Sunday, December 22, 2024

ਖ਼ਾਲਸਾ ਸੰਸਥਾਵਾਂ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ

ਮਾਪੇ ਬੱਚਿਆਂ ਦਾ ਦਿਲਚਸਪੀ ਵਾਲੇ ਵਿਸ਼ੇ ਤੇ ਕਿੱਤੇ ਲਈ ਸਾਥ ਦੇਣ – ਸ: ਛੀਨਾ

PPN2701201524

ਅੰਮ੍ਰਿਤਸਰ, 27 ਜਨਵਰੀ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਪਬਲਿਕ ਸਕੂਲ (ਹੇਰ) ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਸਮਾਜਿਕ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਸ: ਛੀਨਾ ਨੇ ਕਿਹਾ ਕਿ ਅਜੋਕਾ ਦੌਰ ਆਧੁਨਿਕ ਤਕਨੀਕ ਨਾਲ ਭਰਪੂਰ ਹੋਣ ਕਰਕੇ ਹਰੇਕ ਵਿਦਿਆਰਥੀ ਆਪਣੀ ਕਾਬਲੀਅਤ ਨੂੰ ਆਸਾਨੀ ਨਾਲ ਸਰਲ ਮਾਧਿਅਮ ਰਾਹੀਂ ਉਜਾਗਰ ਕਰ ਸਕਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਉਨ੍ਹਾਂ ਦੇ ਦਿਲਚਸਪੀ ਵਾਲੇ ਵਿਸ਼ੇ ਤੇ ਕਿੱਤੇ ਵਿੱਚ ਉਸਨੂੰ ਆਪਣੇ ਹੁਨਰ ਨੂੰ ਸੰਵਾਰਨ ਦਾ ਮੌਕਾ ਪ੍ਰਦਾਨ ਕਰਨਾ ਚਾਹੀਦਾ ਹੈ ਨਾ ਕਿ ਆਪਣੇ ਜ਼ੋਰ-ਜਬਰਦਸਤੀ ਫੈਸਲਾ ਨਾਲ ਉਸਦੇ ਸੁਨਿਹਰੀ ਭਵਿੱਖ ਨੂੰ ਅੰਧਕਾਰ ਵਿੱਚ ਪਾਉਣਾ ਚਾਹੀਦਾ ਹੈ। ਇਸ ਮੌਕੇ ਸ: ਛੀਨਾ ਨੇ ਵਿਦਿਆਰਥੀਆਂ ਨੂੰ ਜਿੱਥੇ ਉਜਵੱਲ ਲਈ ਉਨ੍ਹਾਂ ਨੂੰ ਪੜ੍ਹਾਈ ਤੋਂ ਇਲਾਵਾ ਹੋਰ ਸਰਗਰਮੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ, ਉੱਥੇ ਉਨ੍ਹਾਂ ਵੱਧ ਰਹੇ ਨਸ਼ਿਆ ਤੋਂ ਬਚਣ ਲਈ ਵੀ ਪ੍ਰੇਰਿਤ ਕੀਤਾ।
ਇਸ ਮੌਕੇ ਵੱਖ-ਵੱਖ ਪਹਿਰਾਵਿਆਂ ਵਿੱਚ ਸਜੇ ਸਕੂਲ ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਸਬੰਧੀ ਨਾਟਕ, ਗੀਤ ਆਦਿ ਦੀ ਪੇਸ਼ਕਾਰੀ ਕੀਤੀ ਗਈ। ਪ੍ਰੋਗਰਾਮ ਦੌਰਾਨ ਸ: ਛੀਨਾ ਨੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਵਧੀਕ ਆਨਰੇਰੀ ਸਕੱਤਰ ਸ: ਸਵਿੰਦਰ ਸਿੰਘ ਕੱਥੂਨੰਗਲ, ਜੁਆਇੰਟ ਸਕੱਤਰ ਸ: ਅਜ਼ਮੇਰ ਸਿੰਘ ਹੇਰ, ਸ: ਸਰਦੂਲ ਸਿੰਘ ਮੰਨਨ ਅਤੇ ਸਕੂਲ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਨਾਲ ਮਿਲ ਕੇ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ। ਸਕੂਲ ਪ੍ਰਿੰਸੀਪਲ ਗੁਰਿੰਦਜੀਤ ਕੌਰ ਨੇ ਇਸ ਤੋਂ ਪਹਿਲਾਂ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਆਏ ਮਹਿਮਾਨਾਂ ਦਾ ਸਕੂਲ ਵਿਹੜੇ ਪੁੱਜਣ ‘ਤੇ ਧੰਨਵਾਦ ਕਰਦਿਆਂ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ।
ਇਸ ਤੋਂ ਇਲਾਵਾ ਖ਼ਾਲਸਾ ਕਾਲਜ ਪਬਲਿਕ ਸਕੂਲ ਦੇ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਦੇਵਿੰਦਰ ਕੌਰ ਸੰਧੂ ਦੀ ਅਗਵਾਈ ਵਿੱਚ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ 26 ਜਨਵਰੀ ਬੜੇ ਉਤਸ਼ਾਹ ਨਾਲ ਮਨਾਉਂਦਿਆਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਉਪਰੋਕਤ ਸਮਾਗਮ ਮੌਕੇ ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜੀ. ਐੱਸ. ਕੰਗ, ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ ਤੋਂ ਇਲਾਵਾ ਵੱਡੀ ਗਿਣਤੀ ਸਕੂਲ ਸਟਾਫ਼, ਬੱਚਿਆਂ ਦੇ ਮਾਤਾ-ਪਿਤਾ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply