ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬੜੀ ਸ਼ਰਧਾ ਪੁਰਵਕ ਮਨਾਇਆ ਗਿਆ। ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ, ਦਿੱਲੀ ਕਮੇਟੀ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਗੁਰਵਿੰਦਰ ਸਿੰਘ ਜੀ ਪਾਰਸ ਅਤੇ ਭਾਈ ਸੁਰਿੰਦਰ ਸਿੰਘ ਪਟੇਲ ਨਗਰ ਨੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਰਣਜੀਤ ਸਿੰਘ ਨੇ ਬਾਬਾ ਦੀਪ ਸਿੰਘ ਨੂੰ ਸੰਤ ਸਿਪਾਹੀ ਦੱਸਦੇ ਹੋਏ ਬਾਬਾ ਜੀ ਵੱਲੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਦਿੱਤੀ ਗਈ ਸ਼ਹੀਦੀ ਦੀ ਵਿਸਤਾਰਪੁਰਵਕ ਸੰਗਤਾ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੋਈ ਗੁਰੂਘਰ ‘ਚ ਮਾਇਆ ਰਾਹੀਂ ਜਾਂ ਪਦਾਰਥਾਂ ਰਾਹੀਂ ਭੇਟਾਂ ਭੇਟ ਕਰਦਾ ਹੈ ਪਰ ਬਾਬਾ ਦੀਪ ਸਿੰਘ ਜੀ ਨੇ ਆਪਣੇ ਸੀਸ ਦਾ ਬਲਿਦਾਨ ਸ੍ਰੀ ਹਰਿਮੰਦਰ ਸਾਹਿਬ ਦੀ ਮੁਗਲ ਸ਼ਾਸਕਾਂ ਵੱਲੋਂ ਕੀਤੀ ਜਾ ਰਹੀ ਬੇਅਦਬੀ ਨੂੰ ਮੁੰਹ ਤੋੜਵਾਂ ਜਵਾਬ ਦਿੰਦੇ ਹੋਏ ਦਿੱਤਾ। ਦਿੱਲੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਮੀਤਾ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦੇ ਹੋਏ ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਤੋਂ ਪ੍ਰੇਰਣਾ ਲੈਂਦੇ ਹੋਏ ਆਪਣੇ ਬੱਚਿਆਂ ਨੂੰ ਧਰਮ ‘ਚ ਪੱਕਾ ਕਰਨ ਦੀ ਵੀ ਸੰਗਤਾਂ ਨੂੰ ਬੇਨਤੀ ਕੀਤੀ। ਮਹਾਨ ਸਿੱਖ ਇਤਿਹਾਸ ਅਤੇ ਰਹਿਤ ਮਰਿਯਾਦਾ ਦੀ ਜਾਣਕਾਰੀ ਆਪਣੇ ਪਰਿਵਾਰ ਨਾਲ ਸਾਂਝੀ ਕਰਨ ਦਾ ਵੀ ਮੀਤਾ ਨੇ ਇਸ ਮੌਕੇ ਤਰਲਾ ਮਾਰਿਆ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …