Thursday, April 9, 2026

2017 ਦੀਆਂ ਵਿਧਾਨ ਸਭਾ ਚੋਣਾਂ ਖਾਲਿਸਤਾਨ ਦੇ ਮੁੱਦੇ ‘ਤੇ ਲੜੇਗਾ ਸ੍ਰੋਮਣੀ ਅਕਾਲੀ ਦਲ (ਅ) -ਮੰਡ

ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਕੀਤੀ ਮੀਟਿੰਗ

PPN3001201503

ਬਠਿੰਡਾ, 30 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੀਨੀਅਰ ਮੀਤ ਪ੍ਰਧਾਨ ਧਿਆਨ ਸਿੰਘ ਮੰਡ ਨੇ ਦੱਸਿਆ ਹੈ ਕਿ 12 ਫਰਵਰੀ ਨੂੰ ਫਤਿਹਗੜ੍ਹ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ।ਇਸ ਦੀਆਂ ਤਿਆਰੀਆਂ ਲਈ ਜਿਲ੍ਹਾ ਬਠਿੰਡਾ ਦੇ ਵਰਕਰਾਂ ਨਾਲ ਮੀਟਿੰਗ ਦੌਰਾਨ ਪੱਤਰਕਾਰ ਵਾਰਤਾ ਮੌਕੇ ਉਨ੍ਹਾਂ ਕਿਹਾ ਕਿ ਜਨਮ ਦਿਹਾੜੇ ‘ਤੇ ਵੱਡਾ ਇੱਕਠ ਕਰਕੇ ਆਉਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਸਿਆਸੀ ਭਵਿੱਖ ਲਈ ਨਵੇਂ ਪ੍ਰੋਗਰਾਮ ਦਾ ਐਲਾਨ ਵੀ ਕੀਤਾ ਜਾਵੇਗਾ ਅਤੇ ਇਹ ਦਿਨ ਪੰਜਾਬ ਦੀ ਸਿਆਸੀ ਤਕਦੀਰ ਬਦਲਣ ਵਿੱਚ ਮੀਲ ਪੱਥਰ ਸਾਬਤ ਹੋਵੇਗਾ, ਜਿਸ ਦਾ ਮੁੱਦਾ ਖਾਲਿਸਤਾਨ ਹੀ ਹੋਵੇਗਾ । ਉਹਨਾਂ ਕਿਹਾ ਕਿ ਅੱਜ ਪੰਜਾਬ ਦੀਆਂ ਸੜਕਾਂ ‘ਤੇ 45 ਲੱਖ ਬੇਰੁਜ਼ਗਾਰ ਭਟਕ ਰਹੇ ਹਨ, 70 ਫੀਸਦੀ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਧੱਸ ਚੁੱਕੇ ਹਨ ਅਤੇ ਨਸ਼ਿਆਂ ਖਿਲਾਫ਼ ਵੱਡੀਆਂ ਵੱਡੀਆਂ ਰੈਲੀਆਂ ਕਰਕੇ ਨਸ਼ੇ ਨਾ ਵੇਚਣ ਦੇ ਨਾਅਰੇ ਲਗਾ ਕੇ ਲੋਕਾਂ ਨੂੰ ਭਰਮ ਵਿੱਚ ਪਾਇਆ ਜਾ ਰਿਹਾ ਹੈ, ਜਦਕਿ ਆਪ ਹੀ ਇਹ ਨਸ਼ੇ ਵੇਚਣ ਵਿੱਚ ਲੱਗੇ ਹੋਏ । ਉਨਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ ਤੇ ਕਾਂਗਰਸ ਅਤੇ ਅਕਾਲੀ-ਭਾਜਪਾ ਗਠਬੰਧਨ ਸਰਕਾਰ ਨਸ਼ਿਆਂ ਦੇ ਨਾਂ ‘ਤੇ ਸਿਆਸਤ ਕਰ ਰਹੇ ਹਨ । ਉਹਨਾਂ ਕਿਹਾ ਕਿ ਅੱਜ ਸੂਬੇ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ, ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਖਤਮ ਹੋ ਕੇ ਰਹਿ ਗਈ ਹੈ। ਹਰ ਪਾਸੇ ਜੰਗਲ ਰਾਜ ਫੈਲਿਆ ਹੋਇਆ ਹੈ ਜਿਸ ਕਰਕੇ ਪੰਜਾਬ ਦੇ ਹਰ ਵੋਟਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਤੇ ਵੋਟਰ ਤੀਸਰਾ ਬਦਲ ਚਾਹੁੰਦਾ ਹੈ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਸ੍ਰੀ ਅੰਮ੍ਰਿਤਸਰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੂਰਾ ਕਰੇਗਾ।ਉਹਨਾਂ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਵਿਰੋਧੀ ਪਾਰਟੀਆਂ ਨੂੰ ਰੱਲ ਕੇ ਚੋਣਾਂ ਲੜਨ ਦਾ ਸੱਦਾ ਦਿੱਤਾ।ਖਾਲਿਸਤਾਨ ਦੇ ਨਾਮ ‘ਤੇ ਜਵਾਬ ਦਿੰੇਦੇ ਹੋਏ ਕਿਹਾ ਕਿ ਇਸ ਖਾਲਿਸਤਾਨ ਵਿੱਚ ਕਿਸੇ ਵੀ ਧਰਮ ਦਾ ਵਿਰੋਧ ਨਹੀ ਅਤੇ ਇਸ ਬਿਲਕੁੱਲ ਖਾਲਸ ਹੋਵੇਗਾ, ਉਨ੍ਹਾਂ ਕਿਹਾ ਕਿ ਕੁੱਝ ਸੌੜੀ ਸੋਚ ਵਾਲੇ ਇਸ ਨੂੰ ਸਿਰਫ਼ ਸਿੱਖ ਰਾਜ ਹੋਣ ਬਾਰੇ ਹੀ ਪ੍ਰਚਾਰ ਰਹੇ ਹਨ, ਜਦਕਿ ਮਹਾਰਾਜਾ ਰਣਜੀਤ ਸਿੰਘ ਦੇ ਸਾਮਰਾਜ ਵਿੱਚ ਕਈ ਮੁਸਲਮਾਨ, ਹਿੰਦੂ ਤੇ ਕਈ ਹੋਰ ਰਹਿੰਦੇ ਸਨ ਤੇ ਸਭ ਨੂੰ ਬਰਾਬਰ ਦਾ ਹੱਕ ਮਿਲਦਾ ਸੀ। ਇਸ ਮੌਕੇ ਉਹਨਾਂ ਦੇ ਨਾਲ ਜਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ, ਸ਼ਹਿਰੀ ਪ੍ਰਧਾਨ ਹਰਫੂਲ ਸਿੰਘ, ਮਹਿੰਦਰ ਸਿੰਘ ਖਾਲਸਾ, ਸੂਬੇਦਾਰ ਬਲਦੇਵ ਸਿੰਘ, ਰਾਮ ਸਿੰਘ ਲੇਲੇਵਾਲਾ, ਗੁਰਚਰਨ ਸਿੰਘ ਕੋਟਲੀ, ਅਮਰਿੰਦਰ ਸਿੰਘ ਸਮੇਤ ਵਰਕਰ ਸ਼ਾਮਲ ਸਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply