
ਬਟਾਲਾ, 28 ਜਨਵਰੀ (ਨਰਿਦਰ ਸਿਘ ਬਰਨਾਲ) – ਸਿੱਖਿਆ ਦੇ ਖੇਤਰ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਬਦਲੇ ਸਰਕਾਰੀ ਸੀਨੀਅਰ ਸੰਕੈਂਡਰੀ ਸਕੂਲ ਕਿਲ੍ਹਾ ਟੇਕ ਸਿੰਘ ਦੀ ਅਧਿਆਪਕਾ ਸ੍ਰੀਮਤੀ ਸੁਖਵਿੰਦਰ ਕੌਰ ਬਾਜਵਾ ਨੂੰ ਜ਼ਿਲ੍ਹਾ ਪੱਧਰੀ ਸਨਮਾਨ ਦਿੱਤਾ ਗਿਆ ਹੈ।ਸ੍ਰੀਮਤੀ ਬਾਜਵਾ ਨੂੰ ਇਹ ਸਨਮਾਨ ਨੂੰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਦੇ ਕੈਬਟਿਨ ਮੰਤਰੀ ਸ੍ਰੀ ਚੂਨੀ ਲਾਲ ਭਗਤ, ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਸ. ਅਮਰਦੀਪ ਸਿੰਘ ਸੈਣੀ ਵੱਲੋਂ ਦਿੱਤਾ ਗਿਆ।ਸ੍ਰੀਮਤੀ ਸੁਖਵਿੰਦਰ ਕੌਰ ਬਾਜਵਾ ਨੇ ਜਿਥੇ ਅਕਾਦਮਿਕ ਖੇਤਰ ਵਿੱਚ ਵਧੀਆ ਕਾਰਗੁਜਾਰੀ ਦਿਖਾਉਂਦਿਆਂ ਅ?? ਫੀਸਦੀ ਨਤੀਜੇ ਦਿੱਤੇ ਹਨ ਉਥੇ ਉਨ੍ਹਾਂ ਨੇ ਸੱਭਿਆਚਾਰਕ, ਕਲਾਤਮਿਕ ਤੇ ਹੋਰ ਸਰਗਰਮੀਆਂ ਵਿੱਚ ਵੀ ਆਪਣੀ ਖਾਸ ਪਹਿਚਾਨ ਬਣਾਈ ਹੈ।ਸਰਕਾਰੀ ਸੀਨੀਅਰ ਸੰਕੈਂਡਰੀ ਸਕੂਲ ਕਿਲ੍ਹਾ ਟੇਕ ਸਿੰਘ ਦੀ ਪ੍ਰਿਸੀਪਲ ਸ੍ਰੀਮਤੀ ਨਿਰਪਜੀਤ ਕੌਰ ਅਤੇ ਸਮੁੱਚੇ ਸਟਾਫ ਨੇ ਸੁਖਵਿੰਦਰ ਕੌਰ ਬਾਜਵਾ ਨੂੰ ਜ਼ਿਲ੍ਹਾ ਪੱਧਰੀ ਸਨਮਾਨ ਮਿਲਣ ‘ਤੇ ਵਧਾਈ ਦਿੱਤੀ ਹੈ
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media