ਬਟਾਲਾ, 27 ਜਨਵਰੀ (ਬਰਨਾਲ) – ਮੁੱਖ ਮੰਤਰੀ ਪੰਜਾਬ ਅਤੇ ਅਕਾਲੀ ਦਲ ਦੇ ਸਰਪ੍ਰਸਤ ਸ. ਪਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਸਨਮਾਨ ਲਈ ਚੁਣੇ ਜਾਣ ‘ਤੇ ਸੀਨੀਅਰ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲਨੇ ਇਸ ਨੂੰ ਸੂਬੇ ਅਤੇ ਪਾਰਟੀ ਲਈ ਮਾਣ ਵਾਲੀ ਗੱਲ ਦੱਸਿਆ ਹੈ। ਅੱਜ ਬਟਾਲਾ ਵਿਖੇ ਪਾਰਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ ‘ਚ ਅਕਾਲੀ ਆਗੂ ਸ. ਲੋਧੀਨੰਗਲ ਨੇ ਸ. ਬਾਦਲ ਨੂੰ ਦੇਸ਼ ਦੇ ਦੂਜੇ ਸਰਵਉੱਚ ਨਾਗਰਿਕ ਸਨਮਾਨ ਚੁਣੇ ਜਾਣ ਲਈ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਇਹ ਵੀ ਮਾਣ ਵਾਲੀ ਗੱਲ ਹੈ ਕਿ ਇਹ ਸਨਮਾਨ ਹਾਸਲ ਕਰਨ ਵਾਲੇ ਉਹ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ ਕਿ ਸ. ਬਾਦਲ ਨੇ ਸੂਬੇ ਦੀ ਅਮਨ ਸ਼ਾਂਤੀ ਅਤੇ ਲੋਕਤੰਤਰੀ ਕਦਰਾਂ ਕੀਮਤਾਂ ਲਈ ਆਪਣੀ ਸਾਰੀ ਉਮਰ ਲੇਖੇ ਲਾ ਦਿੱਤੀ ਜਿਸ ਦੇ ਫਲਸਰੂਪ ਸੂਬੇ ਦੀ ਜਨਤਾ ਪਹਿਲਾਂ ਹੀ ਉਨ੍ਹਾਂ ਨੂੰ ਪੰਜ ਵਾਰ ਮੁੱਖ ਮੰਤਰੀ ਬਣਾ ਕੇ ਮਾਣ ਬਖ਼ਸ਼ ਚੁੱਕੀ ਹੈ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਵੀ ਸ. ਬਾਦਲ ਨੂੰ ਪਦਮ ਵਿਭੂਸ਼ਣ ਸਨਮਾਨ ਲਈ ਚੁਣ ਕੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਪਾਈ ਹੈ। ਸ. ਲੋਧੀਨੰਗਲ ਨੇ ਕਿਹਾ ਕਿ ਸ. ਬਾਦਲ ਪਿਛਲੀ ਅੱਧੀ ਸਦੀ ਤੋਂ ਸੂਬੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਸ. ਬਾਦਲ ਦੀ ਹੀ ਸੋਚ ਦਾ ਸਿੱਟਾ ਹੈ ਕਿ ਅੱਜ ਪੰਜਾਬ ‘ਚ ਪੂਰਨ ਅਮਨ ਸ਼ਾਂਤੀ ਤੇ ਆਪਸੀ ਭਾਈਚਾਰਾ ਹੈ। ਉਨ੍ਹਾਂ ਕਿਹਾ ਕਿ ਸ. ਬਾਦਲ ਸਦਾ ਪਾਰਟੀ ਲਈ ਪ੍ਰੇਰਨਾ ਸਰੋਤ ਰਹੇ ਹਨ ਤੇ ਉਨ੍ਹਾਂ ਦਾ ਲੰਬਾ ਸਿਆਸੀ ਤਜ਼ਰਬਾ ਹੀ ਪੰਜਾਬ ਨੂੰ ਦੇਸ਼ ਦੇ ਮੂਹਰਲੇ ਸੂਬਿਆਂ ‘ਚ ਸ਼ੁਮਾਰ ਕਰਦਾ ਹੈ। ਸ. ਲੋਧੀਨੰਗਲ ਨੇ ਬਟਾਲਾ ਹਲਕੇ ਦੇ ਸਮੂਹ ਲੋਕਾਂ ਵੱਲੋਂ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੂੰ ਮੁਬਾਰਕਬਾਦ ਦੇਣ ਦੇ ਨਾਲ ਉਨ੍ਹਾਂ ਦੀ ਲੰਮੀ ਤੇ ਨਰੋਈ ਜ਼ਿੰਦਗੀ ਦੀ ਕਾਮਨਾ ਕੀਤੀ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …