
ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ)-ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਦੇ ਸੁਨਹਿਰੇ ਇਤਿਹਾਸ ਵਿੱਚ ਇਕ ਖ਼ੂਬਸੂਰਤ ਪੰਨਾ ਉਦੋਂ ਹੋਰ ਜੁੜ ਗਿਆ ਜਦੋਂ ਗਣਤੰਤਰ ਦਿਵਸ ਦੇ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸ਼ਹਿਰ ਦੀ ਨਾਮਵਰ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਦੀ ਪ੍ਰਿੰਸੀਪਲ ਅਤੇ ਰਾਸ਼ਟਰੀ ਅਵਾਰਡ ਜੇਤੂ ਡਾ. ਨੀਰਾ ਸ਼ਰਮਾ ਨੂੰ ਉਨ੍ਹਾਂ ਦੀਆਂ ਸਮਾਜ ਅਤੇ ਵਿਦਿਅਕ ਖੇਤਰ ਵਿੱਚ ਪਾਏ ਯੋਗਦਾਨ ਨੂੰ ਮੁੱਖ ਰੱਖਦਿਆਂ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਉਨ੍ਹਾਂ ਨੂੰ ਪੰਜਾਬ ਦੇ ਸਥਾਨਕ ਸਰਕਾਰੀ ਮਹਿਕਮੇ ਨਾਲ ਸੰਬੰਧਤ ਕੈਬਨਿਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਨੇ ਦਿੱਤਾ।ਇਹ ਸਨਮਾਨ ਉਨ੍ਹਾਂ ਨੂੰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਪ੍ਰਿੰਸੀਪਲ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਦਿੱਤਾ ਗਿਆ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਜੀ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਡਾ. ਨੀਰਾ ਸ਼ਰਮਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਾਰੇ ਡੀ.ਏ.ਵੀ ਪਰਿਵਾਰ ਲਈ ਮਾਣ ਵਾਲੀ ਗੱਲ ਹੈ।ਇਹ ਸਭ ਸਖ਼ਤ ਮਿਹਨਤ ਕਾਰਨ ਹੀ ਸੰਭਵ ਹੈ, ਜੋ ਨੀਰਾ ਮੈਡਮ ਸਦਕਾ ਹੈ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਕਿਹਾ ਕਿ ਮੈਂ ਇਸ ਮਾਣ ਸਤਿਕਾਰ ਲਈ ਸਾਰਿਆਂ ਦੀ ਧੰਨਵਾਦੀ ਹਾਂ।
Punjab Post Daily Online Newspaper & Print Media