Tuesday, March 11, 2025

ਖੇਡ ਵਿਭਾਗ ਵੱਲੋਂ ਸੀਨੀਅਰ ਪੰਜਾਬ ਤੇ ਫੁੱਟਬਾਲ ਕਲੱਬ ਮਾਹਿਲਪੁਰ ਦੀਆਂ ਟੀਮਾਂ ਦਰਮਿਆਨ ਨੁਮਾਇਸ਼ੀ ਮੈਚ

PPN2701201504
ਹੁਸ਼ਿਆਰਪੁਰ, 27 ਜਨਵਰੀ (ਸਤਵਿੰਦਰ ਸਿੰਘ) – ਗਣਤੰਤਰ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਪੱਧਰੀ ਗਣਤੰਤਰ ਸਮਾਗਮ ਉਪਰੰਤ ਬਾਅਦ ਦੁਪਹਿਰ ਆਊਟਡੋਰ ਸਟੇਡੀਅਮ ਵਿਖੇ ਖੇਡ ਵਿਭਾਗ ਵੱਲੋਂ ਫੁਟਬਾਲ ਦਾ ਨੁਮਾਇਸ਼ੀ ਮੈਚ ਫੁਟਬਾਲ ਟੀਮ ਸੀਨੀਅਰ ਪੰਜਾਬ ਅਤੇ ਫੁਟਬਾਲ ਕਲੱਬ ਮਾਹਿਲਪੁਰ ਦੀ ਟੀਮ ਦਰਮਿਆਨ ਕਰਵਾਇਆ ਗਿਆ।ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਬੀਰ ਸਿੰਘ ਬਤੌਰ ਮੁੱਖ ਮਹਿਮਾਨ ਇਸ ਸਮਾਗਮ ਵਿੱਚ ਸ਼ਾਮਲ ਹੋਏ।ਇਸ ਮੌਕੇ ਤੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਨ ਉਪਰੰਤ ਮੈਚ ਸ਼ੁਰੂ ਕਰਵਾਇਆ।
ਇਸ ਨੁਮਾਇਸ਼ੀ ਮੈਚ ਵਿੱਚ ਫੁਟਬਾਲ ਟੀਮ ਸੀਨੀਅਰ ਪੰਜਾਬ ਪਹਿਲੇ ਸਥਾਨ ਫੁਟਬਾਲ ਕਲੱਬ ਮਾਹਿਲਪੁਰ ਦੂਜੇ ਸਥਾਨ ਤੇ ਰਿਹਾ। ਜੇਤੂ ਖਿਡਾਰੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਸੁਖਵਿੰਦਰ ਕੌਰ ਨੇ ਇਨਾਮਾਂ ਦੀ ਵੰਡ ਕੀਤੀ। ਜ਼ਿਲ੍ਹਾ ਸਿੱਖਿਆ ਖੇਡ ਅਫ਼ਸਰ ਵਿਜੇ ਕੁਮਾਰ, ਸਾਬਕਾ ਜਿਲ੍ਹਾ ਖੇਡ ਅਫ਼ਸਰ ਝਰਮਲ ਸਿੰਘ, ਸੁਰਜੀਤ ਕੌਰ, ਬਲਵਿੰਦਰ ਕੌਰ, ਹਰਕ੍ਰਿਤ ਸਿੰਘ, ਸੁਰਿੰਦਰ ਸਿੰਘ ਸੋਢੀ, ਦੀਪਕ ਕੁਮਾਰ, ਦਲਜੀਤ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ, ਸੁਰਿੰਦਰ ਪਾਲ ਸਿੰਘ, ਚੰਚਲ ਸਿੰਘ, ਮਲਕੀਤ ਸਿੰਘ, ਅਵਤਾਰ ਸਿੰਘ ਤਾਰੀ, ਹਰਜੰਗ ਸਿੰਘ, ਹਰਜੀਤ ਸਿੰਘ, ਪਰਮਜੀਤ ਸਿੰਘ, ਹਰਨੇਕ ਸਿੰਘ, ਹਰਜਿੰਦਰ ਜੱਗਾ (ਸਾਰੇ ਕੋਚ) ਤੋਂ ਇਲਾਵਾ ਐਡਵੋਕੇਟ ਕਮਲ ਮਨੀਸ਼ ਜੋਸ਼ੀ, ਭਾਗਮੱਲ, ਰੋਹਿਤ ਡੱਬ ਅਤੇ ਖੇਡ ਵਿਭਾਗ ਦਾ ਸਟਾਫ਼ ਅਤੇ ਖੇਡ ਪ੍ਰੇਮੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਪੰਜਾਬ ਦਾ ਭਵਿੱਖ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਅਧਿਐਨ ਵਿਭਾਗ ਪੰਜਾਬ ਕਲਾ …

Leave a Reply