Friday, July 4, 2025
Breaking News

ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਲੰਗਰ ਲਾਇਆ

PPN2901201511

ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ, ਕਹਿਣੀ ਤੇ ਕਥਨੀ ਦੇ ਸੂਰੇ, ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰੂ ਨਾਨਕਪੁਰਾ ਸੁਲਤਾਨਵਿੰਡ ਰੋਡ ਦੇ ਨਿਵਾਸੀ ਸ. ਪ੍ਰਦੀਪ ਸਿੰਘ ਤੇ ਸ. ਸੁਰਿੰਦਰ ਸਿੰਘ ਦੇ ਪਰਿਵਾਰਾਂ ਵੱਲੋਂ ਸਿਟੀ ਸੈਂਟਰ ਜੀ. ਟੀ. ਰੋਡ ਵਿਖੇ ਸੰਗਤਾਂ ਲਈ ਕੜੀ-ਚੌਲ, ਦਾਲ, ਪ੍ਰਸ਼ਾਦੇ ਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਾਇਆ ਗਿਆ। ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਗਤਾਂ ਨੂੰ ਲੰਗਰ ਵੰਡਣ ਸਮੇਂ ਸ. ਨਰਿੰਦਰ ਸਿੰਘ, ਸ. ਹਰਵਿੰਦਰ ਸਿੰਘ, ਸ. ਜਤਿੰਦਰ ਸਿੰਘ ਲਾਲੀ, ਸ. ਨਵਦੀਪ ਸਿੰਘ (ਨੰਨੂ), ਸ. ਜਸਮੀਤ ਸਿੰਘ, ਸ. ਮਨਜੀਤ ਸਿੰਘ ਤੇ ਸ. ਨਵਜੋਤ ਸਿੰਘ ਆਦਿ ਹਾਜ਼ਰ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply