ਫਾਜ਼ਿਲਕਾ, 30 ਜਨਵਰੀ (ਵਿਨੀਤ ਅਰੋੜਾ) – ਗਣਤੰਤਰ ਦਿਵਸ ਨੂੰ ਸਮਰਪਿਤ ਅੱਜ ਜ਼ਿਲ੍ਹਾ ਰੈਡ ਕ੍ਰਾਸ ਸੁਸਾਇਟੀ ਦੀ ਹਸਪਤਾਲ ਭਲਾਈ ਸ਼ਾਖਾ ਵੱਲੋਂ ਚੇਅਰਮੈਨ ਕਮ-ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤੇ ਉਪ ਚੇਅਰਮੈਨ ਜਸਵੀਰ ਕੌਰ ਪਤਨੀ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਦੀ ਅਗਵਾਈ ਵਿਚ ਅੱਜ ਸਿਵਲ ਹਸਪਤਾਲ ਅਤੇ ਕੁਸ਼ਟ ਆਸ਼ਰਮ ਵਿਚ ਫਲ ਤੇ ਹੋਰ ਖਾਣ ਪੀਣ ਤੇ ਹੋਰ ਲੋੜੀਂਦਾ ਸਮਾਨ ਵੰਡਿਆ ਗਿਆ। ਇਸ ਮੌਕੇ ਮੈਡਮ ਜਸਵੀਰ ਕੌਰ ਨੇ ਕਿਹਾ ਕਿ ਰੈਡ ਕ੍ਰਾਸ ਸੁਸਾਇਟੀ ਵੱਲੋਂ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾਂ ਹੀ ਯਤਨ ਕੀਤੇ ਜਾਂਦੇ ਰਹੇ ਹਨ ਅਤੇ ਇਸੇ ਲੜੀ ਤਹਿਤ ਅੱਜ ਗਣਤੰਤਰ ਦਿਵਸ ਨੂੰ ਸਮਰਪਿਤ ਸਿਵਲ ਹਸਪਤਾਲ ਵਿਚ ਭਰਤੀ ਮਰੀਜ਼ਾਂ ਨੂੰ ਅਤੇ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਨੂੰ ਫਲ ਵੰਡੇ ਗਏ।ਇਸ ਮੌਕੇ ਉਨ੍ਹਾਂ ਨੇ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।ਇਸ ਮੌਕੇ ਸਿਵਲ ਸਰਜਨ ਡਾ.ਬਲਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ.ਦਵਿੰਦਰ ਭੁੱਕਲ ਜ਼ਿਲ੍ਹਾ ਰੈਡ ਕ੍ਰਾਸ ਸੁਸਾਇਟੀ ਦੇ ਸਕੱਤਰ ਸੁਭਾਸ਼ ਅਰੋੜਾ, ਰੈੱਡ ਕਰਾਸ ਸੁਸਾਇਟੀ ਮੈਂਬਰ ਸਰਿਤਾ ਗੁਪਤਾ, ਅਨੁ ਛਾਬੜਾ, ਕਲਪਨਾ ਟੱਕਰ ਆਦਿ ਵੀ ਹਾਜਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …