ਦੇ ਮੇਨ ਬਜਾਰਾਂ ਵਿੱਚੋਂ ਹੁੰਦੀ ਹੋਈ ਐਸ.ਕੇ.ਬੀ.ਡੀ.ਏ.ਵੀ. ਸੈਨੇਟਰੀ ਸੀਨੀਅਰ ਸੰਕੈਡਰੀ ਪਬਲਿਕ ਸਕੂਲ ਪੈਂਚਾਵਾਲੀ ਵਿਖੇ ਪਹੁੰਚੀ ਜਿਥੇ ਇਸ ਰਾਸ਼ਟਰੀ ਵੋਟਰ ਦਿਵਸ ਨੂੰ ਬਹੁਤ ਹੀ ਧੂਮ-ਧਾਮ ਨਾਲ ਮਨ੍ਹਾਇਆ ਗਿਆ।ਇਸ ਮੌਕੇ ਉਹਨਾਂ ਦੇ ਨਾਲ ਸ਼੍ਰੀ ਸੁਭਾਸ਼ ਖਟਕ ਐਸ.ਡੀ.ਐਮ. ਫਾਜਿਲਕਾ, ਸ਼੍ਰੀ ਸੁਖਦੀਪ ਸਿੰਘ ਬੱਲ ਡੀ.ਈ.ਓ. (ਸੈ.), ਸ਼੍ਰੀ ਹਰੀ ਚੰਦ ਕੰਬੋਜ ਡੀ.ਈ.ਓ. (ਐ.) ਅਤੇ ਸਕੂਲ ਦਾ ਸਟਾਫ ਵੀ ਹਾਜਰ ਸੀ ।
ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿਚ ਜਿਲ੍ਹਾ ਪੱਧਰੀ ਸਮਾਗਮ ਐਸ.ਕੇ.ਬੀ.ਡੀ.ਏ.ਵੀ. ਸੈਨੇਟਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੈਂਚਾਂਵਾਲੀ ਵਿਖੇ ਕਰਵਾਇਆ ਗਿਆ । ਇਸ ਸਮਾਗਮ ਵਿਚ ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਨੇ ਮੁੱਖ ਮਹਿਮਾਣ ਵੱਜੋਂ ਸ਼ਿਰਕਤ ਕੀਤੀ।ਸਮਾਗਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾ ਵੱਲੋਂ ਸਵਾਗਤੀ ਗੀਤ ਨਾਲ ਕੀਤੀ ਗਈ । ਇਸ ਮੌਕੇ ਪ੍ਰੋਜੈਕਟਰ ਰਾਂਹੀ ਮੁੱਖ ਚੋਣ ਕਮਿਸ਼ਨਰ ਭਾਰਤ ਸਰਕਾਰ ਦਾ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿਚ ਸੰਦੇਸ਼ ਵੀ ਸੁਣਾਇਆ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਨੇ ਸਮੂਹ ਹਾਜਰੀਣ ਨੂੰ ਲੋਕਤੰਤਰ ਦੀ ਮਜਬੂਤੀ, ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਪ੍ਰਣ ਦਵਾਇਆ।ਉਨ੍ਹਾਂ ਕਿਹਾ ਕਿ ਮਿਤੀ 01.01.2015 ਤੱਕ ਜਿਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਹੋ ਜਾਵੇ ਉਹ ਫਾਰਮ ਨੰ. 6 ਭਰਕੇ ਆਪਣੀ ਵੋਟ ਜਰੂਰ ਬਣਵਾਉਣ।ਉਨ੍ਹਾਂ ਕਿਹਾ ਕਿ ਭਾਰਤ ਵਿਚ 30 ਤੋਂ 35 ਪ੍ਰਤੀਸ਼ਤ ਵੋਟਾਂ ਨੋਜਵਾਨ ਵਰਗ ਦੀਆਂ ਹਨ ਅਤੇ ਉਹ ਸਰਕਾਰਾਂ ਬਣਾਉਣ ਅਤੇ ਲੋਕਤੰਤਰ ਦੀ ਮਜਬੂਤੀ ਵਿਚ ਅਹਿਮ ਰੋਲ ਅਦਾ ਕਰ ਸਕਦੇ ਹਨ।ਉਨ੍ਹਾਂ ਨੋਜਵਾਨ ਵਰਗ ਨੂੰ ਸੱਦਾ ਦਿੱਤਾ ਕਿ ਉਹ ਲੋਕਤੰਤਰ ਦੀ ਮਜਬਤੀ ਲਈ ਵੱਧ ਤੋਂ ਵੱਧ ਕਮ ਕਰਨ ।
