ਅਲਗੋਂ ਕੋਠੀ, 29 ਜਨਵਰੀ (ਹਰਦਿਆਲ ਸਿੰਘ ਭੈਣੀ) – ਹਲਕਾ ਖੇਮਕਰਨ ਤੋਂ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਵੱਲੋਂ ਹਲਕੇ ਨੂੰ ਹਰ ਪੱਖੋਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਅਲਗੋਂ ਖੁਰਦ ਦੇ ਸਰਪੰਚ ਬੋਹੜ ਸਿੰਘ ਨੇ ਪਿੰਡ ਦੀਆਂ ਗਲੀਆਂ ਨਾਲੀਆਂ ਪੱਕੀਆਂ ਕਰਵਾਉਣ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਮੁੱਖ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਪਿੰਡ ਦਾ ਵਿਕਾਸ ਦਾ ਕੰਮ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ, ਜੋ ਬਿਨ੍ਹਾਂ ਕਿਸੇ ਭੇਦ-ਭਾਵ ਤੋਂ ਕਰਵਾਇਆ ਜਾ ਰਿਹਾ ਹੈ ਤਾਂ ਕਿ ਪਿੰਡ ਦੀ ਦਿੱਖ ਨੂੰ ਸੁੰਦਰ ਬਣਾਇਆ ਜਾਵੇ ਅਤੇ ਪਿੰਡ ਦੇ ਲੋਕਾਂ ਨੂੰ ਕੋਈ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮੈਂਬਰ ਰੂੜ ਸਿੰਘ, ਹਰਨੇਕ ਸਿੰਘ, ਕਪੂਰ ਸਿੰਘ, ਬਲਵਿੰਦਰ ਸਿੰਘ, ਮੱਸਾ ਸਿੰਘ ਅਤੇ ਸੂਬੇਦਾਰ ਅਜੀਤ ਸਿੰਘ, ਕਸ਼ਮੀਰ ਸਿੰਘ, ਸਤਨਾਮ ਸਿੰਘ ਫੌਜੀ, ਗੁਰਦਾਸ ਸਿੰਘ, ਸੁੱਖਾ ਸਿੰਘ, ਗੁਰਸੇਵਕ ਸਿੰਘ, ਸਵਰਨ ਸਿੰਘ ਮਿਸਤਰੀ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …