ਅੰਮ੍ਰਿਤਸਰ, 29 ਜਨਵਰੀ (ਜਗਦੀਪ ਸਿੰਘ ਸੱਗੂ) -ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸਿੱਖੀ ਪ੍ਰਚਾਰ ਪ੍ਰਸਾਰ ਪ੍ਰਚੰਡ ਕਰਨ ਅਤੇ ਸਿੱਖ ਪਨੀਰੀ ਨੂੂੂੂੰ ਆਪਣੇੇ ਅਮੀਰ ਵਿਰਸੇੇ ਨਾਲ ਜੋੜਨ ਲਈ ਹਮੇਸ਼ਾਂ ਉਦਮਸ਼ੀਲ ਰਹੀ ਹੈ। ਇਸ ਮੰਤਵ ਦੀ ਪ੍ਰਾਪਤੀ ਲਈ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੀ ਧਰਮ ਪ੍ਰਚਾਰ ਕਮੇੇਟੀ ਵਲੌੌ ਸਮੇਂ-ਸਮਂੇ ‘ਤੇ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ।ਮਹਾਂਬਲੀ, ਕਥਨੀ ਅਤੇ ਕਰਨੀ ਦੇ ਪੂਰੇ ਜਉ ਤਉ ਪ੍ਰੇਮ ਖੇਲਣ ਕਾ ਚਾੳ।। ਸਿਰੁ ਧਰਿ ਤਲੀ ਗਲੀ ਮੇਰੀ ਆਉ।। ਦੇ ਮਹਾਂਵਾਕ ਨੂੰ ਅਮਲੀ ਰੂਪ ਵਿਚ ਅਪਨਾਉਣ ਵਾਲੇ ਮਹਾਨ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਗੁ: ਸ਼ਹੀਦ ਗੰਜ ਸਾਹਿਬ ਵਿਖੇ ਉੱਚ ਪੱਧਰ ‘ਤੇ ਅੰਮ੍ਰਿਤ ਸੰਚਾਰ ਕਰਾਉਣ ਦਾ ੳਪਰਾਲਾ ਕੀਤਾ ਗਿਆ।ਜਿਸ ਵਿੱਚ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਲੱਗਭਗ 100 ਵਿਦਿਆਰਥੀਆਂ ਨੇ ਅੰਮ੍ਰਿਤ ਛੱਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ।ਜਿਹਨਾਂ ਵਿੱਚੋ 15 ਵਿਦਿਆਰਥੀ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੇਨਿਊ, ਅੰਮ੍ਰਿਤਸਰ ਦੇ ਸਨ। ਇਸ ਮੌਕੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz: ਚਰਨਜੀਤ ਸਿੰਘ ਚੱਢਾ, ਆਨਰੇਰੀ ਸੈਕੇਟਰੀ ਨਰਿੰਦਰ ਸਿੰਘ ਖੁਰਾਨਾ, ਕਨਵੀਨਰ, ਧਰਮ ਪ੍ਰਚਾਰ ਕਮੇੇਟੀ ਜਸਵਿੰਦਰ ਸਿੰਘ ਐਡਵੋਕੇਟ, ਪ੍ਰਿਤਪਾਲ ਸਿੰਘ ਸੇਠੀ, ਸੁਰਿੰਦਰ ਸਿੰਘ ਰੁਮਾਲੇ ਵਾਲੇ ਨੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ। ਮੈਂਬਰ ਇੰਚਾਰਜ ਸz: ਨਿਰਮਲ ਸਿੰਘ, ਮੈਡਮ ਅਮਰਪਾਲੀ ਅਤੇ ਹਰਜੀਤ ਸਿੰਘ ਚੱਢਾ ਨੇ ਵਿਦਿਆਰਥੀਆਂ ਨੂੰ ਗੁਰੂ ਘਰ ਨਾਲ ਜੁੜਨ ‘ਤੇ ਵਧਾਈ ਦਿੱਤੀ।ਪ੍ਰਿੰਸੀਪਲ ਮੈਡਮ ਰਿਪੁੁਦਮਨ ਕੌਰ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਕੇਸਾਂ ਦੀ ਮਹੱਤਤਾ ਦੱਸੀ ਅਤੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …