ਅੰਮ੍ਰਿਤਸਰ, 28 ਜਨਵਰੀ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਵਿਖੇ ਸੈਸ਼ਨ 2015-16 ਲਈ +1, +2 ਦੀਆਂ ਸਾਇੰਸ ਅਤੇ ਕਾਮਰਸ ਵਿਸ਼ੇ ਦੀਆਂ ਕਲਾਸਾਂ ਦਾ ਦਾਖ਼ਲਾ ਸ਼ੁਰੂ ਹੋ ਗਿਆ ਹੈ। ਇਸ ਦੀਆਂ ਕਲਾਸਾਂ 6 ਅਪ੍ਰੈਲ ਤੋਂ ਰੈਗੂਲਰ ਰੂਪ ਵਿੱਚ ਸ਼ੁਰੂ ਹੋਣੀਆਂ ਹਨ।
ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਗੌਰਵਮਈ ਇਤਿਹਾਸ ਵਾਲੇ ਖ਼ਾਲਸਾ ਕਾਲਜ ਵਿੱਚ ਪੰਜਾਬ ਭਰ ਦੇ ਕਾਲਜਾਂ ਨਾਲੋਂ ਸਭ ਤੋਂ ਵੱਧ ਵਿਦਿਆਰਥੀ ਮੈਡੀਕਲ ਅਤੇ ਇੰਜੀਨੀਰਿੰਗ ਕਾਲਜਾਂ ਵਿੱਚ ਦਾਖ਼ਲਾ ਪ੍ਰਾਪਤ ਕਰਦੇ ਰਹੇ ਹਨ। ਇਸ ਤੋਂ ਇਲਾਵਾ ਦੇਸ਼ ਦੀਆਂ ਉੱਘੀਆਂ ਸੰਸਥਾਵਾਂ ਜਿਵੇਂ ਏ. ਆਈ. ਆਈ. ਐੱਮ. ਐੱਸ. ਅਤੇ ਆਈ. ਆਈ. ਟੀ. ਵਿੱਚ ਵੀ ਕਾਲਜ ਦੇ ਵਿਦਿਆਰਥੀ ਹਰ ਸਾਲ ਦਾਖ਼ਲਾ ਪ੍ਰਾਪਤ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜ ਵਿੱਚ ਸਿਰਫ਼ ਅੰਮ੍ਰਿਤਸਰ ਜ਼ਿਲ੍ਹੇ ਦੇ ਹੀ ਨਹੀਂ ਬਲਕਿ ਪਠਾਨਕੋਟ, ਗੁਰਦਾਸਪੁਰ, ਮੋਗਾ, ਮੁਕਤਸਰ, ਕਪੂਰਥਲਾ, ਬਠਿੰਡਾ ਆਦਿ ਦੂਰ-ਦੁਰਾਡੇ ਜ਼ਿਲ੍ਹਿਆਂ ਦੇ ਵਿਦਿਆਰਥੀ ਵੀ ਪਹਿਲ ਦੇ ਆਧਾਰ ‘ਤੇ ਦਾਖਲਾ ਲੈਂਦੇ ਹਨ।
ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਵਿੱਚ ਉੱਚ ਯੋਗਤਾ ਪ੍ਰਾਪਤ ਤਜ਼ਰਬੇਕਾਰ ਸਟਾਫ ਹੈ। ਕਾਲਜ ਵਿੱਚ ਵਿਸ਼ਾਲ ਲਾਇਬ੍ਰੇਰੀ ਅਤੇ ਅਤਿ ਆਧੁਨਿਕ ਸਾਇੰਸ ਪ੍ਰਯੋਗਸ਼ਾਲਾਵਾਂ ਮੌਜੂਦ ਹਨ। ਲੜਕੇ ਅਤੇ ਲੜਕੀਆਂ ਲਈ ਵੱਖੋ-ਵੱਖਰੇ ਹੋਸਟਲਾਂ ਦੀ ਸਹੂਲਤ ਉਪਲਬਧ ਹੈ। ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਧਾਰਮਿਕ, ਸੱਭਿਆਚਾਰਕ ਅਤੇ ਖੇਡ ਸਿਖਿਆਵੀ ਪ੍ਰਦਾਨ ਕੀਤੀ ਜਾਂਦੀ ਹੈ। ਕਾਲਜ ਦੇ ਖੇਡ ਦੇ ਖੁੱਲ੍ਹੇ ਮੈਦਾਨ ਉਨ੍ਹਾਂ ਦੀ ਮਾਨਸਿਕ ਤਰੱਕੀ ਦੇ ਨਾਲ-ਨਾਲ ਸਰੀਰ ਨੂੰ ਵੀ ਤੰਦਰੁਸਤੀ ਪ੍ਰਦਾਨ ਕਰਨ ਲਈ ਉਤਮਵਾਤਾਵਰਨ ਮੁਹੱਈਆ ਕਰਦੇ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …