ਸਮੂਹ ਸੰਗਤਾਂ ਪੰਥਕ ਫੈਸਲਿਆਂ ਲਈ ਗਿਆਨੀ ਗੁਰਮੁੱਖ ਸਿੰਘ ਦਾ ਸਾਥ ਦੇਣ- ਗਿਆਨੀ ਗੁਰਬਚਨ ਸਿੰਘ
ਭਾਗਾਂ ਵਾਲਿਆਂ ਨੂੰ ਹੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੁੰਦਾ ਹੈ -ਜਥੇਦਾਰ ਅਵਤਾਰ ਸਿੰਘ
ਬਠਿੰਡਾ (ਤਲਵੰਡੀ ਸਾਬ੍ਹੋ), 27 ਜਨਵਰੀ (ਜਸਵਿੰਦਰ ਸਿਮਘ ਜੱਸੀਫ਼ ਅਵਤਾਰ ਸਿੰਘ ਕੈਂਥ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 17 ਜਨਵਰੀ 2015 ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਅਹਿਮ ਫੈਸਲਾ ਕਰਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਦਾ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਥਾਪਿਆ ਗਿਆ ਸੀ। ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਨੇ ਜੈਕਾਰਿਆਂ ਦੀ ਗੂੰਜ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਅੱਜ ਆਪਣਾ ਅਹੁੱਦਾ ਸੰਭਾਲ ਲਿਆ।
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸੇਵਾ ਸੰਭਾਲ ਸਮਾਗਮ ਸਮੇਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਨੇ ਭਾਵੇਂ ਥੋੜਾ ਸਮਾਂ ਪਹਿਲਾਂ ਹੀ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੇਵਾ ਸੰਭਾਲੀ ਹੈ, ਪ੍ਰੰਤੂ ਇਨ੍ਹਾਂ ਵੱਲੋਂ ਥੋੜੇ ਸਮੇਂ ਵਿਚ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸਕ ਸਸ਼ਤਰਾਂ ਦੀ ਸੇਵਾ ਕਰਵਾਈ ਹੈ ਤੇ ਹੁਣ 1921 ‘ਚ ਸਾਕਾ ਸ੍ਰੀ ਨਨਕਾਣਾ ਸਾਹਿਬ ਤੇ ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉਪਰ ਹੋਏ ਹਮਲੇ ਦੌਰਾਨ ਜ਼ਖਮੀ ਹੋਏ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੇਵਾ ਕਰਵਾਈ ਜਾ ਰਹੀ ਹੈ।ਇਨ੍ਹਾਂ ਵੱਲੋਂ ਕਰਵਾਈ ਜਾ ਰਹੀ ਸੇਵਾ ਭਾਵਨਾ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੌਂਪੀ ਹੈ ਜੋ ਇਨ੍ਹਾਂ ਅੱਜ ਸੰਭਾਲ ਲਈ ਹੈ।ਮੈਂ ਇਨ੍ਹਾਂ ਨੂੰ ਵਧਾਈ ਦਿੰਦਾ ਹਾਂ ਤੇ ਅੱਜ ਦੇ ਇਸ ਸੇਵਾ ਸੰਭਾਲ ਸਮਾਗਮ ਸਮੇਂ ਪਹੁੰਚੇ ਸਤਿਕਾਰਯੋਗ ਸਿੰਘ ਸਾਹਿਬਾਨ, ਸ਼ੋ੍ਰਮਣੀ ਅਕਾਲੀ ਦਲ ਤੇ ਹੋਰ ਸਮੁੱਚੀਆਂ ਸਿੱ ਖ ਜਥੇਬੰਦੀਆਂ ਦਾ ਧੰਨਵਾਦ ਕਰਦਾ ਹਾਂ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੌਂਪੀ ਹੈ।ਸਮੂਹ ਸਿੱਖ ਜਥੇਬੰਦੀਆਂ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ ਤੇ ਸੰਗਤਾਂ ਨੂੰ ਅਪੀਲ ਹੈ ਕਿ ਪੰਥਕ ਫੈਸਲਿਆਂ ਲਈ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਦਾ ਸਾਥ ਦੇਣ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸ਼ੋ੍ਰਮਣੀ ਕਮੇਟੀ ਵੱਲੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ, ਸ਼ੋ੍ਰਮਣੀ ਅਕਾਲੀ ਦਲ ਵੱਲੋਂ ਸ. ਸਿਕੰਦਰ ਸਿੰਘ ਮਲੂਕਾ ਤੇ ਸ. ਬਲਵਿੰਦਰ ਸਿੰਘ ਭੂਦੜ, ਦਮਦਮੀ ਟਕਸਾਲ ਵੱਲੋਂ ਬਾਬਾ ਸੁਖਚੈਨ ਸਿੰਘ, ਬੁੱਢਾ ਦਲ ਵੱਲੋਂ ਬਾਬਾ ਜੱਸਾ ਸਿੰਘ, ਹਰੀਆਂ ਵੇਲਾਂ ਵਾਲਿਆਂ ਵਲੋਂ ਬਾਬਾ ਨਾਗਰ ਸਿੰਘ, ਬਿਧੀ ਚੰਦ ਸੰਪ੍ਰਦਾ ਵੱਲੋਂ ਬਾਬਾ ਅਵਤਾਰ ਸਿੰਘ, ਤਰਨਾ ਦਲ ਵੱਲੋਂ ਬਾਬਾ ਗੱਜਣ ਸਿੰਘ ਤੇ ਸੰਪਰਦਾਵਾਂ, ਟਕਸਾਲਾਂ, ਸਿੰਘ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ ਨੇ ਗਿਆਨੀ ਗੁਰਮੁਖ ਸਿੰਘ ਨੂੰ ਦਸਤਾਰਾਂ ਭੇਟ ਕਰਕੇ ਸ਼ੋ੍ਰਮਣੀ ਕਮੇਟੀ ਵੱਲੋਂ ਕੀਤੇ ਫੈਸਲੇ ਤੇ ਆਪਣੀ ਮੋਹਰ ਲਗਾਈ ਗਈ।
ਇਸ ਤੋਂ ਪਹਿਲਾਂ ਭਾਈ ਕੁਲਜੀਤ ਸਿੰਘ ਨਰੋਬੀ ਵਾਲੇ ਅਤੇ ਭਾਈ ਹਰਪਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਤੀ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਹੁਕਮਨਾਮਾ ਲਿਆ।ਇਸ ਦੌਰਾਨ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਲਾ ਤਖ਼ਤ ਸਾਹਿਬ ਵੀ ਹਾਜ਼ਰ ਸਨ।
ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ, ਸ. ਗੁਰਬਚਨ ਸਿੰਘ ਕਰਮੂੰਵਾਲ, ਸ. ਦਿਆਲ ਸਿੰਘ ਕੋਲਿਆਂਵਾਲੀ ਤੇ ਸ. ਮੋਹਨ ਸਿੰਘ ਬੰਗੀ ਅੰਤ੍ਰਿੰਗ ਮੈਂਬਰ,ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਸੁਖਦੇਵ ਸਿੰਘ ਬਾਹੀਆ, ਬੀਬੀ ਜੋਗਿੰਦਰ ਕੌਰ, ਸ. ਮਿੱਠੂ ਸਿੰਘ ਕਾਹਨੇਕੇ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਮੇਜਰ ਸਿੰਘ ਢਿਲੋਂ, ਬੀਬੀ ਜਸਪਾਲ ਕੌਰ, ਸ. ਗੁਰਤੇਗ ਸਿੰਘ ਢੱਡੇ, ਬੀਬੀ ਜਸਬੀਰ ਕੌਰ ਦਾਤੇਵਾਲ, ਬਾਬਾ ਬੂਟਾ ਸਿੰਘ ਗੁਰਥੜੀ, ਬਾਬਾ ਸੁਖਚੈਨ ਸਿੰਘ ਧਰਮਪੁਰਾ, ਸ. ਸੁਰਜੀਤ ਸਿੰਘ ਰਾਹਪੁਰ, ਕੈਪਟਨ ਅਵਤਾਰ ਸਿੰਘ, ਸ. ਨਿਰਮਲ ਸਿੰਘ ਘਰਾਚੋ, ਬਾਬਾ ਗੁਰਮੀਤ ਸਿੰਘ ਤਲੋਕੇਵਾਲ, ਸ. ਅਮਰਜੀਤ ਸਿੰਘ ਚਾਵਲਾ (ਸਾਰੇ ਮੈਂਬਰ ਸ਼ੋ੍ਰਮਣੀ ਕਮੇਟੀ), ਸ. ਜੀਤਮਹਿੰਦਰ ਸਿੰਘ ਸਿੱਧੂ ਤੇ ਸ. ਦਰਸ਼ਨ ਸਿੰਘ ਕੋਟਫੱਤਾ ਵਿਧਾਇਕ, ਸ. ਦਲਮੇਘ ਸਿੰਘ ਸਕੱਤਰ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ੳ, ਸ. ਸਮਸ਼ੇਰ ਸਿੰਘ ਕੌਂਸਲਰ ਅੰਮ੍ਰਿਤਸਰ, ਸ. ਬਲਬੀਰ ਸਿੰਘ ਅੰਮ੍ਰਿਤਸਰ, ਸ. ਜਗਪਾਲ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ,ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਬਾਬਾ ਬਚਨ ਸਿੰਘ ਕਾਰ ਸੇਵਾ ਦਿੱਲੀ ਵਾਲੇ, ਬਾਬਾ ਹਰਭਜਨ ਸਿੰਘ ਭਲਵਾਨ ਕਿਲ੍ਹਾ ਅਨੰਦਗੜ੍ਹ ਵਾਲੇ, ਬਾਬਾ ਸੁੱਖਾ ਸਿੰਘ ਭੂਰੀਵਾਲੇ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਛਿੰਦਾ ਸਿੰਘ ਹਜ਼ੂਰ ਸਾਹਿਬ ਵਾਲੇ, ਬਾਬਾ ਦਰਸ਼ਨ ਸਿੰਘ ਟਾਲਾ ਸਾਹਿਬ ਵਾਲੇ, ਬਾਬਾ ਚਮਕੌਰ ਸਿੰਘ ਭਾਈ ਰੂਪਾ ਵਾਲੇ, ਬਾਬਾ ਅਜੀਤ ਸਿੰਘ ਤਰਨਾ ਦਲ ਮਹਿਤਾ ਚੌਂਕ, ਭਾਈ ਮੋਹਕਮ ਸਿੰਘ, ਭਾਈ ਸਤਨਾਮ ਸਿੰਘ ਯੂਨਾਈਟਿਡ ਅਕਾਲੀ ਦਲ, ਸ. ਗੁਰਦੀਪ ਸਿੰਘ ਬਠਿੰਡਾ, ਭਾਈ ਇੰਦਰਜੀਤ ਸਿੰਘ ਤੇ ਭਾਈ ਜੁਗਰਾਜ ਸਿੰਘ ਜਸੋਵਾਲ ਲੁਧਿਆਣਾ, ਭਾਈ ਵੱਸਣ ਸਿੰਘ ਜਫਰਵਾਲ, ਭਾਈ ਗਮਦੂਰ ਸਿੰਘ ਖਾਲਸਾ ਬਠਿੰਡਾ, ਸ. ਸਤਨਾਮ ਸਿੰਘ ਮਨਾਵਾਂ, ਸੰਤ ਰਣਜੀਤ ਸਿੰਘ ਗੋਨੇਆਣਾ ਮੰਡੀ ਤੋਂ ਇਲਾਵਾ ਸਿੰਘ ਸਭਾਵਾਂ, ਸੰਪ੍ਰਦਾਵਾਂ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੇ ਵੀ ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਕਾਰਜਕਾਰੀ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨੂੰ ਦਸਤਾਰਾਂ ਭੇਟ ਕੀਤੀਆਂ।ਮੰਚ ਦੀ ਸੇਵਾ ਸ. ਦਲਮੇਘ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਨਿਭਾਈ।