ਅੰਮ੍ਰਿਤਸਰ, 26 ਜਨਵਰੀ (ਜਗਦੀਪ ਸਿੰਘ ਸੱਗੂ) -ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੇਨਿਊ ਵਿਖੇ 66ਵਾਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸਾਰਾ ਸਕੂਲ ਤਿੰਨ ਰੰਗਾਂ ਵਿੱਚ ਰੰਗਿਆ ਹੋਇਆ ਸੀ।ਇਸ ਮੌਕੇ ਤੇ ਸਕੂਲ ਦੇ ਬੱਚਿਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਸ਼ਬਦ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਨਾਲ ਕੀਤੀ ਗਈ। ਬੱਚਿਆਂ ਨੇ ਦੇਸ਼-ਭਗਤੀ ਦੇ ਗੀਤ, ਕਵਿਤਾਵਾਂ, ਨਾਟਕ ਅਤੇ ਡਾਂਸ ਪੇਸ਼ ਕੀਤਾ।ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਅਤੇ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸ: ਚਰਨਜੀਤ ਸਿੰਘ ਚੱਢਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।ਮੱਖ ਮਹਿਮਾਨ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਗਣਤੰਤਰ ਦਿਵਸ ਦੀ ਮੱਹਤਤਾ ਦੱਸਦਿਆਂ ਕਿਹਾ ਕਿ ਸਾਨੂੰ ਆਪਣੇ ਮੌਲਿਕ ਅਧਿਕਾਰਾਂ ਦੀ ਸਹੀ ਵਰਤੋਂ ਕਰਨੀ ਚਾਹੀਦੀ ਹ ਇਸ ਮੌਕੇ ਤੇ ਸ. ਨਰਿੰਦਰ ਸਿੰਘ ਖੁਰਾਨਾ (ਆਨਰੇਰੀ ਸੈਕਟਰੀ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ), ਸ. ਪ੍ਰਿਤਪਾਲ ਸਿੰਘ ਸੇਠੀ, ਸ. ਜ਼ਸਵਿੰਦਰ ਸਿੰਘ ਢਿਲੋਂ, ਸ. ਜਤਿੰਦਰਬੀਰ ਸਿੰਘ, ਸ. ਮਨਮੋਹਨ ਸਿੰਘ, ਸ ਗੁਰਬਖ਼ਸ ਸਿੰਘ, ਸ. ਬਲਜਿੰਦਰ ਸਿੰਘ, ਸ. ਜ਼ਸਵਿੰਦਰ ਸਿੰਘ ਐਡਵੋਕੇਟ, ਸ. ਸੁਰਿੰਦਰਪਾਲ ਸਿੰਘ ਵਾਲੀਆ, ਸ. ਸਤਵਿੰਦਰ ਸਿੰਘ ਮੱਤੇਵਾਲ, ਇੰਜ: ਜਸਪਾਲ ਸਿੰਘ ਹਾਜ਼ਰ ਹੋਏ।ਸਕੂਲ ਤੇ ਮੈਂਬਰ ਸਾਹਿਬਾਨ ਸz: ਨਿਰਮਲ ਸਿੰਘ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ ਨੂੰ’ ਕਿਹਾ ਅਤੇ ਬੱਚਿਆਂ ਨੂੰ ਦੇਸ਼ ਦੀ ਸੇਵਾ ਲਈ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਮੈਡਮ ਅਮਰਪਾਲੀ ਅਤੇ ਸ: ਹਰਜੀਤ ਸਿੰਘ ਚੱਢਾ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਦੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ।ਮੁੱਖ ਮਹਿਮਾਨ ਨੇ ਵੱਖ ਵੱਖ ਖੇਤਰਾਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ।ਪ੍ਰਿੰਸੀਪਲ ਮੈਡਮ ਰਿਪੁਦਮਨ ਕੌਰ ਮਲਹੋਤਰਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਭਾਰਤ ਦੇਸ਼ ਨੂੰ ਕੁਰਬਾਨੀਆਂ ਦਾ ਮੋਹਰੀ ਦੱਸਦਿਆਂ ਹੋਇਆਂ ਬੱਚਿਆਂ ਵਿੱਚ ਦੇਸ਼ ਭਗਤੀ ਦਾ ਜ਼ਜ਼ਬਾ ਭਰਿਆ।ਰਾਸ਼ਟਰੀ ਗੀਤ ਨਾਲ ਪ੍ਰੋਗਰਾਮ ਸੰਪਨ ਹੋਇਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …