
ਭਿੱਖੀਵਿੰਡ, 26 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ / ਲਖਵਿੰਦਰ ਸਿੰਘ ਗੋਲਣ) ਅੱਡਾ ਭਿੱਖੀਵਿੰਡ ਦੇ ਨਾਲ ਲੱਗਦੇ ਪਿੰਡ ਪਹੂਵਿੰਡ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੱਦੀ ਪਿੰਡ ‘ਚ ਅੱਜ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਸਮੇਂ ਖੁਲ੍ਹੇ ਪੰਡਾਲ ਵਿੱਚ ਦੀਵਾਨ ਸਜਾਏ ਗਏ।ਜਿਸ ਵਿੱਚ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਅਤੇ ਵਾਚਕਾਂ ਵੱਲੋਂ ਸੰਗਤਾਂ ਨੂੰ ਗੁਰੂ ਜੱਸ ਸੁਣਾ ਕੇ ਨਿਹਾਲ ਕੀਤਾ ਗਿਆ।ਜਨਮ ਦਿਹਾੜੇ ਮੌਕੇ ਭਿੱਖੀਵਿੰਡ ਵਿੱਚ ਸੰਗਤਾਂ ਵੱਲੋਂ ਸੰਗਤਾਂ ਲਈ ਬੜੀ ਸ਼ਰਧਾ ਨਾਲ ਲੰਗਰ ਲਗਾਏ ਗਏ।ਦੂਰੋਂ ਨੇੜਿਓਂ ਆਈਆਂ ਸੰਗਤਾਂ ਲਈ ਪੁਲਿਸ ਮੁੱਖੀ ਭਿੱਖੀਵਿੰਡ ਵੱਲੋਂ ਟਰੈਫਿਕ ਨੂੰ ਸਹੀ ਢੰਗ ਨਾਲ ਚਲਾਉਣ ਲਈ ਥਾਂ-ਥਾਂ ਤੇ ਪੁਲਿਸ ਮੁਲਾਜਮ ਤਾਇਨਾਤ ਕੀਤੇ ਗਏ ਜੋ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾ ਰਹੇ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media