ਇਸ ਸਮਾਗਮ ਵਿੱਚ ਸ. ਕੁਲਪ੍ਰੀਤ ਸਿੰਘ ਸਹਾਇਕ ਕਮਿਸ਼ਨਰ (ਜ) ਵੱਲੋਂ ਸ. ਚਰਨਦੇਵ ਸਿੰਘ ਮਾਨ, ਪੀ.ਸੀ.ਐਸ. ਜਿਹਨਾਂ ਨੂੰ ਰਾਜ ਪੱਧਰ ਤੇ ਮੁੱਖ ਚੋਣ ਅਫਸਰ,ਪੰਜਾਬ ਜੀ ਦੁਆਰਾ ਸਪੈਸ਼ਲ ਅਵਾਰਡ ਨਾਲ ਸਨਮਾਨਿਤ ਵੀ ਕੀਤਾ ਗਿਆ ਹੈ।ਇਸ ਮੋਕੇ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਲੋਂ ਨਵੇ ਬਣੇ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਤਕਸੀਮ ਕੀਤੇ ਤੇ ਜਿਲ੍ਹੇ ਦੇ ਵਧੀਆ ਕੰਮ ਕਰਨ ਵਾਲੇ ਵਧੀਆ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਸ਼੍ਰੀ ਸੁਭਾਸ਼ ਚੰਦਰ ਖਟਕ , ਵਧੀਆ ਨੋਡਲ ਅਫਸਰ ਸਰਿਤਾ ਗਿਜਵਾਣੀ, ਪ੍ਰਿੰਸੀਪਲ, ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ,ਫਾਜਿਲਕਾ, ਵਧੀਆ ਸੁਪਰਵਾਈਜਰ, ਸ਼੍ਰੀ ਅਰੁਣ ਲੂਣਾ, ਚੋਣ ਹਲਕਾ,80-ਫਾਜਿਲਕਾ, ਬੈਸਟ ਬੀ.ਐਲ.ਓ. ਸ਼੍ਰੀ ਹਰੀਸ਼ ਚੰਦਰ, ਚੋਣ ਹਲਕਾ,82-ਬਲੂੱਆਣਾ ਨੂੰ ਸਨਮਾਨਿਤ ਕੀਤਾ ਗਿਆ।ਇਸ ਦੇ ਨਾਲ ਹੀ ਭਾਸ਼ਣ ਪ੍ਰਤਿਯੋਗਤਾ, ਲੇਖ ਮੁਕਾਬਲੇ ਅਤੇ ਪੇਟਿੰਗ ਮੁਕਾਬਲੇ ਵਿੱਚ ਪਹਿਲੇ ਅਤੇ ਦੂਜੇ ਸਥਾਨਾਂ ਤੇ ਆਏ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਜੀ ਵੱਲੋਂ ਇਨਾਮ ਦਿੰਦੇ ਹੋਏ ਸਨਮਾਨਿਤ ਕੀਤਾ ਗਿਆ। ਇਸ ਸਮਾਰੋਹ ਦਾ ਸਮਾਪਨ ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ, ਫਾਜਿਲਕਾ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਗਾ ਕੇ ਕੀਤਾ ਗਿਆ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …

Leave a Reply