ਨਵੀਂ ਦਿੱਲੀ, 27 ਜਨਵਰੀ (ਪੰਜਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਪ੍ਰਸਿੱਧ ਕਾਰਟੂਨਨਿਸਟ ਆਰ ਕੇ ਲਕਸ਼ਮਣ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੋਗ ਸੁਨੇਹੇ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਆਰ ਕੇ ਲਕਸ਼ਮਣ ਦੇ ਦੇਹਾਂਤ ਦੀ ਖਬਰ ਸੁਣ ਕੇ ਉਹਨਾਂ ਨੂੰ ਬੇਹੱਦ ਦੁਖ ਪਹੁੰਚਿਆ ਹੈ। ਉਹਨਾਂ ਨੇ ਕਿਹਾ ਕਿ ਉਹ ਨਿੱਜੀ ਤੌਰ ਤੇ ਉਹਨਾਂ ਦੀ ਕਮੀ ਮਹਿਸੂਸ ਕਰ ਰਹੇ ਹਨ ਉਹ ਜ਼ਬਰਦਸਤ ਪ੍ਰਸੰਸਕ ਹੋਣ ਦੇ ਨਾਲ ਨਾਲ ਉਹਨਾਂ ਦੇ ਕਾਰਟੂਨਾਂ ਦਾ ਵਿਸ਼ਾ ਵੀ ਸੀ।ਆਮ ਆਦਮੀ ਨੂੰ ਰਾਸ਼ਟਰੀ ਪ੍ਰਤੀਕ ਬਣਾਉਣ ਵਾਲੇ ਇਸ ਪ੍ਰਤਿਭਾਸ਼ਾਲੀ ਵਿਅਕਤੀ ਨੂੰ ਭਾਰਤ ਦੀ ਜਨਤਾ ਸਦਾ ਯਾਦ ਰੱਖੇਗੀ।ਉਹਨਾਂ ਦੇ ਦੇਹਾਂਤ ਨਾਲ ਰਚਨਾਤਮਕ ਅਤੇ ਸਮਾਜਿਕ ਖੇਤਰ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …