Thursday, July 3, 2025
Breaking News

ਸੁਰ ਸੰਗਮ ਵਿਦਿਅਕ ਟਰੱਸਟ ਵੱਲੋਂ ਬਾਲ ਰਸਾਲੇ ਨਿੱਕੀਆਂ ਕਰੂੰਬਲਾਂ ਦੇ 20ਵੇਂ ਸਾਲ ਦਾ ਪਹਿਲਾ ਅੰਕ ਜਾਰੀ

PPN2901201510

ਹੁਸ਼ਿਆਰਪੁਰ, 29 ਜਨਵਰੀ (ਸਤਵਿੰਦਰ ਸਿੰਘ) – ਸੁਰ ਸੰਗਮ ਵਿਦਿਅਕ ਟਰੱਸਟ (ਰਜਿ:) ਵੱਲੋਂ ਬੱਚਿਆਂ ਵਾਸਤੇ ਸ਼ੁਰੂ ਕੀਤੇ ਬਾਲ ਰਸਾਲੇ ਨਿੱਕੀਆਂ ਕਰੂੰਬਲਾਂ ਦੇ 20ਵੇਂ ਸਾਲ ਦਾ ਪਹਿਲਾ ਅੰਕ ਸ੍ਰੀਮਤੀ ਅਨਿੰਦਿਤਾ ਮਿਤਰਾ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਜਾਰੀ ਕਰਨ ਦੀ ਰਸਮ ਅਦਾ ਕੀਤੀ। ਬੱਚਿਆਂ ਦੇ ਸਰਵਪੱਖੀ ਵਿਕਾਸ ਵਾਸਤੇ ਸੁਰ ਸੰਗਮ ਵਿਦਿਅਕ ਟਰੱਸਟ ਵੱਲੋਂ ਬਾਲ ਸਾਹਿਤ ਰਸਾਲਾ ਪ੍ਰਕਾਸ਼ਿਤ ਕਰਨ ਦੇ ਕੀਤੇ ਜਾ ਰਹੇ ਸਾਹਿਤਕ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਇਹ ਜ਼ਰੂਰੀ ਹੈ ਕਿ ਬੱਚਿਆਂ ਨੂੰ ਸ਼ੁਰੂ ਵਿੱਚ ਹੀ ਸਿੱਖਿਆ ਭਰਪੂਰ ਸਾਹਿਤਕ ਅਗਵਾਈ ਦਿੱਤੀ ਜਾਵੇ ਤਾਂ ਜੋ ਉਹ ਵੱਡੇ ਹੋ ਕੇ ਦੇਸ਼ ਦੇ ਜਿੰਮੇਵਾਰ ਨਾਗਰਿਕ ਸਾਬਤ ਹੋ ਸਕਣ।ਉਨ੍ਹਾਂ ਕਿਹਾ ਕਿ ਬਾਲ-ਮਨਾਂ ਤੇ ਜਿਨ੍ਹਾਂ ਵਿਚਾਰਾਂ ਦੀ ਸ਼ੁਰੂ ਵਿੱਚ ਛਾਪ ਲਗਦੀ ਹੈ, ਬੱਚੇ ਉਸ ਤੋਂ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ ਅਤੇ ਇਹ ਉਨ੍ਹਾਂ ਦੇ ਜੀਵਨ ਵਿਕਾਸ ਪ੍ਰਕ੍ਰਿਆ ਦਾ ਆਧਾਰ ਬਣਦੇ ਹਨ।
ਡਿਪਟੀ ਕਮਿਸ਼ਨਰ ਸzzੀਮਤੀ ਮਿਤਰਾ ਨੇ ਸਾਹਿਤ ਸਿਰਜਣਾ ਨਾਲ ਜੁੜੇ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਸਾਹਿਤ ਸਿਰਜਣਾ ਲਈ ਯਤਨਸ਼ੀਲ ਰਹਿਣ। ਉਨ੍ਹਾਂ ਬਾਲ ਸਾਹਿਤ ਰਸਾਲੇ ਨਿੱਕੀਆਂ ਕਰੂਬੰਲਾਂ ਨੂੰ ਘਰ-ਘਰ ਪਹੁੰਚਾਉਣ ਲਈ ਇੱਕ ਲਹਿਰ ਵਜੋਂ ਕੰਮ ਕਰਨ ਲਈ ਲੋੜ ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਸਾਹਿਤ ਸਿਰਜਣਾ ਲਈ ਸਰਗਰਮ ਸਾਹਿਤਕ ਜਥੇਬੰਦੀਆਂ ਦੇ ਸਾਹਿਤਕ ਉਪਰਾਲਿਆਂ ਦੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਦਰ ਕੀਤੀ ਜਾਵੇਗੀ। ਇਸ ਮੌਕੇ ਤੇ ਸ੍ਰੀ ਹਰਬੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਜਗਦੀਪ ਸਿੰਘ ਗਿੱਲ ਲੋਕ ਸੰਪਰਕ ਅਫ਼ਸਰ, ਸz: ਬੱਗਾ ਸਿੰਘ ਆਰਟਿਸਟ, ਸਰਵਣ ਰਾਮ ਭਾਟੀਆ ਮੁੱਖ ਅਧਿਆਪਕ ਵੀ ਇਸ ਮੌਕੇ ਹਾਜ਼ਰ ਸਨ। ਸੁਰ ਸੰਗਮ ਵਿਦਿਅਕ ਟਰੱਸਟ ਵੱਲੋਂ ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦਾ ਉਨ੍ਹਾਂ ਦੀ ਕੁਸ਼ਲ ਪ੍ਰਸ਼ਾਸ਼ਕੀ ਸੇਵਾਵਾਂ ਲਈ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply