Monday, December 23, 2024

ਭਗਤ ਰਵੀਦਾਸ ਜੀ ਦਾ ਜਨਮ ਦਿਵਸ 3 ਫਰਵਰੀ ਨੂੂੰ ਮਨਾਇਆ ਜਾਵੇਗਾ

Rana Paramjit Singhਨਵੀਂ ਦਿੱਲੀ, 30 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜਿਨ੍ਹਾਂ ਭਗਤਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕਰ ਮਾਣ ਬਖਸ਼ਿਆ ਹੈ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਭਗਤਾਂ ਦੀ ਯਾਦ ਮਨਾਏ ਜਾਣ ਦੀ ਅਰੰਭੀ ਗਈ ਪਰੰਪਰਾ ਨੂੰ ਜਾਰੀ ਰਖਦਿਆਂ ਭਗਤ ਰਵੀਦਾਸ ਜੀ ਦਾ ਜਨਮ ਦਿਵਸ ਮੰਗਲਵਾਰ 3 ਫਰਵਰੀ (ਮੁਤਾਬਕ 21 ਮਾਘ, ਸੰਮਤ ਨਾਨਕਸ਼ਾਹੀ 546) ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਆਯੋਜਿਤ ਕੀਤੇ ਜਾ ਰਹੇ ਗੁਰਮਤਿ ਸਮਾਗਮ ਦੀ ਅਰੰਭਤਾ ਮੰਗਲਵਾਰ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਹੋਵੇਗੀ, ਜਿਸ ਵਿੱਚ ਭਾਈ ਜਗਦੀਪ ਸਿੰਘ (ਗੁ. ਸੀਸ ਗੰਜ ਸਾਹਿਬ), ਭਾਈ ਲਖਬੀਰ ਸਿੰਘ (ਗੁ. ਸੀਸ ਗੰਜ ਸਾਹਿਬ), ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ (ਗੁ. ਸੀਸ ਗੰਜ ਸਾਹਿਬ), ਭਾਈ ਇੰਦਰਜੀਤ ਸਿੰਘ (ਮੁੰਬਈ) ਦੇ ਕੀਰਤਨੀ ਜੱਥੇ ਗੁਰ-ਸ਼ਬਦ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਭਗਤ ਰਵੀਦਾਸ ਜੀ ਦੀ ਬਾਣੀ ਦੀ ਵਿਆਖਿਆ ਰਾਹੀਂ ਭਗਤ ਜੀ ਦੇ ਜੀਵਨ ਅਤੇ ਕਾਰਜਾਂ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਜਾਣੂ ਕਰਵਾਣਗੇ। ਸ. ਰਾਣਾ ਨੇ ਦਸਿਆ ਕਿ ਇਸ ਸਮਾਗਮ ਦਾ ਸਿੱਧਾ ਪ੍ਰਸਾਰਣ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ ਾਾਾ.ਦਸਗਮਚ.ਨਿ ਅਤੇ ਾਾਾ.ਬੳੳਨ.ਿਨੲਟ ਪੁਰ ਹੋਵੇਗਾ।

Check Also

9 ਰੋਜ਼ਾ ਦੋਸਤੀ ਇੰਟਰਨੈਸ਼ਨਲ ਥੀਏਟਰ ਫੈਸਟੀਵਲ ’ਚ ਹਿੱਸਾ ਲੈ ਕੇ ਲਾਹੌਰ ਤੋਂ ਵਤਨ ਪਰਤੇ ਮੰਚ-ਰੰਗਮੰਚ ਦੇ ਕਲਾਕਾਰ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਅਜੋਕਾ ਥੀਏਟਰ ਲਾਹੌਰ (ਪਾਕਿਸਤਾਨ) ਵਲੋਂ ਕਰਵਾਏ ਗਏ 9 …

Leave a Reply