Thursday, October 8, 2026

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

PPN3001201504
ਬਠਿੰਡਾ, 30 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਦੇ ਮੌਕੇ ਤੇ ਅੱਜ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਇਥੇ ਮਿੰਨੀ ਸਕੱਤਰੇਤ ਦੀ ਕੰਪਾਉਂਡ ਵਿਖੇ ਆਯੋਜਿਤ ਕੀਤੇ ਸ਼ਰਧਾਂਜਲੀ ਸਮਾਗਮ ਦੌਰਾਨ ਦੋ ਮਿੰਟ ਦਾ ਮੌਨ ਧਾਰਨ ਕਰਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਮੀਤ ਜਾਰੰਗਲ ਅਤੇ ਸਹਾਇਕ ਕਮਿਸ਼ਨਰ (ਜਨਰਲ) ਨਰਿੰਦਰ ਸਿੰਘ ਧਾਲੀਵਾਲ ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਆਜਾਦੀ ਘੁਲਾਟੀਆਂ ਅਤੇ ਦੇਸ਼ ਦੇ ਹੋਰ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਦੇਸ਼ ਦੇ ਲੋਕ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਆਜਾਦ ਭਾਰਤ ਵਿੱਚ ਰਹਿ ਰਹੇ ਹਨ।ਉੁਨ੍ਹਾਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮ ਗਾਂਧੀ ਨੇ ਦੇਸ਼ ਦੀ ਆਜਾਦੀ ਦੀ ਲੜਾਈ ਦੀ ਅਗਵਾਈ ਕੀਤੀ ਅਤੇ ਜੀਵਨ ਵਿੱਚ ਸੱਚ ਅਤੇ ਅਹਿੰਸਾ ਵਰਗ ਵਿਚਾਰਾਂ ਨੂੰ ਅਪਨਾਉਣ ਲਈ ਕਿਹਾ। ਇਸ ਮੌਕੇ ਕਮਾਂਡਰ ਗਾਰਦ ਨੇ ਹਥਿਆਰਾਂ ਨੂੰ ਓਲਟਾ ਕਰਕੇ ਸਲਾਮੀ ਦਿੱਤੀ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply