ਫਾਜ਼ਿਲਕਾ 30 ਜਨਵਰੀ (ਵਿਨੀਤ ਅਰੋੜਾ)- ਸਥਾਨਕ ਜੋਤੀ ਬੀਐਡ ਕਾਲਜ ਵਿੱਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਸ਼ਹੀਦੀ ਦਿਵਸ ਮੌਕੇ ਸ਼ਰੱਧਾਂਜਲੀ ਭੇਂਟ ਕਰਦੇ ਹੋਏ ਇੱਕ ਸਭਾ ਦਾ ਆਯੋਜਨ ਕੀਤਾ ਗਿਆ । ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਦੋ ਮਿੰਟ ਦਾ ਮੋਨ ਰੱਖਿਆ ਗਿਆ। ਇਸ ਮੋਨ ਸਭਾ ਮੌਕੇ ਪ੍ਰਿੰਸੀਪਲ ਅਨੀਤਾ, ਸਮੂਹ ਟੀਚਿੰਗ, ਨਾਨ ਟੀਚਿੰਗ ਸਟਾਫ, ਬੀ.ਐਡ ਦੇ ਵਿਦਿਆਰਥੀ ਅਧਿਆਪਕ ਅਤੇ ਈਟੀਟੀ ਦੇ ਵਿਦਿਆਰਥੀ ਅਧਿਆਪਕ ਮੌਜੂਦ ਹੋਏ ਪ੍ਰਿੰਸੀਪਲ ਅਨੀਤਾ ਨੇ ਵਿਦਿਆਰਥੀ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜੀਵਨ, ਦੇਸ਼ ਦੀ ਆਜ਼ਾਦੀ ਲਈ ਕੀਤੇ ਗਏ ਸੰਘਰਸ਼ ਅਤੇ ਕੁਰਬਾਨੀ ਉੱਤੇ ਪ੍ਰਕਾਸ਼ ਪਾਇਆ।ਵਿਦਿਆਰਥੀ-ਅਧਿਆਪਕਾਂ ਨੂੰ ਗਾਂਧੀ ਜੀ ਦੇ ਦੱਸੇ ਗਏ ਅਹਿੰਸਾ ਦੇ ਰਸਤੇ ਉੱਤੇ ਚਲਣ ਨੂੰ ਪ੍ਰੋਤਸਾਹਿਤ ਕੀਤਾ। ਵਿਦਿਆਰਥੀ-ਅਧਿਆਪਕਾਂ ਨੂੰ ਦੇਸ਼ ਦੇ ਪ੍ਰਤੀ ਨਿਸ਼ਠਾ ਬਣਾਏ ਰੱਖਣ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਏ ਰੱਖਣ ਵਿੱਚ ਆਪਣਾ ਯੋਗਦਾਨ ਦੇਣ ਦੀ ਸਹੁੰ ਚੁਕਾਈ ।ਬੀਐਡ ਅਤੇ ਈ.ਟੀ.ਟੀ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਦੇਸ਼ ਭਗਤੀ ਦੇ ਗੀਤ ਗਾਏ ਗਏ।ਸਭਾ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਕੀਤਾ ਗਿਆ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media