Thursday, July 30, 2026

ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗੁਰਮਤਿ ਸਮਾਗਮਾਂ ਵਿੱਚ 110 ਪ੍ਰਾਣੀ ਗੁਰੂ ਵਾਲੇ ਬਣੇ -ਸਤਬੀਰ ਸਿੰਘ

PPN2901201516

ਅੰਮ੍ਰਿਤਸਰ 29 ਜਨਵਰੀ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਅੱਗੇ ਤੋਰਦਿਆਂ ਗੁਰਦੁਆਰਾ ਸਾਹਿਬ ਸਿੰਘ ਸਭਾ ਲੋਹੀਆਂ ਖਾਸ (ਜਲੰਧਰ) ਤੇ ਪਿੰਡ ਮਰੜ, ਤਹਿਸੀਲ ਬਟਾਲਾ (ਗੁਰਦਾਸਪੁਰ) ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਹਨ।ਇਨ੍ਹਾਂ ਗੁਰਮਤਿ ਸਮਾਗਮਾਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ ਕਰੀਬ 110 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।ਧਰਮ ਪ੍ਰਚਾਰ ਕਮੇਟੀ ਸਕੱਤਰ ਸ. ਸਤਬੀਰ ਸਿੰਘ ਨੇ ਦੱਸਿਆ ਹੈ ਕਿ ਗੁਰਮਤਿ ਸਮਾਗਮ ਵਿੱਚ ਭਾਈ ਸਤਿੰਦਰਬੀਰ ਸਿੰਘ, ਭਾਈ ਗੁਰਪ੍ਰੀਤ ਸਿੰਘ ਸ਼ਿਮਲੇ ਵਾਲੇ, ਭਾਈ ਬਲਦੇਵ ਸਿੰਘ ਵਡਾਲਾ ਤੇ ਭਾਈ ਤਜਿੰਦਰ ਸਿੰਘ ਖੰਨੇਵਾਲਿਆਂ ਦੇ ਰਾਗੀ ਜਥਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਅੰਮ੍ਰਿਤਪਾਲ ਸਿੰਘ (ਗ੍ਰੰਥੀ), ਭਾਈ ਵਰਿੰਦਰ ਸਿੰਘ, ਭਾਈ ਗੁਰਮੁਖ ਸਿੰਘ, ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਹਰਜੀਤ ਸਿੰਘ ਤੇ ਭਾਈ ਬਲਵੰਤ ਸਿੰਘ ਪ੍ਰਚਾਰਕ, ਗਿਆਨੀ ਸਾਹਿਬ ਸਿੰਘ ਤੇ ਭਾਈ ਠਾਕੁਰ ਸਿੰਘ ਕਥਾਵਾਚਕ, ਭਾਈ ਲਹਿਣਾ ਸਿੰਘ (ਦਮਦਮੀ ਟਕਸਾਲ), ਡਾ. ਦਲਜੀਤ ਸਿੰਘ ਅਤੇ ਗਿਆਨੀ ਸਮਸ਼ੇਰ ਸਿੰਘ ਢਾਡੀ ਜਥਾ ਸ਼ੋ੍ਰਮਣੀ ਕਮੇਟੀ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਨ ਕਰਵਾਇਆ ਤੇ ਖੰਡੇ ਬਾਟੇ ਦੀ ਪਾਹੁਲ ਛੱਕਣ ਲਈ ਪ੍ਰੇਰਿਆ।

Check Also

ਪੰਜਾਬ ਵਿਧਾਨ ਸਭਾ ਦੀ ਸਹਿਕਾਰਤਾ ਸਬੰਧੀ ਕਮੇਟੀ ਵੱਲੋਂ ਮਿਲਕ ਪਲਾਂਟ ਵੇਰਕਾ ਦਾ ਦੌਰਾ

ਅੰਮ੍ਰਿਤਸਰ, 29 ਜੁਲਾਈ (ਜਗਦੀਪ ਸਿੰਘ) – ਪੰਜਾਬ ਵਿਧਾਨ ਸਭਾ ਵੱਲੋਂ ਸਹਿਕਾਰਤਾ ਅਤੇ ਇਸ ਨਾਲ ਸਬੰਧਤ …

Leave a Reply