Friday, July 4, 2025
Breaking News

ਰੈਡ ਕਰਾਸ ਸੁਸਾਇਟੀ ਵੱਲੋਂ 113 ਬਾਲ ਕੈਦੀਆਂ ਨੂੰ ਸਰਦੀ ਤੋਂ ਬਚਾਅ ਲਈ ਗਰਮ ਜੁਰਾਬਾਂ ਤਕਸੀਮ

PPN2701201505
ਹੁਸ਼ਿਆਰਪੁਰ, 27 ਜਨਵਰੀ (ਸਤਵਿੰਦਰ ਸਿੰਘ) – ਬਾਲ ਕੈਦੀਆਂ ਦੀ ਜੇਲ੍ਹ ਅਤੇ ਆਬਜਰਵੇਸ਼ਨ ਹੋਮ ਵਿਖੇ ਡਿਪਟੀ ਕਮਿਸ਼ਨਰ ਅਤੇ ਚੇਅਰਪਰਸਨ ਰੈਡ ਕਰਾਸ ਸੁਸਾਇਟੀ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਰੈਡ ਕਰਾਸ ਸੁਸਾਇਟੀ ਵੱਲੋਂ 113 ਬਾਲ ਕੈਦੀਆਂ ਨੂੰ ਸਰਦੀ ਤੋਂ ਬਚਾਅ ਲਈ ਗਰਮ ਜੁਰਾਬਾਂ ਤਕਸੀਮ ਕੀਤੀਆਂ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਡੱਪਾ ਕਾਰਤਿਕ,  ਸਕੱਤਰ ਰੈਡ ਕਰਾਸ ਸੁਸਾਇਟੀ ਨਰੇਸ਼ ਕੁਮਾਰ ਗੁਪਤਾ, ਜ਼ਿਲ੍ਹਾ ਸਮਾਜਿਕ ਸੁੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਤੇ ਬਾਲ ਕੈਦੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਪੁਛਿੱਆ ਅਤੇ ਉਨ੍ਹਾਂ ਨੂੰ ਦਿੱਤੇ ਜਾ ਰਹੇ ਖਾਣੇ ਨੂੰ ਚੱਖ ਕੇ ਉਸ ਦੀ ਗੁਣਵੱਤਾ ਨੂੰ ਚੈਕ ਕੀਤਾ ਅਤੇ ਤਸੱਲੀ ਪ੍ਰਗਟ ਕੀਤੀ।ਉਨ੍ਹਾਂ ਦੱਸਿਆ ਕਿ ਬਾਲ ਕੈਦੀਆਂ ਦੇ ਮਨੋਰੰਜਨ ਅਤੇ ਸਿਹਤ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਬਾਲ ਕੈਦੀਆਂ ਲਈ ਇਨਡੋਰ ਗੇਮਾਂ, ਵਾਲੀਬਾਲ ਅਤੇ ਬਾਸਕਿਟ ਬਾਲ ਦੀਆਂ ਖੇਡਾਂ, ਯੋਗਤਾ ਅਨੁਸਾਰ ਪੜਾਉਣ ਅਤੇ ਯੋਗਾ ਦੀਆਂ ਕਲਾਸਾਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਆਬਜਰਵੇਸ਼ਨ ਹੋਮ ਦੇ ਸੁਪਰਡੰਟ ਨਰੇਸ਼ ਕੁਮਾਰ ਨਾਲ ਬੱਚਿਆਂ ਨੂੰ ਜੇਲ੍ਹ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਮਨੋਰੰਜਨ ਆਦਿ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਡਾ. ਮਨੋਹਰ ਲਾਲ ਵੀ ਇਸ ਮੌਕੇ ਤੇ ਹਾਜ਼ਰ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply