
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਲੋਕ ਸੰਪਰਕ ਦਫਤਰ ਅੰਮ੍ਰਿਤਸਰ ਵਿੱਚ ਸਿਨੇਮਾ ਆਪਰੇਟਰ ਸ੍ਰੀ ਚੈਨ ਸਿੰਘ ਅੱਜ ਵਿਭਾਗ ਵਿੱਚ ਕਰੀਬ 40 ਸਾਲ ਸੇਵਾ ਕਰਨ ਉਪਰੰਤ ਸੇਵਾ ਮੁਕਤ ਹੋਏ। ਅੱਜ ਉਨ੍ਹਾਂ ਦੀ ਸੇਵਾ ਮੁਕਤੀ ਸਬੰਧੀ ਕਰਵਾਏ ਸਮਾਗਮ ਦੌਰਾਨ ਜਿਲ੍ਹਾ ਲੋਕ ਸੰਪਰਕ ਅਧਿਕਾਰੀ ਸz ਸੇਰ ਜੰਗ ਸਿੰਘ ਹੁੰਦਲ ਨੇ ਸਿਨੇਮਾ ਆਪਰੇਟਰ ਚੈਨ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਹਮੇਸ਼ਾਂ ਆਪਣੀ ਡਿਊਟੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ। ਉਨ੍ਹਾਂ ਕਿਹਾ ਕਿ ਸ੍ਰੀ ਚੈਨ ਸਿੰਘ ਵੱਲੋਂ ਕੀਤੀਆਂ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਸ੍ਰੀ ਚੈਨ ਸਿੰਘ ਦੇ ਸਮੂਹ ਪਰਿਵਾਰ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਵਾਲਾ ਦਿਨ ਹੈ ਕਿ ਸ੍ਰੀ ਚੈਨ ਸਿੰਘ ਨੇ ਆਪਣੀ ਸਾਰੀ ਨੌਕਰੀ ਦੌਰਾਨ ਵਿਭਾਗ ਵਿੱਚ ਬੇਦਾਗ ਸੇਵਾ ਕੀਤੀ।
ਇਸ ਮੌਕੇ ਸ੍ਰੀ ਚੈਨ ਸਿੰਘ ਨੇ ਸਮੂਹ ਸਟਾਫ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਨੂੰ ਹਮੇਸ਼ਾਂ ਪਹਿਲ ਦਿੱਤੀ ਅਤੇ ਵੱਖ ਵੱਖ ਸਮੇਂ ਤੇ ਉਚ ਅਧਿਕਾਰੀਆਂ ਵੱਲੋਂ ਲਗਾਈਆਂ ਜਿੰਮੇਵਾਰੀਆਂ ਨੂੰ ਬਾਖੂਬੀ ਨਿਭਾਇਆ। ਇਸ ਮੌਕੇ ਜਿਲ੍ਹਾ ਲੋਕ ਸੰਪਰਕ ਦਫਤਰ ਵੱਲੋਂ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ। ਸਮਗਾਮ ਵਿੱਚ ਸ੍ਰੀ ਚੈਨ ਸਿੰਘ ਦੇ ਪਰਿਵਾਰਕ ਮੈਂਬਰ ਅਤੇ ਰਿਸ਼ਤੇਦਾਰ ਆਦਿ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media