ਤਰਨਤਾਰਨ, 28 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ) – ਗਣਤੰਤਰਤਾ ਦਿਵਸ ਦੇ ਮੌਕੇ ‘ਤੇ ਪੰਜਾਬ ਦੇ ਮਾਲ, ਮੁੜ ਵਸੇਬਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ ਨੇ ਪੀ.ਐੱਚ.ਸੀ ਝਬਾਲ ਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਹਰਦੀਪ ਸਿੰਘ ਨੂੰ ਸਿਹਤ ਵਿਭਾਗ ਵਿਚ ਵਧੀਆ ਸੇਵਾਵਾਂ ਬਦਲੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।ਸ. ਮਜੀਠੀਆ ਨੇ ਇਸ ਮੌਕੇ ‘ਤੇ ਕਿਹਾ ਕਿ ਪੰਜਾਬ ਸਰਕਾਰ ਮਿਹਨਤੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਤੇ ਅਧਿਕਾਰੀਆਂ ਦਾ ਹਮੇਸ਼ਾ ਸਤਿਕਾਰ ਕਰਦੀ ਹੈ ਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਬਣਦਾ ਮਾਨ ਸਤਿਕਾਰ ਵੀ ਦਿੱਤਾ ਜਾਂਦਾ ਹੈ।ਮਜੀਠੀਆ ਨੇ ਹਰਦੀਪ ਸਿੰਘ ਨੂੰ ਇਕ ਯਾਦਗਾਰੀ ਚਿਨ੍ਹ ਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ, ਪ੍ਰੋ. ਵਿਰਸਾ ਸਿੰਘ ਵਲਟੋਹਾ, ਸ. ਹਰਮੀਤ ਸਿੰਘ ਸੰਧੂ ਦੋਵੇਂ ਮੁੱਖ ਸੰਸਦੀ ਸਕੱਤਰ ਪੰਜਾਬ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਰਵਿੰਦਰ ਸਿੰਘ ਬ੍ਰਹਮਪੁਰਾ, ਵਿਧਾਇਕ ਮਨਜੀਤ ਸਿੰਘ ਮੰਨਾ, ਚੇਅਰਮੈਨ ਹਰਵੰਤ ਸਿੰਘ ਝਬਾਲ ਤੋਂ ਇਲਾਵਾ ਕਈ ਪ੍ਰਮੁੱਖ ਸਖਸ਼ੀਅਤਾਂ ਹਾਜਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …